9.93C Vancouver
ADS

Jun 30, 2020 2:13 AM -

ਭਾਰਤ: ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਸ਼ਾਮ ਕਰਨਗੇ ਦੇਸ਼ ਨੂੰ ਸੰਬੋਧਨ

Share On
india-pm-modi-to-address-the-nation-on-tuesday
Prime Minister Narendra Modi will address the nation on Tuesday. Photo-ANI

ਮੰਗਲਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ਵਾਸੀਆਂ ਨੂੰ ਸੰਬੋਧਨ ਕੀਤਾ ਜਾਵੇਗਾ।

ਭਾਰਤੀ ਸਮੇਂ ਅਨੁਸਾਰ, ਮੰਗਲਵਾਰ ਸ਼ਾਮ 4 ਵਜੇ ਮੋਦੀ ਵੱਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾਵੇਗਾ।

ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇੱਕ ਟਵੀਟ ਕਰ ਕੇ ਜਾਰੀ ਕੀਤੀ ਗਈ।

ਯਾਦ ਰਹੇ ਇਸ ਸੰਬੋਧਨ ਤੋਂ ਪਹਿਲਾਂ ਭਾਰਤ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਅਤੇ 59 ਚੀਨੀ ਐਪਸ ‘ਤੇ ਪਾਬੰਦੀ ਲਗਾਈ ਗਈ ਹੈ।

ਇਸ ਵਿੱਚ ਟਿੱਕਟੌਕ, ਯੂ.ਸੀ. ਬਰਾਊਜ਼ਰ ਵਰਗੀਆਂ ਵੱਡੀਆਂ ਚੀਨੀ ਐਪਸ ਸ਼ਾਮਲ ਹਨ।

ਇਨ੍ਹਾਂ ਐਪਸ 'ਤੇ ਆਈ.ਟੀ. ਐਕਟ ਤਹਿਤ ਪਾਬੰਦੀ ਲਗਾਈ ਗਈ ਹੈ।

ਅੱਜ ਕੀਤੇ ਗਏ ਟਵੀਟ 'ਚ ਪ੍ਰਧਾਨ ਮੰਤਰੀ ਦਫ਼ਤਰ ਨੇ ਲਿਖਿਆ, 'ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੱਲ ਸ਼ਾਮ 4ਵਜੇ ਦੇਸ਼ ਨੂੰ ਸੰਬੋਧਨ ਕੀਤਾ ਜਾਵੇਗਾ।'

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link