20.85C Vancouver
ADS

Jun 5, 2024 3:35 PM - Connect Newsroom

ਇੰਡੀਆ ਬਲੌਕ ਵਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਦਿੱਲੀ ਸਥਿਤ ਘਰ ਵਿਚ ਕੀਤੀ ਗਈ ਬੈਠਕ

Share On
india-bloc-held-a-meeting-at-congress-president-mallikarjun-kharges-house-in-delhi
Apart from Congress Parliamentary Party president Sonia Gandhi and Rahul Gandhi, Priyanka Gandhi Vadra also attended the India block meeting held at Kharge's house. (Photo: Facebook/Indian National Congress)

ਇੰਡੀਆ ਬਲੌਕ ਵਲੋਂ ਅੱਜ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਦਿੱਲੀ ਸਥਿਤ ਘਰ ਵਿਚ ਬੈਠਕ ਕੀਤੀ ਗਈ। ਖੜਗੇ ਨੇ ਕਿਹਾ ਕਿ ਜਨਾਦੇਸ਼ ਮੋਦੀ ਖਿਲਾਫ ਹੈ ਅਤੇ ਇੰਡੀਆ ਗਠਜੋੜ ਉਨ੍ਹਾਂ ਸਾਰੀਆਂ ਪਾਰਟੀਆਂ ਦਾ ਸਵਾਗਤ ਹੈ ਜੋ ਸੰਵਿਧਾਨ ਵਿਚ ਲਿਖੀਆਂ ਆਰਥਿਕ, ਸਮਾਜਿਕ, ਰਾਜਨੀਤਿਕ ਨਿਆਂ ਦੀਆਂ ਗੱਲਾਂ ਦਾ ਸਨਮਾਨ ਕਰਦੇ ਹਨ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਲਈ ਇਹ ਉਨ੍ਹਾਂ ਦੀ ਨੈਤਿਕ ਹਾਰ ਹੈ।

ਖੜਗੇ ਦੇ ਘਰ ਹੋਈ ਇੰਡੀਆ ਬਲੌਕ ਦੀ ਮੀਟਿੰਗ ਵਿਚ ਕਾਂਗਰਸ ਪਾਰਲੀਮੈਂਟਰੀ ਪਾਰਟੀ ਦੀ ਪ੍ਰਧਾਨਗੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਵਾਡਰਾ ਵੀ ਸ਼ਾਮਲ ਹੋਈ। ਵਿਰੋਧੀ ਦਲਾਂ ਦੇ ਇਸ ਗਠਜੋੜ ਨੂੰ ਕੁੱਲ 234 ਸੀਟਾਂ ਮਿਲੀਆਂ ਹਨ, ਜਦੋਂ ਕਿ ਸਰਕਾਰ ਬਣਾਉਣ ਲਈ 272 ਸੰਸਦ ਮੈਂਬਰਾਂ ਦੇ ਸਮਰਥਨ ਦੀ ਲੋੜ ਹੈ।

ਹਾਲਾਂਕਿ, ਵਿਰੋਧੀ ਦਲਾਂ ਦੇ ਇਕੱਠੇ ਹੋਣ ਦੇ ਬਾਵਜੂਦ ਭਾਜਪਾ ਇਕੱਲੇ ਦੇ ਦਮ ’ਤੇ 240 ਸੀਟਾਂ ਹਾਸਲ ਕਰਨ ਵਿਚ ਕਾਮਯਾਬੀ ਰਹੀ। ਪਾਰਟੀ ਨੂੰ ਸਭ ਤੋਂ ਵੱਧ ਸੀਟਾਂ ਦਾ ਨੁਕਸਾਨ ਯੂਪੀ ਵਿਚ ਹੋਇਆ। ਉਥੇ ਹੀ, ਰਾਹੁਲ ਗਾਂਧੀ ਵਾਇਨਾਡ ਅਤੇ ਰਾਇਬਰੇਲੀ ਦੋ ਸੀਟਾਂ ਤੋਂ ਜਿੱਤੇ, 18 ਜੂਨ ਨੂੰ ਉਨ੍ਹਾਂ ਨੂੰ ਇੱਕ ਸੀਟ ਖਾਲੀ ਕਰਨੀ ਹੋਵੇਗੀ ਅਤੇ ਇਸ ਦੀ ਜ਼ਿਮਨੀ ਚੋਣ ਵਿਚ ਗਾਂਧੀ ਪਰਿਵਾਰ ਦੇ ਇੱਕ ਹੋਰ ਮੈਂਬਰ ਪ੍ਰਿਯੰਕਾ ਵਾਡਰਾ ਦੀ ਸਿੱਧੀ ਐਂਟਰੀ ਕਰਾਈ ਜਾ ਸਕਦੀ ਹੈ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link