17.87C Vancouver
ADS

Jul 9, 2021 9:55 AM -

ਭਾਰਤ ਵਿੱਚ ਦਿੱਤੀਆਂ ਗਈਆਂ 36.89 ਕਰੋੜ ਤੋਂ ਵੀ ਵੱਧ ਕੋਵਿਡ ਦੀਆਂ ਖ਼ੁਰਾਕਾਂ

Share On
india-administers-over-36-89-cr-covid-vaccines-doses-so-far
India administers over 36.89 cr COVID vaccines doses so far

ਕੋਵਿਡ-19 ਟੀਕਾਕਰਣ ਦੀ ਅੱਜ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੱਕ ਦੀ ਆਰਜ਼ੀ ਰਿਪੋਰਟ ਮੁਤਾਬਕ, ਭਾਰਤ ਦੀ ਕਵਰੇਜ ਵਧ ਕੇ 36,89,91,222 ਹੋ ਗਈ ਹੈ।

ਸਿਹਤ ਮਹਿਕਮੇ ਮੁਤਾਬਕ, ਬੀਤੇ 24 ਘੰਟਿਆਂ ਦੌਰਾਨ ਟੀਕੇ ਦੀਆਂ 40,23,173 ਖ਼ੁਰਾਕਾਂ ਲਾਈਆਂ ਗਈਆਂ ਹਨ।

8 ਜੁਲਾਈ ਨੂੰ,ਟੀਕਾਕਰਣ ਮੁਹਿੰਮ ਦੇ 174ਵੇਂ ਦਿਨ, ਟੀਕੇ ਦੀਆਂ 40,23,173 ਖ਼ੁਰਾਕਾਂ ਦਿੱਤੀਆਂ ਗਈਆਂ, ਜਿਸ ਵਿੱਚੋਂ 27,01,200 ਲਾਭਪਾਤਰੀਆਂ ਨੂੰ ਇਸਦੀ ਪਹਿਲੀ ਖ਼ੁਰਾਕ ਦਿੱਤੀ ਗਈ ਅਤੇ 13,21,973 ਲਾਭਪਾਤਰੀਆਂ ਨੂੰ ਇਸਦੀ ਦੂਜੀ ਖ਼ੁਰਾਕ ਦਿੱਤੀ ਗਈ।

ਮਹਿਕਮੇ ਮੁਤਾਬਕ, ਬੀਤੇ ਕੱਲ,18-44 ਸਾਲਾਂ ਦੇ ਉਮਰ ਵਰਗ ਦੇ ਲੋਕਾਂ 'ਚੋਂ 20,31,634 ਲੋਕਾਂ ਨੂੰ ਟੀਕਿਆਂ ਦੀ ਪਹਿਲੀ ਖ਼ੁਰਾਕ ਦਿੱਤੀ ਗਈ ਹੈ ਅਤੇ 1,79,901 ਲੋਕਾਂ ਨੂੰ ਟੀਕਿਆਂ ਦੀ ਦੂਜੀ ਖ਼ੁਰਾਕ ਦਿੱਤੀ ਗਈ ਹੈ।

ਇਸ ਤਰਾਂ 18-44 ਸਾਲਾਂ ਦੇ ਉਮਰ ਵਰਗ ਦੇ ਲੋਕਾਂ ਨੂੰ ਲਾਏ ਜਾਣ ਵਾਲੇ ਟੀਕਿਆਂ ਦੀ ਗਿਣਤੀ ਵਧ ਕੇ 11,18,32,803 ਹੋ ਗਈ ਹੈ।

37 ਸੂਬਿਆਂ/ਯੂਟੀਜ਼ ਵਿੱਚ 18-44 ਸਾਲਾਂ ਦੀ ਉਮਰ ਵਰਗ ਦੇ 10,84,53,590 ਲੋਕਾਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਕੁਲ 33,79,213 ਲੋਕਾਂ ਨੂੰ ਇਸਦੀ ਦੂਜੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ।

ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਬਿਹਾਰ, ਗੁਜਰਾਤ, ਕਰਨਾਟਕ ਅਤੇ ਮਹਾਰਾਸ਼ਟਰ, ਅੱਠ ਸੂਬਿਆਂ ਵਿੱਚ 18-44 ਸਾਲ ਉਮਰ ਵਰਗ ਦੇ 50 ਲੱਖ ਤੋਂ ਵੀ ਵੱਧ ਲੋਕਾਂ ਨੂੰ ਕੋਵਿਡ-19 ਦੇ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ।

ਕੇਂਦਰੀ ਸਿਹਤ ਮਹਿਕਮੇ ਮੁਤਾਬਕ, ਸ਼ੁੱਕਰਵਾਰ ਨੂੰ ਭਾਰਤ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਦੇ 43,393 ਨਵੇਂ ਮਾਮਲੇ ਮਿਲੇ ਹਨ, ਜਿਸ ਵਿੱਚ 44,459 ਲੋਕ ਸਿਹਤਯਾਬ ਹੋਏ ਹਨ ਅਤੇ 911 ਲੋਕਾਂ ਦੀ ਮੌਤ ਹੋਈ ਹੈ।

ਇਸਦੇ ਨਾਲ ਹੀ 4,58,727 ਸਰਗਰਮ ਮਾਮਲੇ ਅਤੇ 2,98,88,284 ਸਿਹਤਯਾਬੀ ਦੇ ਮਾਮਲਿਆਂ ਨੂੰ ਮਿਲਾ ਕੇ ਕੁਲ ਗਿਣਤੀ 3,07,52,950 ਹੋ ਗਈ ਹੈ।

ਮੌਤਾਂ ਦਾ ਅੰਕੜਾ, ਨਵੇਂ ਅੰਕੜੇ ਮਿਲਾ ਕੇ 4,05,939 ਹੋ ਚੁੱਕਾ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link