16.71C Vancouver
ADS

Jul 15, 2022 5:22 PM - ANI

ਭਾਰਤ ਨੇ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਲਾ ਕੇ ਕਾਇਮ ਕੀਤੀ ਵਿਸ਼ਵਵਿਆਪੀ ਮਿਸਾਲ

Share On
india-sets-global-example-with-ban-on-single-use-plastic-items
India sets a global example in the fight against plastic pollution (Photo : ANI)

ਇਸ ਮਹੀਨੇ ਤੋਂ ਸਿੰਗਲ-ਯੂਜ਼ ਪਲਾਸਟਿਕ ਦੀਆਂ ਵਸਤੂਆਂ 'ਤੇ ਪਾਬੰਦੀ ਦੇ ਨਾਲ ਭਾਰਤ ਨੇ ਪਲਾਸਟਿਕ ਪ੍ਰਦੂਸ਼ਣ ਵਿਰੁੱਧ ਲੜਾਈ ਵਿਚ ਇੱਕ ਵਿਸ਼ਵਵਿਆਪੀ ਮਿਸਾਲ ਕਾਇਮ ਕੀਤੀ ਹੈ। ਸਿੰਗਲ-ਯੂਜ਼ ਪਲਾਸਟਿਕ ਆਮ ਤੌਰ 'ਤੇ ਸਿਰਫ਼ ਇੱਕ ਵਾਰ ਵਰਤੋਂ ਕਰਨ ਤੋਂ ਬਾਅਦ ਦੁਬਾਰਾ ਕੰਮ ਵਿਚ ਨਹੀਂ ਆਉਂਦਾ ਅਤੇ ਇਸ ਦੀ ਰੀਸਾਈਕਲਿੰਗ ਨਹੀਂ ਹੁੰਦੀ। ਦੁਨੀਆ ਭਰ ਵਿਚ ਪਲਾਸਟਿਕ ਦੀ ਭਾਰੀ ਵਰਤੋਂ ਨੇ ਬਹੁਤ ਸਾਰੇ ਖ਼ਤਰੇ ਪੈਦਾ ਕੀਤੇ ਹਨ। ਇਸ ਖ਼ਤਰੇ ਨੂੰ ਰੋਕਣ ਲਈ ਸਰਕਾਰਾਂ ਅਤੇ ਵੱਖ-ਵੱਖ ਗਲੋਬਲ ਰੈਗੂਲੇਟਰੀ ਸੰਸਥਾਵਾਂ ਸਖ਼ਤ ਯਤਨ ਕਰ ਰਹੀਆਂ ਹਨ।

ਭਾਰਤ ਵਿਚ ਸਿੰਗਲ-ਯੂਜ਼ ਪਲਾਸਟਿਕ ਆਈਟਮਜ਼ ਦੇ ਨਿਰਮਾਣ, ਦਰਾਮਦ, ਭੰਡਾਰ, ਡਿਸਟ੍ਰੀਬਿਊਸ਼ਨ, ਵਿਕਰੀ ਅਤੇ ਵਰਤੋਂ ਕਰਨ 'ਤੇ ਪਾਬੰਦੀ 1 ਜੁਲਾਈ ਤੋਂ ਪ੍ਰਭਾਵ ਵਿਚ ਆ ਚੁੱਕੀ ਹੈ।

ਪਾਬੰਦੀਸ਼ੁਦਾ ਆਈਟਮਜ਼ ਦੀ ਸੂਚੀ ਵਿਚ ਪਲਾਸਟਿਕ ਦੀਆਂ ਸਟਿਕਸ ਵਾਲੇ ਈਅਰਬਡਸ, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲਾਸਟਿਕ ਦੀਆਂ ਪਲੇਟਾਂ, ਕੱਪ, ਗਲਾਸ, ਕਟਲਰੀ, ਚਮਚੇ ਆਦਿ ਸ਼ਾਮਲ ਹਨ।

ਭਾਰਤ ਦੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ (2019-20) ਅਨੁਸਾਰ, ਭਾਰਤ ਵਿਚ ਸਾਲਾਨਾ 3.5 ਮਿਲੀਅਨ ਮੀਟ੍ਰਿਕ ਟਨ ਪਲਾਸਟਿਕ ਕਚਰਾ ਪੈਦਾ ਹੁੰਦਾ ਹੈ। ਗੌਰਤਲਬ ਹੈ ਕਿ ਪਲਾਸਟਿਕ ਦੀ ਖੋਜ 1907 ਵਿਚ ਹੋਈ ਸੀ ਅਤੇ ਇਹ ਹੋਰਾਂ ਚੀਜ਼ਾਂ ਨਾਲੋਂ ਸਸਤਾ ਅਤੇ ਵਧੇਰੇ ਸੁਵਿਧਾਜਨਕ ਸੀ, ਜਿਸ ਨਾਲ ਇਸ ਦੀ ਵਰਤੋਂ ਵੱਧ ਗਈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link