Nov 2, 2023 5:44 PM - Connect News

ਟੀਮ ਇੰਡੀਆ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ।
ਭਾਰਤ ਨੇ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ ਹੈ।
ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇਹ ਭਾਰਤ ਦੀ ਸਭ ਤੋਂ ਵੱਡੀ ਜਿੱਤ ਹੈ।
ਭਾਰਤ ਨੇ ਆਪਣੇ 16 ਸਾਲ ਪੁਰਾਣੇ ਰਿਕਾਰਡ ਵਿੱਚ ਸੁਧਾਰ ਕੀਤਾ ਹੈ।
ਟੀਮ ਨੇ 2007 ਵਿੱਚ ਬਰਮੂਡਾ ਨੂੰ 257 ਦੌੜਾਂ ਨਾਲ ਹਰਾਇਆ ਸੀ।
ਭਾਰਤ ਨੇ ਇਸ ਵਿਸ਼ਵ ਕੱਪ 'ਚ ਆਪਣਾ ਲਗਾਤਾਰ 7ਵਾਂ ਮੈਚ ਜਿੱਤ ਕੇ ਸੈਮੀਫਾਈਨਲ 'ਚ ਪਹਿਲਾ ਸਥਾਨ ਪੱਕਾ ਕੀਤਾ ਹੈ।
ਦੱਸ ਦਈਏ ਕਿ 358 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ 19.4 ਓਵਰਾਂ ਵਿੱਚ 55 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਮੁਹੰਮਦ ਸ਼ਮੀ ਨੇ 5 ਵਿਕਟਾਂ, ਮੁਹੰਮਦ ਸਿਰਾਜ ਨੇ ਤਿੰਨ ਤੇ ਜਸਪ੍ਰੀਤ ਬੁਮਰਾਹ ਨੇ 1 ਵਿਕਟ ਹਾਸਲ ਕੀਤੀ।
ਇਸ ਤੋਂ ਪਹਿਲਾਂ ਭਾਰਤ ਨੇ ਸ਼ੁਭਮਨ ਗਿੱਲ, ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੀ ਤੂਫਾਨੀ ਪਾਰੀ ਦੀ ਬਦੌਲਤ 357 ਦੌੜਾਂ ਬਣਾਈਆਂ ਸਨ।
ਭਾਰਤ ਅੰਕ ਸੂਚੀ 'ਚ ਸਿਖਰ 'ਤੇ ਪਹੁੰਚ ਗਿਆ ਹੈ।




