12.39C Vancouver
ADS

Mar 9, 2021 10:25 AM -

ਭਾਰਤ ਨੇ ਬ੍ਰਿਟਿਸ਼ ਸਾਂਸਦਾਂ ਦੀ ਪ੍ਰੈਸ ਦੀ ਆਜ਼ਾਦੀ ਅਤੇ ਕਿਸਾਨਾਂ 'ਤੇ ਹੋਈ ਬਹਿਸ ਨੂੰ ਕਿਹਾ 'ਇੱਕ ਪਾਸੜ'

Share On
india-calls-uk-lawmakers-debate-on-press-freedom-farmers-stir-one-sided-false
India calls UK lawmakers' debate on press freedom, farmers' stir 'one-sided, false'

ਇੰਗਲੈਂਡ ਦੇ ਵੈਸਟਮਿੰਸਟਰ 'ਚ ਭਾਰਤੀ ਪ੍ਰੈਸ ਦੀ ਆਜ਼ਾਦੀ ਅਤੇ ਕਿਸਾਨਾਂ ਦੇ ਮੁੱਦੇ 'ਤੇ ਹੋਈ ਵਿਚਾਰ-ਚਰਚਾ ਨੂੰ ਅੱਜ ਭਾਰਤ ਨੇ 'ਇੱਕ ਪਾਸੜ ਅਤੇ ਝੂਠ 'ਤੇ ਅਧਾਰਿਤ' ਕਰਾਰ ਦਿੱਤਾ ਹੈ।

ਭਾਰਤੀ ਹਾਈ ਕਮਿਸ਼ਨ ਨੇ ਜ਼ੋਰ ਦਿੰਦਿਆਂ ਆਖਿਆ ਕਿ ਭਾਰਤ 'ਚ ਪ੍ਰੈਸ ਦੀ ਆਜ਼ਾਦੀ ਦਾ ਸਵਾਲ ਈ ਪੈਦਾ ਨਹੀਂ ਹੁੰਦਾ ਜਦੋਂ ਬ੍ਰਿਟਿਸ਼ ਮੀਡੀਆ ਸਣੇ ਵਿਦੇਸ਼ੀ ਮੀਡੀਆ 'ਚ ਵੀ ਅਜਿਹਾ ਕਈ ਵਾਰ ਹੋ ਚੁੱਕਾ ਹੈ ਕਿ ਮੁੱਦਿਆਂ 'ਤੇ ਚਰਚਾ ਕੀਤੀ ਜਾਂਦੀ ਜਾਂਦੀ ਹੈ।
ਪਾਰਲੀਮੈਂਟ 'ਚ ਭਾਰਤ 'ਚ ਕਿਸਾਨੀ ਸੰਘਰਸ਼ 'ਤੇ ਚੱਲ ਰਹੀ ਬਹਿਸ ਦਾ ਜਵਾਬ ਦਿੰਦਿਆਂ, ਜੋ ਕਿ ਦਸ ਹਜ਼ਾਰ ਦਸਤਖਤਾਂ ਦੀ ਪਟੀਸ਼ਨ 'ਤੇ ਸੀ, ਭਾਰਤ ਵੱਲੋਂ ਆਖਿਆ ਗਿਆ,"ਭਾਰਤੀ ਹਾਈ ਕਮਿਸ਼ਨ ਪਾਰਲੀਮੈਂਟ ਦੇ ਮੈਂਬਰਾਂ ਦੇ ਨਿੱਕੇ ਜਿਹੇ ਕੋਰਮ ਦੀ ਅੰਦਰੂਨੀ ਮਾਮਲੇ 'ਤੇ ਬਹਿਸ 'ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰੇਗਾ। ਪਰ ਜਦੋਂ ਭਾਰਤ ਦੀ ਅਖੰਡਤਾ 'ਤੇ ਕੋਈ ਇਸ ਤਰਾਂ ਹਮਲਾ ਕਰਦਾ ਹੈ ਤਾਂ ਇਸ 'ਤੇ ਸਿੱਧੀ ਗੱਲ ਕਰਨ ਦੀ ਲੋੜ ਹੈ। "

ਦਰਅਸਲ ਬ੍ਰਿਟਿਸ਼ ਪਾਰਲੀਮੈਂਟਰੀ ਕਨਵੈਂਸ਼ਨ ਮੁਤਾਬਕ, ਇੰਗਲੈਂਡ ਦੀ ਸਰਕਾਰ ਅਤੇ ਪਾਰਲੀਮੈਂਟ ਦੀ ਵੈਬਸਾਈਟ 'ਤੇ 10 ਹਜ਼ਾਰ ਦਸਤਖ਼ਤਾਂ ਵਾਲੀ ਕਿਸੇ ਵੀ ਪਟੀਸ਼ਨ 'ਤੇ ਜਵਾਬ ਦਿੱਤਾ ਜਾਂਦਾ ਹੈ ਅਤੇ ਇੱਕ ਲੱਖ ਦਸਤਖ਼ਤਾਂ ਵਾਲੀਆਂ ਪਟੀਸ਼ਨਾਂ 'ਤੇ ਪਾਰਲੀਮੈਂਟ 'ਚ ਬਹਿਸ ਕੀਤੀ ਜਾਂਦੀ ਹੈ। ਅੱਗੇ ਇਸ ਵਿਚ ਆਖਿਆ ਗਿਆ ਕਿ ਸੰਤੁਲਿਤ ਬਹਿਸ ਦੀ ਬਜਾਏ ਇੰਗਲੈਂਡ ਦੇ ਪਾਰਲੀਮੈਂਟ ਮੈਂਬਰਾਂ ਵੱਲੋਂ ਬਿਨਾਂ ਕਿਸੇ ਠੋਸ ਅਧਾਰ ਤੋਂ, ਝੂਠੇ ਦਾਅਵੇ ਕੀਤੇ ਗਏ ਤੇ "ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਅਤੇ ਉਸਦੇ ਅਦਾਰਿਆਂ 'ਤੇ ਸਵਾਲ ਚੁੱਕੇ ਗਏ।"

ਅੱਗੇ ਆਖਿਆ ਗਿਆ," ਚੁੱਕੇ ਗਏ ਸਾਰੇ ਮੁੱਦਿਆਂ 'ਤੇ ਭਾਰਤ ਦੇ ਆਤਮ ਨਿਰਭਰ ਜਮਹੂਰੀ ਅਦਾਰਿਆਂ ਵੱਲੋਂ ਪਹਿਲਾਂ ਹੀ ਚਰਚਾ ਹੋ ਚੁੱਕੀ ਹੈ। ਇਹ ਮੁੱਦਾ ਅਹਿਮ ਇਸ ਲਈ ਵੀ ਹੈ ਕਿ ਇੱਕ ਵਾਰੀ ਫਿਰ ਬ੍ਰਿਟਿਸ਼ ਭਾਰਤੀ ਭਾਈਚਾਰੇ ਨੂੰ ਗੁਮਰਾਹ ਕਰਨ ਲਈ ਬਿਆਨ ਦਿੱਤੇ ਜਾ ਰਹੇ ਹਨ ਅਤੇ ਭਾਰਤ 'ਚ ਘੱਟਗਿਣਤੀ ਭਾਈਚਾਰਿਆਂ ਨਾਲ ਹੁੰਦੇ ਵਤੀਰੇ ਨੂੰ ਲੈਕੇ ਸ਼ੱਕ ਪੈਦਾ ਕੀਤੇ ਜਾ ਰਹੇ ਹਨ ਜਿਵੇਂ 'ਕਸ਼ਮੀਰ' 'ਚ ਮਨੁੱਖੀ ਅਧਿਕਾਰਾਂ ਦਾ ਕਥਿਤ ਤੌਰ 'ਤੇ ਹੁੰਦਾ ਘਾਣ ਆਦਿ। "

ਦੱਸਣਯੋਗ ਹੈ ਕਿ ਯੂਨਾਈਟਡ ਕਿੰਗਡਮ ਨੇ ਸੋਮਵਾਰ ਨੂੰ ਇਹ ਸਾਫ਼ ਆਖਿਆ ਹੈ ਈ ਖੇਤੀਬਾੜੀ ਸੁਧਾਰ ਕਾਨੂੰਨ ਭਾਰਤ ਦਾ "ਅੰਦਰੂਨੀ ਮਾਮਲਾ " ਹੈ ਅਤੇ ਜਮਹੂਰੀਅਤ 'ਚ ਸੁਰੱਖਿਆ ਦਸਤਿਆਂ ਨੂੰ ਕਾਨੂੰਨ ਅਤੇ ਪ੍ਰਬੰਧ ਲਾਗੂ ਕਰਨ ਲਈ ਸਖ਼ਤੀ ਕਰਨ ਦਾ ਪੂਰਾ ਹੱਕ ਹੈ।

ਇੰਗਲੈਂਡ ਦੀ ਏਸ਼ੀਆ ਲਈ ਮੰਤਰੀ ਨਿਜੇਲ ਐਡਮਸ ਨੇ ਆਖਿਆ," ਖੇਤੀਬਾੜੀ ਨੀਤੀ ਭਾਰਤ ਦੀ ਸਰਕਾਰ ਦਾ ਅੰਦਰੂਨੀ ਮਾਮਲਾ ਹੈ। ਯੂ ਕੇ ਦੀ ਸਰਕਾਰ ਇਸ ਗੱਲ 'ਚ ਪੂਰਾ ਯਕੀਨ ਕਰਦੀ ਹੈ ਕਿ ਬੋਲਣ ਦੀ ਆਜ਼ਾਦੀ ਅਤੇ ਸ਼ਾਂਤਮਈ ਧਰਨੇ ਦਾ ਹੱਕ ਕਿਸੇ ਵੀ ਜਮਹੂਰੀਅਤ 'ਚ ਅਹਿਮ ਹੁੰਦਾ ਹੈ ਪਰ ਅਸੀਂ ਇਹ ਵੀ ਮੰਨਦੇ ਹਾਂ ਕਿ ਜੇ ਇਹ ਸੰਘਰਸ਼ ਕਾਨੂੰਨ ਦੇ ਰਾਹ 'ਚ ਰੋੜੇ ਬਣਦਾ ਹੈ ਤਾਂ ਸੁਰੱਖਿਆ ਦਸਤਿਆਂ ਨੂੰ ਵੀ ਜਮਹੂਰੀਅਤ 'ਚ ਕਾਨੂੰਨ ਅਤੇ ਵਿਵਸਥਾ ਲਾਗੂ ਕਰਨ ਲਈ ਸਖ਼ਤੀ ਕਰਨ ਦਾ ਹੱਕ ਹੈ।"

ਮੰਤਰੀ ਨੇ ਇਹ ਆਸ ਵੀ ਪ੍ਰਗਟ ਕੀਤੀ ਕਿ ਭਾਰਤ ਸਰਕਾਰ ਅਤੇ ਕਿਸਾਨ ਯੂਨੀਅਨਾਂ ਵਿਚਲੀ ਗੱਲਬਾਤ ਦਾ ਸਕਾਰਾਤਮਕ ਸਿੱਟਾ ਨਿਕਲੇਗਾ।

ਜ਼ਿਕਰਯੋਗ ਹੈ ਕਿ ਕਿਸਾਨ ਦਿੱਲੀ ਦੇ ਕਈ ਬਾਰਡਰਾਂ 'ਤੇ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਧਰਨੇ 'ਤੇ ਬੈਠੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link