16.79C Vancouver
ADS

Feb 4, 2020 2:57 AM -

ਭਾਰਤ: ਫਰਜ਼ੀ ਕੰਪਨੀ ਆਸਰੇ 1200 ਕਰੋੜ ਦੇ ਘੁਟਾਲੇ ਦਾ ਖੁਲਾਸਾ

Share On
india-major-racket-of-fake-invoicing-worth-rs-1-200-cr-busted-one-held
The Anti-Evasion wing of Central Tax has busted a major racket. Photo-ANI.

ਸੈਂਟਰਲ ਟੈਕਸ ਦੇ ਐਂਟੀ-ਇਵੇਜਨ ਵਿੰਗ ਨੇ ਇੱਕ ਵਿਅਕਤੀ ਦੀ ਗਿਰਫਤਾਰੀ ਦੇ ਨਾਲ ਇੱਕ ਵੱਡੇ ਰੈਕਿਟ (ਧੋਖਾਧੜੀ) ਦਾ ਪਰਦਾਫਾਸ਼ ਕੀਤਾ ਹੈ।

ਇਲ੍ਜ਼ਾਮ ਦਾ ਸਾਹਮਣਾ ਕਰ ਰਹੇ ਵਿਅਕਤੀ ਵੱਲੋ ਕਥਿਤ ਤੌਰ 'ਤੇ ਗਲਤ ਇਨਵਾਇਸ ਜਾਰੀ ਕੀਤੇ ਜਾ ਰਹੇ ਸਨ, ਅਤੇ ਕਈ ਤਰ੍ਹਾਂ ਦੀ ਚਾਲ ਵਰਤ ਕੇ ਠੱਗੀ ਦਾ ਧੰਦਾ ਚਲਾਇਆ ਜਾ ਰਿਹਾ ਸੀ।

ਭਾਰਤ ਵਿੱਚ ਜੀ.ਐਸ.ਟੀ. ਅਧਿਕਾਰੀਆਂ ਨੇ ਇੱਕ ਫਰਜ਼ੀ ਕੰਪਨੀ ਦੇ ਨਾਮ ‘ਤੇ 1200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ।

ਮਾਮਲੇ 'ਚ ਇੱਕ ਗਿਰਫਤਾਰੀ ਹੋਈ ਹੈ।

ਅਧਿਕਾਰੀਆਂ ਨੇ ਘੁਟਾਲੇ ਦੇ ਮਾਸਟਰਮਾਈਂਡ ਦਿਆਸ਼ੰਕਰ ਕੁਸ਼ਵਾਹਾ ਨੂੰ ਗਿਰਫਤਾਰ ਕੀਤਾ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਘੁਟਾਲੇ ਕਾਰਨ ਸਰਕਾਰ ਨੂੰ ਹੁਣ ਤਕ 124 ਕਰੋੜ ਰੁਪਏ ਦਾ ਟੈਕਸ ਦਾ ਚੂਨਾ ਲੱਗ ਚੁੱਕਿਆ ਹੈ।

ਅਧਿਕਾਰੀਆਂ ਅਨੁਸਾਰ ਜੀ.ਐਸ.ਟੀ. ‘ਚ ਜਾਅਲੀ ਚਲਾਨ ਦੇ ਨਾਮ ‘ਤੇ ਹੋਈ ਧੋਖਾਧੜੀ ਬਾਰੇ ਪਤਾ ਲਗਿਆ ਸੀ।

ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਧੋਖਾਧੜੀ 49 ਜਾਅਲੀ ਸ਼ੈੱਲ ਕੰਪਨੀਆਂ ਦੇ ਨਾਮ ‘ਤੇ ਕੀਤੀ ਜਾ ਰਹੀ ਸੀ ਅਤੇ ਇਸ ‘ਚ ਤਕਰੀਬਨ 297 ਕਥਿਤ ਫਰਮਾਂ ਸ਼ਾਮਲ ਸੀ।

ਇਲਜ਼ਾਮ ਹਨ ਕਿ ਦਇਆਸ਼ੰਕਰ ਨੇ ਹੁਣ ਤੱਕ ਕੁੱਲ 1200 ਕਰੋੜ ਰੁਪਏ ਦੇ ਘੁਟਾਲੇ ਦਾ ਪਤਾ ਲਗਾਇਆ ਹੈ ਅਤੇ ਸਰਕਾਰ ਨੂੰ 124 ਕਰੋੜ ਰੁਪਏ ਦਾ ਘਾਟਾ ਪਿਆ ਹੈ।

ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਰੈਕੇਟ 'ਚ ਹੋਰ ਕੌਣ ਕੌਣ ਸ਼ਾਮਲ ਹੈ।

ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਤੋਂ ਅਧਿਕਾਰੀਆਂ ਨੂੰ ਦਿਆਸ਼ੰਕਰ ਕੁਸ਼ਵਾਹਾ ਨਾਮ ਦੇ ਵਿਅਕਤੀ ਦੀ ਪਛਾਣ ਹੋਈ।

ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਦਇਆਸ਼ੰਕਰ ਕੋਲ ਦੋ ਪੈਨਕਾਰਡ ਸੀ ਅਤੇ 14 ਫਰਮਾਂ ਜਾਅਲੀ ਪੈਨ ਕਾਰਡਾਂ ਦੇ ਨਾਮ 'ਤੇ ਬਣਾਈਆਂ ਗਈਆਂ।

ਇਹ 35 ਗਰੀਬ ਲੋਕਾਂ ਦੇ ਦਸਤਾਵੇਜ਼ਾਂ ਦੇ ਅਧਾਰ ਤੇ ਬਣਾਈ ਗਈ ਸੀ, ਜਿਸਦਾ ਕਥਿਤ ਤੌਰ 'ਤੇ ਕੰਪਨੀਆਂ ਨਾਲ ਕੋਈ ਲੈਣਾ ਦੇਣਾ ਨਹੀਂ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link