18.89C Vancouver
ADS

Jul 1, 2021 10:04 AM -

ਭਾਰਤ ਨੇ 2030 ਤੱਕ ਵਾਧੂ 2 ਅਰਬ ਟਨ ਕਾਰਬਨ ਜ਼ਬਤੀ ਦਾ ਟੀਚਾ ਮਿਥਿਆ, ਜਾਵਡੇਕਰ ਨੇ ਆਖਿਆ

Share On
india-has-target-of-creating-additional-2-billion-carbon-sequestration-by-2030-says-javadekar
India has target of creating additional 2 billion carbon sequestration by 2030, says Javadekar

ਵਾਤਾਵਰਣ, ਜੰਗਲਾਤ ਅਤੇ ਮੌਸਮ ਤਬਦੀਲੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਵੀਰਵਾਰ ਨੂੰ, 2030 ਤੱਕ 2 ਅਰਬ ਵਾਧੂ ਕਾਰਬਨ ਜ਼ਬਤੀ ਕਰਨ ਦਾ ਟੀਚਾ ਮਿਥਿਆ ਹੈ।

ਮੀਡੀਆ ਨਾਲ ਗੱਲ ਕਰਦਿਆਂ, ਜਾਵਡੇਕਰ ਨੇ ਆਖਿਆ,"ਭਾਰਤ ਨੇ 2030 ਤੱਕ ਵਾਧੂ 2 ਅਰਬ ਟਨ ਕਾਰਬਨ ਜ਼ਬਤੀ ਦਾ ਟੀਚਾ ਮਿਥਿਆ ਹੈ। ਨਰੇਂਦਰ ਮੋਦੀ ਦੀ ਸਰਕਾਰ ਦੇ ਬੀਤੇ 7 ਸਾਲਾਂ ਵਿੱਚ, ਦਰਖ਼ਤਾਂ ਨਾਲ ਜੰਗਲਾਤ ਅਤੇ ਜੰਗਲਾਤ ਤੋਂ ਬਾਹਰ 15,000 ਸਕਿ. ਕਿਮੀ. ਦਾ ਖੇਤਰ ਵਾਧਾ ਕੀਤਾ ਹੈ।"

ਉਹਨਾਂ ਆਖਿਆ,"ਮੈਨੂੰ ਯਕੀਨ ਹੈ ਕਿ ਅਸੀਂ ਨਾ-ਵਰਤਨਯੋਗ ਜ਼ਮੀਨ ਦਾ 26 ਅਰਬ ਹੈਕਟੇਅਰ ਖੇਤਰ ਮੁੜ ਰੀਸਟੋਰ ਕਰਾਂਗੇ, ਜੋ ਕਾਰਬਨ ਜ਼ਬਤੀ 'ਚ ਯੋਗਦਾਨ ਪਾਵੇਗਾ। ਅਸੀਂ ਅਜਿਹੀ ਜ਼ਮੀਨ ਨੂੰ ਕਈ ਤਰਾਂ ਰੀਸਟੋਰ ਕਰਾਂਗੇ, ਜਿਵੇਂ ਕਿ ਉੱਥੇ ਬੂਟੇ ਲਾ ਕੇ ਉਨ੍ਹਾਂ ਦਾ ਖ਼ਿਆਲ ਰੱਖ ਕੇ। ਇਹ ਅਸੀਂ ਆਉਣ ਵਾਲੇ 10 ਸਾਲਾਂ ਦਾ ਸੁਪਨਾ ਵੇਖਿਆ ਹੈ ਅਤੇ ਮੈਂ ਸਮਝਦਾ ਹਾਂ ਕਿ ਅਸੀਂ ਆਪਣਾ ਟੀਚਾ ਪੂਰਾ ਕਰ ਲਵਾਂਗੇ।"

ਅੱਜ ਵਣ ਮਹਾਉਤਸਵ ਦੇ ਮੌਕੇ, ਆਪਣੇ ਘਰ ਵਿੱਚ ਮੰਤਰੀ ਨੇ 'ਪਾਰਿਜਾਤ' ਦਾ ਬੂਟਾ ਲਾਇਆ ਅਤੇ ਕਿਹਾ,"ਅੱਜ ਭਾਰਤ ਵਿੱਚ ਵਣ ਮਹਾਉਤਸਵ ਦੀ ਸ਼ੁਰੂਆਤ ਹੋਈ ਹੈ। ਇਹ ਬਹੁਤ ਜ਼ਰੂਰੀ ਹੈ, ਕਿਉਂਕਿ ਬੂਟੇ ਲਾਉਣ ਅਤੇ ਉਨ੍ਹਾਂ ਦੇ ਵਧਣ ਦਾ ਇਹ ਸਹੀ ਮੌਸਮ ਹੈ।"

ਸਿਰਫ਼ ਬੂਟੇ ਲਾਉਣ ਨਾਲ ਹੀ ਇਹ ਮੁੱਦਾ ਖ਼ਤਮ ਨਹੀਂ ਹੋ ਜਾਂਦਾ, ਇਹ ਕਹਿੰਦਿਆਂ ਉਨ੍ਹਾਂ ਆਖਿਆ,"ਹੁਣ ਸਿਰਫ਼ ਬੂਟੇ ਲਾਉਣਾ ਹੀ ਜ਼ਰੂਰੀ ਨਹੀਂ ਹੈ; ਬੂਟੇ ਲਾ ਕੇ 3 ਸਾਲਾਂ ਤੱਕ ਉਹਨਾਂ ਦੇ ਵਾਧੇ ਦਾ ਖ਼ਿਆਲ ਵੀ ਰੱਖਣਾ ਪੈਣਾ ਹੈ, ਜਦੋਂ ਤੱਕ ਕਿ ਉਹ ਆਪਣੀਆਂ ਲੋੜਾਂ ਆਪ ਪੂਰੀਆਂ ਕਰਨ ਯੋਗ ਨਹੀਂ ਹੋ ਜਾਂਦੇ, ਇਹ ਅਹਿਮ ਹੈ।"

ਉਹਨਾਂ ਅੱਗੇ ਆਖਿਆ,"ਜੰਗਲਾਤ ਵਿਓਂਤ ਵਿੱਚ ਹੁਣ ਰਵਾਇਤੀ ਦਰਖ਼ਤ, ਲੱਕੜ ਦੇਣ ਵਾਲੇ ਦਰਖ਼ਤ,ਉੱਚੇ ਦਰਖ਼ਤ ਅਤੇ ਹੋਰ ਕਈ ਤਰਾਂ ਦੇ ਦਰਖ਼ਤ ਸ਼ਾਮਲ ਹਨ। ਸਾਡੇ ਕੋਲ ਪਹਿਲਾਂ ਹੀ ਕਾਫ਼ੀ ਕੁਝ ਰਲਿਆ-ਮਿਲਿਆ ਹੈ, ਪਰ ਹੁਣ ਅਸੀਂ ਇਸ 'ਤੇ ਖ਼ਾਸ ਧਿਆਨ ਦੇਵਾਂਗੇ।"

ਦੱਸਣਯੋਗ ਹੈ ਕਿ ਜੰਗਲ ਉਤਸਵ ਜਾਂ ਵਣ ਮਹਾਂਉਤਸਵ, ਭਾਰਤ ਵਿੱਚ ਬੂਟੇ ਲਾਉਣ ਦਾ ਸਲਾਨਾ ਜਸ਼ਨ ਹੈ|

ਇਹ ਜੁਲਾਈ ਦੇ ਪਹਿਲੇ ਹਫ਼ਤੇ ਮਨਾਇਆ ਜਾਂਦਾ ਹੈ ਅਤੇ ਮੌਨਸੂਨ ਦੇ ਆਉਣ ਨਾਲ ਇਹ ਬੂਟੇ ਲਾਉਣ ਦਾ ਸਹੀ ਸਮਾਂ ਵੀ ਹੈ।

1950 ਵਿੱਚ ਇਸਨੂੰ ਕੌਮੀ ਤਿਉਹਾਰ ਦੇ ਤੌਰ 'ਤੇ ਮਨਾਇਆ ਜਾਣ ਲੱਗਾ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link