19.03C Vancouver
ADS

May 8, 2020 1:49 AM -

ਭਾਰਤ: ਪ੍ਰਧਾਨ ਮੰਤਰੀ ਮੋਦੀ ਨੇ ਗੈਸ ਲੀਕ ਘਟਨਾ ਸੰਬੰਧੀ ਕੀਤੀ ਹਾਈ ਲੈਵਲ ਬੈਠਕ, ਐਫ.ਆਈ.ਆਰ. ਦਰਜ

Share On
india-pm-modi-holds-high-level-meeting-on-vizag-gas-leak-tragedy-fir-registered
Prime Minister of India, Narendra Modi on Thursday chaired a high-level meeting to take stock of the steps being taken in response to the gas leak incident in Vishakhapatnam. Photo-ANI

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਰਵਾਰ ਨੂੰ ਇੱਕ ਹਾਈ ਲੈਵਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਪੁਖਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਵਿਸ਼ਾਖਾਪਟਨਮ ਦੀ ਗੈਸ ਲੀਕ ਘਟਨਾ ਸੰਬੰਧੀ ਕੀ ਕਦਮ ਉਠਾਏ ਜਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਵੇਰਵੇ ਮੰਗੇ ਕਿ ਪੀੜਤ ਲੋਕਾਂ ਦੀ ਮਦਦ ਲਈ ਕੀ ਕੀਤਾ ਜਾ ਰਿਹਾ ਹੈ।

ਵੀਰਵਾਰ ਨੂੰ ਜਾਰੀ ਗ੍ਰਹਿ ਮੰਤਰਾਲੇ ਦੇ ਬਿਆਨ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਨੇ ਘਟਨਾ ਦੀ ਜਗ੍ਹਾ ਨੂੰ ਨਿਗਰਾਨੀ 'ਚ ਰੱਖਣ ਸੰਬੰਧੀ ਵੀ ਕਿਹਾ ਹੈ।

ਇਸ ਬੈਠਕ ਦੇ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਟੇਟ ਫਾਰ ਹੋਮ ਅਫੇਅਰਸ ਮੰਤਰੀ ਨਿਤਿਆਨੰਦ ਰਾਏ ਅਤੇ ਜੀ. ਕਿਸ਼ਨ ਰੈੱਡੀ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਸਨ।

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਵੱਲੋਂ ਹਰ ਸਹਿਯੋਗ ਮਿਲਣ ਦਾ ਵਿਸ਼ਵਾਸ ਦਵਾਇਆ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਮਾਮਲੇ 'ਤੇ ਲਗਾਤਾਰ ਨਜਰ ਰੱਖੀ ਜਾ ਰਹੀ ਹੈ।

ਯਾਦ ਰਹੇ ਇਸ ਗੈਸ ਲੀਕ ਘਟਨਾ 'ਚ 11 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 200 ਤੋਂ ਵਧੇਰੇ ਲੋਕ ਹਸਪਤਾਲ 'ਚ ਦਾਖਿਲ ਹਨ।

ਘਟਨਾ ਤੋਂ ਬਾਅਦ ਐਲ.ਜੀ. ਪੌਲੀਮਰਸ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link