15.34C Vancouver
ADS

Mar 31, 2026 4:27 PM - Connect Newsroom - Jasmine Singh with files from The Canadian Press

ਵਿਧਾਇਕ ਹੋਨ ਚੈਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੀਤਾ ਇਨਕਾਰ

Share On
independent-b-c-mla-says-he-will-not-resign-while-facing-assault-charges
Independent MLA Hon Chan speaks to reporters outside the B.C. legislature in Victoria, March 31, 2026.(Photo: The Canadian Press)

ਰਿਚਮੰਡ ਸੈਂਟਰ ਤੋਂ ਵਿਧਾਇਕ ਹੋਨ ਚੈਨ ਨੇ intimate partner violence ਦੇ ਸਬੰਧ ਵਿਚ ਲੱਗੇ ਚਾਰਜਿਜ਼ ਦੇ ਬਾਵਜੂਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਇਨਕਾਰ ਕੀਤਾ ਹੈ। ਚੈਨ 'ਤੇ 12 ਜਨਵਰੀ, 2024 ਨੂੰ ਹੋਈ ਇੱਕ ਘਰੇਲੂ ਹਿੰਸਾ ਦੇ ਸਬੰਧ ਵਿਚ ਹਾਲ ਹੀ ਵਿਚ ਦੋਸ਼ ਲਗਾਏ ਗਏ ਹਨ।

ਉਨ੍ਹਾਂ ਦਾ ਸੋਮਵਾਰ ਨੂੰ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹਿਣਾ ਸੀ ਕਿ ਕਾਨੂੰਨ ਮੁਤਾਬਕ ਹਰ ਕੋਈ ਉਦੋਂ ਤੱਕ ਬੇਗੁਨਾਹ ਹੈ ਜਦੋਂ ਤੱਕ ਗੁਨਾਹ ਸਾਬਤ ਨਹੀਂ ਹੋ ਜਾਂਦਾ। ਦੱਸਣਯੋਗ ਹੈ ਕਿ ਜੂਨ 2025 ਵਿਚ ਇਸ ਮਾਮਲੇ ਲਈ ਇੱਕ ਸਪੈਸ਼ਲ ਪ੍ਰੋਸੀਕਿਊਟਰ ਦੀ ਨਿਯੁਕਤੀ ਕੀਤੀ ਗਈ ਸੀ ਪਰ ਚੈਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਕਤੂਬਰ ਵਿਚ ਚੋਣਾਂ ਤੋਂ ਪਹਿਲਾਂ ਇਸ ਬਾਰੇ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ।

ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਪਣੀ ਪਾਰਟੀ ਜਾਂ ਜਨਤਾ ਨਾਲ ਕੋਈ ਝੂਠ ਨਹੀਂ ਬੋਲਿਆ ਸੀ। ਗੌਰਤਲਬ ਹੈ ਕਿ ਬੀ. ਸੀ. ਕੰਜ਼ਰਵੇਟਿਟ ਪਾਰਟੀ ਹੋਨ ਚੈਨ ਨੂੰ ਆਪਣੇ ਕਾਕਸ ਵਿਚੋਂ ਕੱਢ ਚੁੱਕੀ ਹੈ ਅਤੇ ਉਹ ਬਤੌਰ ਆਜ਼ਾਦ ਵਿਧਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link