15.3C Vancouver
ADS

May 10, 2025 11:17 AM - Connect Newsroom

ਭਾਰਤ ਨੇ ਪਾਕਿਸਤਾਨ ਦੇ 8 ਮਿਲਟਰੀ ਟਿਕਾਣਿਆਂ 'ਤੇ ਸ਼ੁੱਕਰਵਾਰ ਦੀ ਰਾਤ ਕੀਤਾ ਹਮਲਾ

Share On
india-attacked-8-military-installations-in-pakistan-on-friday-night
Meanwhile, the BSF has released a video saying that the launch pad of the terrorists located at Luni in Sialkot, Pakistan was destroyed last night.(Photo: The Canadian Press)

ਭਾਰਤੀ ਰੱਖਿਆ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨੇ ਅੱਜ ਸਵੇਰੇ 10.30 ਵਜੇ ਜਾਣਕਾਰੀ ਦਿੱਤੀ ਕਿ ਸ਼ੁੱਕਰਵਾਰ ਦੇਰ ਰਾਤ ਭਾਰਤੀ ਫੌਜਾਂ ਵਲੋਂ ਪਾਕਿਸਤਾਨ ਦੇ ਕਈ ਟਿਕਾਣਿਆਂ 'ਤੇ ਹਮਲਾ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਫੌਜ ਦੀ ਸਪੋਕਸਪਰਸਨ ਕਰਨਲ ਸੌਫੀਆ ਕੁਰੈਸ਼ੀ ਨੇ ਦੱਸਿਆ ਕਿ ਬੀਤੀ ਰਾਤ ਭਾਰਤ ਵਲੋਂ ਪਾਕਿਸਤਾਨ ਦੇ 8 ਮਿਲਟਰੀ ਟਿਕਾਣਿਆਂ 'ਤੇ 3 ਘੰਟਿਆਂ ਦੇ ਵਕਫੇ ਦੌਰਾਨ ਹਮਲਾ ਕੀਤਾ ਗਿਆ। ਇਨ੍ਹਾਂ ਟਿਕਾਣਿਆਂ 'ਚ ਪਾਕਿਸਤਾਨ ਦੇ ਏਅਰਬੇਸ ਅਤੇ ਹਥਿਆਰਾਂ ਵਾਲੇ ਡਿਪੂ ਸ਼ਾਮਲ ਹਨ।

ਇਸ ਦੌਰਾਨ ਬੀ.ਐਸ.ਐਫ ਨੇ ਇਕ ਵੀਡੀਓ ਜਾਰੀ ਕਰਕੇ ਦੱਸਿਆ ਹੈ ਕਿ ਬੀਤੀ ਰਾਤ ਪਾਕਿਸਤਾਨ ਦੇ ਸਿਆਲਕੋਟ 'ਚ ਲੂਨੀ ਵਿਖੇ ਸਥਿਤ ਅੱਤਵਾਦੀਆਂ ਦੇ ਲਾਂਚ ਪੈਡ ਨੂੰ ਤਬਾਹ ਕਰ ਦਿੱਤਾ ਗਿਆ। ਭਾਰਤੀ ਖਬਰ ਏਜੰਸੀਆਂ ਨੇ ਖੂਫੀਆ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪਹਿਲਗਾਮ 'ਚ ਹਮਲਾ ਕਰਨ ਵਾਲੇ ਪੰਜ ਅੱਤਵਾਦੀ ਮਾਰੇ ਗਏ ਹਨ।

ਬੀ.ਐਸ.ਐਫ ਵਲੋਂ ਇਨ੍ਹਾਂ ਦੀ ਪਛਾਣ ਅਬੂ ਜੁਨਦਾਲ, ਹਾਫਿਜ਼ ਮੁਹੰਮਦ ਜਮੀਲ, ਮੁਹੰਮਦ ਜੂਸਫ ਅਜਹਰ, ਮੁਹੰਮਦ ਸਲੀਮ ਅਤੇ ਮੁਹੰਮਦ ਹਸਨ ਖਾਨ ਵਜੋਂ ਕੀਤੀ ਗਈ ਹੈ। ਇਨ੍ਹਾਂ 'ਚੋਂ ਜੂਸਫ ਕੰਧਾਰ ਹਾਈਜੈਕ ਦਾ ਮਾਸਟਰ ਮਾਈਂਡ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link