12.97C Vancouver
ADS

Sep 19, 2023 5:36 PM - The Canadian Press

ਨਿੱਝਰ ਕਤਲ ਕਾਂਡ : ਤੇ ਹੁਣ ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੀਤਾ ਬਰਖ਼ਾਸਤ

Share On
india-expels-canadian-diplomat-after-canada-links-indian-agents-to-sikh-leader-death
Nijjar was killed in the parking lot of his gurdwara in Surrey, B.C. on June 18.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਦੋਸ਼ ਲਗਾਉਣ ਤੋਂ ਬਾਅਦ ਸੋਮਵਾਰ ਨੂੰ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡਾ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਬਾਹਰ ਕੱਢ ਰਿਹਾ ਹੈ।

ਜਿਸ ਤੋਂ ਬਾਅਦ ਹੁਣ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਕੈਨੇਡਾ ਤੋਂ ਬਾਹਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਭਾਰਤ ਦੇ ਬਿਆਨ ਅਨੁਸਾਰ ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖ਼ਲਅੰਦਾਜ਼ੀ 'ਤੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।

ਦੱਸ ਦਈਏ ਕਿ ਬੀਤੇ ਦਿਨ ਹਾਊਸ ਔਫ਼ ਕੌਮਨਜ਼ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੈ।

ਉਨ੍ਹਾਂ ਨੇ ਕਿਹਾ ਕਿ ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਕੋਈ ਵੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ।

ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਇਸ ਮਾਮਲੇ 'ਤੇ ਆਪਣੇ ਸਹਿਯੋਗੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰ ਰਿਹਾ ਹੈ।

ਟਰੂਡੋ ਨੇ ਭਾਰਤ ਸਰਕਾਰ ਨੂੰ ਚੱਲ ਰਹੀ ਜਾਂਚ ਵਿੱਚ ਹਿੱਸਾ ਲੈਣ ਅਤੇ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਨੇਡਾ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ 18 ਜੂਨ ਦੀ ਰਾਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਕੀਤਾ ਗਿਆ ਸੀ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link