15.46C Vancouver
ADS

Aug 13, 2025 4:29 PM - Connect Newsroom

ਭਾਰਤ ਪਾਣੀ ਦੀ ਇੱਕ ਬੂੰਦ ਵੀ ਨਹੀਂ ਖੋਹ ਸਕਦਾ: ਸ਼ਾਹਬਾਜ਼ ਸ਼ਰੀਫ

Share On
india-cannot-take-away-even-a-drop-of-water-shahbaz-sharif
He said that if it tries to do so, Pakistan will teach you such a lesson that you will never forget in your life.(Photo: X Shehbaz Sharif)

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਿੰਧੂ ਜਲ ਸੰਧੀ ਨੂੰ ਸਸਪੈਂਡ ਕਰਨ 'ਤੇ ਭਾਰਤ ਨੂੰ ਧਮਕੀ ਦਿੱਤੀ ਹੈ। ਮੰਗਲਵਾਰ ਨੂੰ ਰਾਜਧਾਨੀ ਇਸਲਾਮਾਬਾਦ ਵਿਚ ਆਯੋਜਿਤ ਇੱਕ ਸਮਾਗਮ ਵਿਚ ਸ਼ਰੀਫ ਨੇ ਕਿਹਾ ਕਿ ਦੁਸ਼ਮਣ ਪਾਕਿਸਤਾਨ ਤੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਖੋਹ ਸਕਦਾ। ਉਨ੍ਹਾਂ ਕਿਹਾ ਕਿ ਜੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨ ਇਸ ਤਰ੍ਹਾਂ ਦਾ ਸਬਕ ਸਿਖਾਏਗਾ ਕਿ ਤੁਸੀਂ ਆਪਣੀ ਜ਼ਿੰਦਗੀ ਵਿਚ ਕਦੇ ਨਹੀਂ ਭੁੱਲੋਗੇ।

ਪਾਕਿਸਤਾਨ ਵਲੋਂ 48 ਘੰਟਿਆਂ ਵਿਚ ਇਹ ਲਗਾਤਾਰ ਚੌਥੀ ਧਮਕੀ ਹੈ, ਇਸ ਤੋਂ ਪਹਿਲਾਂ ਫੌਜ ਮੁਖੀ ਆਸੀਮ ਮੁਨੀਰ, ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ, ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਸੀ।

ਪਾਕਿਸਤਾਨੀ ਆਰਮੀ ਚੀਫ ਆਸੀਮ ਮੁਨੀਰ ਦਾ ਕਹਿਣਾ ਸੀ ਕਿ ਜੇ ਭਾਰਤ ਨੇ ਪਾਣੀ ਰੋਕਿਆ ਤਾਂ ਪਾਕਿਸਤਾਨ ਬੰਨ ਨੂੰ ਮਿਜ਼ਾਇਲਾਂ ਨਾਲ ਉਡਾ ਦੇਵੇਗਾ। ਉਨ੍ਹਾਂ ਇਹ ਧਮਕੀ ਅਮਰੀਕਾ ਦੀ ਧਰਤੀ ਤੋਂ ਦਿੱਤੀ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link