16.99C Vancouver
ADS

Jul 13, 2021 12:58 AM -

ਐਗਰੀਕਲਚਰਲ ਲੈਂਡ ਰਿਜ਼ਰਵ ਵਿੱਚ ਪ੍ਰਾਪਰਟੀ ਮਾਲਿਕਾਂ ਨੂੰ ਵਧੇਰੇ ਹਾਊਸਿੰਗ ਫਲੈਕਸਿਬਿਲਿਟੀ ਦੀ ਆਪਸ਼ਨ

Share On
increasing-housing-flexibility-in-the-agricultural-land-reserve
New rules will allow property owners in the Agricultural Land Reserve (ALR) increased housing flexibility, helping farmers and non-farmers support their families and businesses in their communities. (Photo - Lana Popham/Twitter)

ਬੀ.ਸੀ. 'ਚ ਹੁਣ ਨਵੇਂ ਨਿਯਮਾਂ ਅਨੁਸਾਰ ਐਗਰੀਕਲਚਰਲ ਲੈਂਡ ਰਿਜ਼ਰਵ ਵਿੱਚ ਪ੍ਰਾਪਰਟੀ ਮਾਲਿਕਾਂ ਨੂੰ ਵਧੇਰੇ ਹਾਊਸਿੰਗ ਫਲੈਕਸਿਬਿਲਿਟੀ ਹਾਸਿਲ ਹੋਵੇਗੀ।

ਕਿਸਾਨਾਂ ਅਤੇ ਗੈਰ-ਕਿਸਾਨਾਂ ਨੂੰ ਆਪਣੇ ਪਰਿਵਾਰਾਂ ਅਤੇ ਵਪਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਇਸ ਨਾਲ ਮਦਦ ਹਾਸਿਲ ਹੋਣ ਦੀ ਗੱਲ ਆਖੀ ਗਈ ਹੈ।

ਇੱਕ ਵਧੇਰੇ ਛੋਟੇ ਅਤੇ ਸੈਕੰਡਰੀ ਘਰ ਦੀ ਆਪਸ਼ਨ ਨੂੰ ਰੈਗੂਲੇਸ਼ਨ 'ਚ ਸ਼ਾਮਿਲ ਕੀਤਾ ਗਿਆ ਹੈ।

ਇਸ ਦੇ ਨਾਲ ਕਿਸਾਨਾਂ ਅਤੇ ਏ.ਐਲ.ਆਰ. ਜਮੀਨ ਮਾਲਿਕਾਂ ਨੂੰ ਇੱਕ ਪ੍ਰਿੰਸੀਪਲ ਰੈਜ਼ੀਡੈਂਸ ਦੇ ਨਾਲ ਇੱਕ ਹੋਰ ਛੋਟੇ ਸੈਕੰਡਰੀ ਰੈਜ਼ੀਡੈਂਸ ਨੂੰ ਰੱਖਣ ਦੀ ਆਪਸ਼ਨ ਉਪਲਬਧ ਹੋਵੇਗੀ।

ਇਸ ਦੇ ਲਈ ਹੁਣ ਸਿਰਫ ਲੋਕਲ ਸਰਕਾਰ ਜਾਂ ਫਰਸਟ ਨੇਸ਼ਨਸ ਸਰਕਾਰ ਦੀ ਇਜਾਜ਼ਤ ਲੈਣੀ ਹੋਵੇਗੀ।

ਇਸ ਦੇ ਲਈ ਐਗਰੀਕਲਚਰਲ ਲੈਂਡ ਕਮਿਸ਼ਨ ਨੂੰ ਅਰਜ਼ੀ ਨਹੀਂ ਦੇਣੀ ਪਵੇਗੀ।

ਇਸ ਰੈਜ਼ੀਡੈਂਸ ਦੀ ਵਰਤੋਂ ਐਕਸਟੈਂਡਿਡ ਪਰਿਵਾਰ, ਫਾਰਮ ਲੇਬਰ, ਜਾਂ ਰੈਂਟਲ ਪ੍ਰਾਪਰਟੀ ਵਜੋਂ ਕੀਤੀ ਜਾ ਸਕੇਗੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link