15.31C Vancouver
ADS

Sep 12, 2020 1:26 AM -

ਔਂਟੈਰੀਓ ਤੇ ਕਿਊਬੈਕ ਦੇ ਕੋਵਿਡ-19 ਮਾਮਲਿਆਂ 'ਚ ਵਾਧਾ, ਐਲਬਰਟਾ ਤੇ ਬੀ.ਸੀ. 'ਚ 100 ਤੋਂ ਵੱਧ ਮਾਮਲੇ ਹੋਏ ਰਿਪੋਰਟ

Share On
increase-in-covid-19-cases-in-ontario-and-quebec-over-100-cases-reoported-in-alberta-and-b-c
In this Thursday, Jan. 23, 2020 file photo, a patient receives an influenza vaccine in Mesquite, Texas. THE CANADIAN PRESS/AP/LM Otero

ਸ਼ੁੱਕਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 135,626 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਬੀ.ਸੀ. 'ਚ ਕੋਵਿਡ-19 ਦੇ 703 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 9,163 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,19,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

ਬੀ.ਸੀ. 'ਚ ਫਿਰ ਤੋਂ ਵਾਇਰਸ ਪੀੜਤਾਂ ਦੀ ਗਿਣਤੀ 100 ਤੋਂ ਪਾਰ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 132 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 6,962 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 213 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,461 ਤੱਕ ਪਹੁੰਚ ਗਏ ਹਨ।

ਔਂਟੈਰੀਓ 'ਚ ਕਰੀਬ ਦੋ ਮਹੀਨੇ ਬਾਅਦ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਟੱਪੀ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 213 ਮਾਮਲੇ ਦਰਜ ਕੀਤੇ ਗਏ ਹਨ। ਕਰੀਬ 2 ਮਹੀਨੇ ਤੋਂ ਬਾਅਦ, ਇਹ ਪਹਿਲਾ ਮੌਕਾ ਹੈ, ਜਦ ਔਂਟੈਰੀਓ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 200 ਤੋਂ ਪਾਰ ਰਹੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 44,068 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 39,598 ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,813 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,657 ਹੈ।

ਕਿਊਬੈਕ 'ਚ 219 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 219 ਮਾਮਲੇ ਰਿਪੋਰਟ ਕੀਤੇ ਗਏ ਹਨ। ਸ਼ਨੀਵਾਰ ਅਤੇ ਐਤਵਾਰ ਨੂੰ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਵਧੇਰੇ ਦਰਜ ਕੀਤੇ ਜਾਣ ਤੋਂ ਬਾਅਦ, 3 ਦਿਨ ਤੱਕ ਮਾਮਲੇ 200 ਤੋਂ ਘੱਟ ਰਹੇ ਸਨ। ਪਰ ਅੱਜ ਫਿਰ ਤੋਂ ਕਿਊਬੈਕ 'ਚ ਪੀੜਤਾਂ ਦੀ ਗਿਣਤੀ 200 ਤੋਂ ਟੱਪ ਗਈ ਹੈ। ਹੁਣ ਕਿਊਬੈਕ 'ਚ 64,463 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 188 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 219 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,774 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,846 ਹੈ।

ਐਲਬਰਟਾ 'ਚ ਇੱਕ ਵਾਇਰਸ ਪੀੜਤ ਦੀ ਮੌਤ

ਐਲਬਰਟਾ ਦੇ ਵਿੱਚ ਕੋਵਿਡ-19 ਦੇ 111 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 15,415 ਹੋ ਗਈ ਹੈ। ਐਲਬਰਟਾ 'ਚ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 253 ਹੈ। ਸੂਬੇ ਦੇ 41 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 6 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਸੂਬੇ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,444 ਤੱਕ ਪਹੁੰਚ ਗਈ ਹੈ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਐਲਬਰਟਾ ਦੇ ਹਾਈ ਸਕੂਲਾਂ 'ਚ 3 ਕੋਵਿਡ-19 ਆਊਟਬ੍ਰੇਕ ਐਲਾਨ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 29 ਅਜਿਹੇ ਸਕੂਲ ਹਨ, ਜਿੱਥੇ ਕਿਸੇ ਇੰਫੈਕਟਿਡ ਵਿਅਕਤੀ ਨੇ ਪਹੁੰਚ ਕੀਤੀ ਹੋਵੇ। ਇਨ੍ਹਾਂ ਸਕੂਲਾਂ ਨਾਲ ਸੰਬੰਧਤ ਵਾਇਰਸ ਦੇ ਮਾਮਲਿਆਂ ਦੀ ਗਿਣਤੀ 32 ਦੱਸੀ ਗਈ ਹੈ। ਹਾਲਾਂਕਿ ਉਨ੍ਹਾਂ ਜ਼ੋਰ ਦਿੱਤਾ ਕਿ ਇਹ ਸਕੂਲ, ਕਮਿਊਨਿਟੀਜ਼ ਲਈ ਖਤਰਾ ਨਹੀਂ ਹਨ।

ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਇਲਾਵਾ ਸਸਕੈਚਵਿਨ ਵਿੱਚ 1,688, ਮੈਨੀਟੋਬਾ 'ਚ 1,393, ਨਿਊ ਬਰੰਸਵਿਕ 'ਚ 193, ਨੋਵਾ ਸਕੌਸ਼ੀਆ 'ਚ 1,086, ਪੀ.ਈ.ਆਈ. 'ਚ 55, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 270 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,163 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,19,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link