14.63C Vancouver
ADS

Oct 25, 2023 5:43 PM - The Canadian Press

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਕੁਝ ਵੀਜ਼ਾ ਸੇਵਾਵਾਂ ਬਹਾਲ ਕਰਨ ਦਾ ਕੀਤਾ ਐਲਾਨ

Share On
india-resuming-visa-services-at-high-commission-consulates-in-canada
The high commission says it is resuming business, medical and conference visas, as well as entry for people with family ties in India, but did not include information about other types of visas. (Photo: The Canadian Press)

ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਤਣਾਅ ਕਾਰਨ ਭਾਰਤ ਸਰਕਾਰ ਨੇ ਕੈਨੇਡੀਅਨਜ਼ ਵਾਸਤੇ ਵੀਜ਼ਾ ਸੇਵਾਵਾਂ ਨੂੰ ਰੋਕ ਦਿੱਤਾ ਸੀ, ਪਰ ਭਾਰਤ ਨੇ ਬੁੱਧਵਾਰ ਨੂੰ ਮੁੜ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰ ਦਿੱਤੀ ਹੈ, ਜੋ ਕਿ 26 ਅਕਤੂਬਰ ਤੋਂ ਬਹਾਲ ਹੋ ਜਾਣਗੀਆਂ।

ਓਟਾਵਾ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਚਾਰ ਤਰ੍ਹਾਂ ਦੇ ਵੀਜ਼ੇ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।

ਵੀਜ਼ਾ ਸੇਵਾ ਵਿੱਚ ਸਿਰਫ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਸ਼ੁਰੂ ਕੀਤਾ ਗਿਆ ਹੈ, ਪਰ ਹੋਰ ਕਿਸਮ ਦੇ ਵੀਜ਼ਿਆਂ ਬਾਰੇ ਜਾਣਕਾਰੀ ਸ਼ਾਮਲ ਨਹੀਂ ਕੀਤੀ ਗਈ।

ਹਾਈ ਕਮਿਸ਼ਨ ਨੇ ਬਿਆਨ 'ਚ ਅੱਗੇ ਕਿਹਾ ਕਿ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਵੀਜ਼ਾ ਦੇਣ 'ਤੇ ਅਸਥਾਈ ਰੋਕ ਲਗਾਈ ਗਈ ਸੀ।

ਅਜਿਹੇ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਜ਼ਾ ਸੇਵਾ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਨਾਗਰਿਕ ਅਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਕੜਵਾਹਟ ਆ ਗਈ ਹੈ।

ਭਾਰਤ ਨੇ 21 ਸਤੰਬਰ ਨੂੰ ਕੈਨੇਡੀਅਨਜ਼ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ, ਜਿਸਨੂੰ ਮੁੜ੍ਹ ਤੋਂ 26 ਅਕਤੂਬਰ ਤੋਂ ਬਹਾਲ ਕਰਨ ਦਾ ਐਲਾਨ ਕੀਤਾ ਗਿਆ ਹੈ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link