19.02C Vancouver
ADS

Jul 16, 2025 6:27 PM - Connect Newsroom

ਪੀਅਰ ਪੌਲੀਐਵ ਖਿਲਾਫ਼ ਫਿਰ ਤੋਂ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ

Share On
independents-again-in-the-fray-against-pierre-poilievre
A group called the Longest Ballot Committee aims to break the record by registering 100 candidates. (Photo - The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਖਿਲਾਫ਼ ਫਿਰ ਤੋਂ ਦਰਜਨਾਂ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਉਤਰ ਰਹੇ ਹਨ। ਐਲਬਰਟਾ ਦੀ ਬੈਟਲ ਰਿਵਰ-ਕਰੋਫੁੱਟ ਜ਼ਿਮਨੀ ਚੋਣ ਅਗਸਤ ਵਿਚ ਹੋਣੀ ਹੈ, ਜਿੱਥੋਂ ਪੌਲੀਐਵ ਵਾਪਸ ਹਾਊਸ ਆਫ ਕਾਮਨਜ਼ ਲਈ ਸੀਟ ਜਿੱਤਣ ਦੀ ਉਮੀਦ ਕਰ ਰਹੇ ਹਨ, ਇਸ ਜ਼ਿਮਨੀ ਚੋਣ ਲਈ ਹੁਣ ਤੱਕ 50 ਤੋਂ ਵੱਧ ਆਜ਼ਾਦ ਉਮੀਦਵਾਰ ਰਜਿਸਟਰ ਕਰਾ ਚੁੱਕੇ ਹਨ।

ਲੋਂਗੈਸਟ ਬੈਲਟ ਕਮੇਟੀ ਨਾਂ ਦੇ ਗਰੁੱਪ ਦਾ ਇਰਾਦਾ 100 ਉਮੀਦਵਾਰਾਂ ਨੂੰ ਰਜਿਸਟਰ ਕਰਵਾ ਕੇ ਰਿਕਾਰਡ ਤੋੜਨਾ ਹੈ। ਹਾਲ ਹੀ ਦੀਆਂ ਫੈਡਰਲ ਚੋਣਾਂ ਦੌਰਾਨ ਇਸ ਗਰੁੱਪ ਨੇ ਪੌਲੀਐਵ ਦੇ ਪੁਰਾਣੇ ਹਲਕੇ ਵਿਚ 91 ਆਜ਼ਾਦ ਉਮੀਦਵਾਰ ਖੜ੍ਹੇ ਕੀਤੇ ਸਨ।

ਉਥੇ ਹੀ, ਹੁਣ ਤੱਕ ਕਿਸੇ ਵੀ ਲਿਬਰਲ ਉਮੀਦਵਾਰ ਨੇ ਆਪਣਾ ਨਾਮ ਦਰਜ ਨਹੀਂ ਕਰਵਾਇਆ ਹੈ, ਪਰ ਪਾਰਟੀ ਨੇ ਐਲਾਨ ਕੀਤਾ ਹੈ ਕਿ ਡਾਰਸੀ ਸਪੇਡੀ ਇਸ ਸੀਟ ਲਈ ਚੋਣ ਲੜ ਰਹੇ ਹਨ ਅਤੇ ਆਪਣਾ ਪ੍ਰਚਾਰ ਕਰ ਰਹੇ ਹਨ। ਗੌਰਤਲਬ ਹੈ ਕਿ ਉਮੀਦਵਾਰਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਤਾਰੀਖ਼ 28 ਜੁਲਾਈ ਹੈ ਅਤੇ ਨਿਵਾਸੀ 18 ਅਗਸਤ ਨੂੰ ਵੋਟ ਪਾਉਣਗੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link