17.24C Vancouver
ADS

May 7, 2026 2:57 PM - Connect Newsroom - Ramandeep Kaur with files from The Canadian Press

ਭਾਰਤ ਨੇ ਕੈਨੇਡਾ ਵਿੱਚ ਵਿਦੇਸ਼ੀ ਦਖਲ ਦੇ ਸੀ.ਐਸ.ਆਈ.ਐਸ. ਦੋਸ਼ਾਂ ਨੂੰ ਕੀਤਾ ਰੱਦ

Share On
india-rejects-csis-allegations-of-foreign-interference-in-canada
Jaiswal said concerns related to such matters should be addressed through established diplomatic channels rather than through public statements or political debate. (Photo: X Randhir Jaiswal)

ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ ਵੱਲੋਂ ਨਵੀਂ ਦਿੱਲੀ 'ਤੇ ਲਾਏ ਗਏ ਵਿਦੇਸ਼ੀ ਦਖਲ ਦੇ ਦੋਸ਼ਾਂ ਨੂੰ ਭਾਰਤ ਨੇ ਸਿਰੇ ਤੋਂ ਖਾਰਜ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ 'ਤੇ ਇਹ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਦੇ ਮੁੱਦਿਆਂ ਵਿਚ ਦਖਲ ਦੇਣਾ ਸਾਡੀ ਨੀਤੀ ਨਹੀਂ ਹੈ ਅਤੇ ਭਾਰਤ ਇੱਕ ਜ਼ਿੰਮੇਵਾਰ ਲੋਕਤੰਤਰ ਹੈ ਜੋ ਅੰਤਰਰਾਸ਼ਟਰੀ ਨਿਯਮਾਂ ਦੀ ਪਾਲਣਾ ਕਰਦਾ ਹੈ ਤੇ ਦੂਜੇ ਦੇਸ਼ਾਂ ਦੀ sovereignty ਦਾ ਸਤਿਕਾਰ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਚਿੰਤਾਵਾਂ ਨੂੰ ਜਨਤਕ ਬਿਰਤਾਂਤ ਬਣਾਉਣ ਜਾਂ ਸਿਆਸੀ ਰੰਗਤ ਦੇਣ ਦੀ ਬਜਾਏ ਸਥਾਪਤ ਡਿਪਲੋਮੈਟਿਕ ਚੈਨਲਾਂ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ​ਜੈਸਵਾਲ ਨੇ ਕਿਹਾ ਕਿ ਭਾਰਤ ਦਾ ਸਟੈਂਡ ਇਸ ਮੁੱਦੇ 'ਤੇ ਹਮੇਸ਼ਾ ਸਪੱਸ਼ਟ ਅਤੇ ਇਕਸਾਰ ਰਿਹਾ ਹੈ, ਅਜਿਹੇ ​ਗੰਭੀਰ ਮੁੱਦਿਆਂ 'ਤੇ ਜਨਤਕ ਬਿਆਨਬਾਜ਼ੀ ਦੀ ਬਜਾਏ ਠੋਸ ਗੱਲਬਾਤ ਹੋਣੀ ਚਾਹੀਦੀ ਹੈ। ਗੌਰਤਲਬ ਹੈ ਕਿ ਸੀ.ਐਸ.ਆਈ.ਐਸ. ਦੀ 2025 ਦੀ ਸਾਲਾਨਾ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਭਾਰਤ, ਚੀਨ, ਪਾਕਿਸਤਾਨ, ਈਰਾਨ ਅਤੇ ਰੂਸ ਦੇਸ਼ ਵਿਚ ਵਿਦੇਸ਼ੀ ਦਖਲਅੰਦਾਜ਼ੀ ਦੀਆਂ ਗਤੀਵਧੀਆਂ ਵਿਚ ਸਰਗਰਮੀ ਨਾਲ ਸ਼ਾਮਲ ਹਨ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link