11.3C Vancouver
ADS

Mar 21, 2020 2:05 AM -

ਬਾਲੀਵੁੱਡ ਦੀ ਨਾਮੀ ਗਾਇਕਾ ਕਨਿਕਾ ਕਪੂਰ ਪਹਿਲਾਂ ਕੋਰੋਨਾਵਾਇਰਸ ਲਈ ਪਾਜ਼ਿਟਿਵ, ਫੇਰ ਦਰਜ ਹੋਈ ਐਫ.ਆਈ.ਆਰ.

Share On
india-fir-against-singer-kanika-kapoor-for-partying-despite-infected-with-coronavirus
Bollywood Singer Kanika Kapoor, who has tested positive for COVID-19 and had attended a party in Taj Hotel Lucknow, has been booked for negligence by Uttar Pradesh police. Photo-ANI

ਬਾਲੀਵੁੱਡ ਦੀ ਨਾਮੀ ਗਾਇਕਾ ਕਨਿਕਾ ਕਪੂਰ ਕੋਰੋਨਾਵਾਇਰਸ ਨਾਲ ਪਾਜੀਟਿਵ ਪਾਈ ਗਈ ਹੈ।

ਕਨਿਕਾ ਦੀ ਕੋਰੋਨਾਵਾਇਰਸ ਰਿਪੋਰਟ ਬਾਰੇ ਸ਼ੁੱਕਰਵਾਰ ਨੂੰ ਇਹ ਖੁਲਾਸਾ ਹੋਇਆ ਹੈ।

ਉਸਨੂੰ ਲਖਨਉ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ।

ਉਹ ਕੁਝ ਦਿਨ ਪਹਿਲਾਂ ਹੀ ਲੰਡਨ ਤੋਂ ਵਾਪਸ ਆਈ ਸੀ।

ਪਰ ਹੁਣ ਕਨਿਕਾ ਕਪੂਰ 'ਤੇ ਲਖਨਊ 'ਚ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ।

ਖਬਰਾਂ ਹਨ ਕਿ ਕਨਿਕਾ ਕਪੂਰ ਨੇ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਗੱਲ ਨੂੰ ਲੁਕਾਇਆ ਅਤੇ ਸ਼ਹਿਰ ਦੇ ਇੱਕ ਵੱਡੇ ਹੋਟਲ ਵਿੱਚ ਪਾਰਟੀ ਵਿਚ ਵੀ ਸ਼ਾਮਿਲ ਹੋਣ ਪਹੁੰਚੀ।

ਉਸਨੇ ਇੱਕ ਡਿਨਰ ਪਾਰਟੀ ਕੀਤੀ।

ਹੁਣ ਅਣਗਹਿਲੀ ਵਰਤਣ ਦੇ ਮਾਮਲੇ 'ਚ ਕਨਿਕਾ ਕਪੂਰ 'ਤੇ ਉੱਤਰ ਪ੍ਰਦੇਸ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਆਈ.ਪੀ.ਸੀ. ਦੀ ਧਾਰਾ 188, 269 ਅਤੇ 270 ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਲਖਨਊ ਦੇ ਸਰੋਜਨੀ ਨਗਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ।

ਅੱਜ ਕਨਿਕਾ ਕਪੂਰ ਨੇ ਆਪਣੀਆਂ ਰਿਪੋਰਟਸ ਤੋਂ ਬਾਅਦ, ਇੰਸਟਾਗ੍ਰਾਮ 'ਤੇ ਇੱਕ ਟਿੱਪਣੀ ਵੀ ਕੀਤੀ।

ਉਨ੍ਹਾਂ ਲਿਖਿਆ ਕਿ, 'ਮੈਨੂੰ ਪਿਛਲੇ ਚਾਰ ਦਿਨਾਂ ਵਿੱਚ ਫਲੂ ਦੇ ਲੱਛਣ ਮਿਲੇ ਹਨ, ਜਦੋਂ ਮੈਂ ਆਪਣੇ ਆਪ ਦਾ ਟੈਸਟ ਕੀਤਾ ਤਾਂ ਮੈਨੂੰ ਕੋਵਿਡ -19 ਸਕਾਰਾਤਮਕ ਪਾਇਆ ਗਿਆ।

ਮੈਂ ਅਤੇ ਮੇਰਾ ਪਰਿਵਾਰ ਅਜੇ ਵੀ ਪੂਰੀ ਨਿਗਰਾਨੀ ਹੇਠ ਹਾਂ ਅਤੇ ਇਸ ਤੋਂ ਛੁਟਕਾਰਾ ਪਾਉਣ ਲਈ ਡਾਕਟਰੀ ਸਲਾਹ ਦੀ ਪਾਲਣਾ ਕਰ ਰਹੇ ਹਾਂ।

ਜਿਨ੍ਹਾਂ ਲੋਕਾਂ ਨਾਲ ਮੈਂ ਸੰਪਰਕ ਕਰ ਰਿਹਾ ਹਾਂ ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।'

ਯਾਦ ਰਹੇ ਕਨਿਕਾ ਕਪੂਰ 11 ਮਾਰਚ ਨੂੰ ਯੂ.ਕੇ. ਤੋਂ ਪਰਤੀ ਸੀ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link