10.1C Vancouver
ADS

Jun 23, 2020 2:24 AM -

ਭਾਰਤ ਅਤੇ ਚੀਨ ਦੇ ਕਮਾਂਡਰਾਂ ਵਿਚਾਲੇ ਕਰੀਬ 11 ਘੰਟੇ ਤੱਕ ਚੱਲੀ ਬੈਠਕ

Share On
india-china-corps-commanders-hold-talks-for-nearly-11-hours
The meeting between Indian Army's 14 Corps Commander Lt Gen Harinder Singh and his Chinese counterpart got over after around 11 hours, sources said. Photo-ANI

ਭਾਰਤੀ ਫੌਜ ਦੇ 14 ਕੌਰਪਸ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਦੀ ਬੈਠਕ ਕਰੀਬ 11 ਘੰਟੇ ਤੱਕ ਜਾਰੀ ਰਹਿਣ ਦੀਆਂ ਖਬਰਾਂ ਹਨ।

ਖਬਰ ਅਜੈਂਸੀ ਏ.ਐਨ.ਆਈ. ਵੱਲੋਂ ਆਈਆਂ ਖਬਰਾਂ ਅਨੁਸਾਰ ਬੈਠਕ ਖਤਮ ਹੋ ਚੁੱਕੀ ਹੈ।

ਇਹ ਬੈਠਕ ਭਾਰਤੀ ਸਮੇਂ ਅਨੁਸਾਰ ਸੋਮਵਾਰ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਈ ਸੀ।

ਇਹ ਬੈਠਕ ਚੀਨ ਦੀ ਐਲ.ਏ.ਸੀ. (ਲਾਈਨ ਆਫ ਐਕਚੂਅਲ ਕੰਟਰੋਲ) 'ਚ ਪੈਂਦੇ ਮੌਲਡੋ 'ਚ ਹੋਈ ਦੱਸੀ ਗਈ ਹੈ।

ਜਾਣਕਾਰੀ ਅਨੁਸਾਰ ਇਹ ਬੈਠਕ ਭਾਰਤ ਅਤੇ ਚੀਨ ਵਿਚਾਲੇ ਬਣੀ ਤਣਾਅ ਦੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਕੀਤੀ ਗਈ ਹੈ।

ਦੋਨੋਂ ਕਮਾਂਡਰਾਂ ਵਿਚਾਲੇ ਹੋਈ ਇਹ ਦੂਜੀ ਬੈਠਕ ਹੈ।

ਇਸ ਤੋਂ ਪਹਿਲਾਂ ਇਨ੍ਹਾਂ ਦੀ 6 ਜੂਨ ਨੂੰ ਵੀ ਬੈਠਕ ਹੋ ਚੁੱਕੀ ਹੈ।

ਭਾਰਤ ਨੇ ਉਸ ਬੈਠਕ ਦੌਰਾਨ ਚੀਨ ਤੋਂ ਮੰਗ ਕੀਤੀ ਸੀ ਕਿ ਆਪਣੀਆਂ 4 ਮਈ ਤੋਂ ਪਹਿਲਾਂ ਦੀਆਂ ਐਲ.ਏ.ਸੀ. ਦੀਆਂ ਥਾਵਾਂ 'ਤੇ ਵਾਪਸੀ ਕੀਤੀ ਜਾਵੇ।

ਇਸ ਦਾ ਚੀਨ ਵੱਲੋਂ ਕੋਈ ਸਕਾਰਾਤਮਕ ਜਵਾਬ ਨਹੀਂ ਆਇਆ ਸੀ।

ਭਾਰਤ ਵੱਲੋਂ ਇਸ ਬੈਠਕ 'ਚ ਐਲ.ਏ.ਸੀ. 'ਤੇ ਹੋਣ ਵਾਲੀਆਂ ਤਕਰਾਰਾਂ ਲਈ ਨਵੇਂ ਨਿਯਮਾਂ ਬਾਰੇ ਵੀ ਗੱਲਬਾਤ ਕੀਤੇ ਜਾਣ ਦੀਆਂ ਖਬਰਾਂ ਸਨ।

ਬੈਠਕ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਭਾਰਤ ਵੱਲੋਂ ਚੀਨ ਨੂੰ 6 ਜੂਨ ਦੀ ਗੱਲਬਾਤ 'ਤੇ ਅਮਲ ਕਰਨ ਲਈ ਵੀ ਕਿਹਾ ਜਾਣਾ ਸੀ।

ਯਾਦ ਰਹੇ ਬੀਤੇ ਹਫ਼ਤੇ ਭਾਰਤ ਅਤੇ ਚੀਨ ਵਿਚਾਲੇ ਲੱਦਾਖ ਦੀ ਗਲਵਾਨ ਘਾਟੀ 'ਚ ਹੋਈ ਝੜਪ 'ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link