7.67C Vancouver
ADS

Jan 25, 2021 5:08 PM -

ਭਾਰਤ: 1 ਫ਼ਰਵਰੀ ਨੂੰ ਬਜਟ ਵਾਲੇ ਦਿਨ, ਕਿਸਾਨ ਪਾਰਲੀਮੈਂਟ ਤਕ ਮਾਰਚ ਕਰਨਗੇ

Share On
india-farmers-to-march-to-parliament-on-february-1-budget-day
Krantikari Kisan Union chief Darshan Pal while addressing a press conference at the Singhu border/ ANI

ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 1 ਫਰਵਰੀ ਨੂੰ ਬਜਟ ਦਿਵਸ ਮੌਕੇ ਉਹਨਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਸੰਸਦ ਭਵਨ ਵੱਲ ਪੈਦਲ ਮਾਰਚ ਕੀਤਾ ਜਾਵੇਗਾ।

"1 ਫਰਵਰੀ ਨੂੰ ਅਸੀਂ ਦਿੱਲੀ ਵਿਚ ਵੱਖ-ਵੱਖ ਥਾਵਾਂ ਤੋਂ ਸੰਸਦ ਵੱਲ ਪੈਦਲ ਮਾਰਚ ਕਰਾਂਗੇ। ਅੱਜ ਇੱਥੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮੁਖੀ ਦਰਸ਼ਨ ਪਾਲ ਨੇ ਸਿੰਘੂ ਸਰਹੱਦ 'ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ।

ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 26 ਜਨਵਰੀ, ਗਣਤੰਤਰ ਦਿਵਸ ਮੌਕੇ ਤੈਅਸ਼ੁਦਾ ਟਰੈਕਟਰ ਰੈਲੀ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ।

ਕਿਸਾਨ 26 ਨਵੰਬਰ ਤੋਂ ਕੌਮੀ ਰਾਜਧਾਨੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਤਿੰਨ ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link