13.91C Vancouver
ADS

Oct 23, 2023 7:17 PM - The Canadian Press

ਭਾਰਤ ਨੇ ਕੈਨੇਡਾ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਰੱਖੀ ਸ਼ਰਤ

Share On
india-sets-condition-to-restart-visa-services-for-canada
Jaishankar said that if India sees progress in the security of its diplomats working there, then India will resume issuing visas

ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਕਿਹਾ ਹੈ ਕਿ ਜੇ ਭਾਰਤ ਕੈਨੇਡਾ 'ਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ 'ਚ ਤਰੱਕੀ ਦੇਖਦਾ ਹੈ ਤਾਂ ਉਹ ਜਲਦ ਹੀ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਸੀ।

ਕੈਨੇਡਾ ਡਿਪਲੋਮੈਟਾਂ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਨਹੀਂ ਕਰ ਸਕਿਆ, ਜੋ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਹੈ, ਜਿਸ ਕਰਕੇ ਵੀਜ਼ਾ ਸੇਵਾ ਅਸਥਾਈ ਤੌਰ 'ਤੇ ਬੰਦ ਕਰ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਜੇਕਰ ਭਾਰਤ ਉੱਥੇ ਕੰਮ ਕਰ ਰਹੇ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ 'ਚ ਪ੍ਰਗਤੀ ਦੇਖਦਾ ਹੈ ਤਾਂ ਭਾਰਤ ਵੀਜ਼ਾ ਜਾਰੀ ਕਰਨਾ ਮੁੜ ਸ਼ੁਰੂ ਕਰੇਗਾ।

ਜ਼ਿਕਰਯੋਗ ਹੈ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਉਸ ਵੇਲੇ ਕਾਫੀ ਤਣਾਅਪੂਰਨ ਹੋ ਗਏ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਮਹੀਨੇ ਇਲਜ਼ਾਮ ਲਗਾਇਆ ਸੀ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਜੂਨ ਵਿੱਚ ਹੋਏ ਇੱਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ।

Latest news

greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link