17.47C Vancouver
ADS

Jun 17, 2025 4:58 PM - Connect Newsroom

ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਟਕਰਾਅ ਵਿਚਕਾਰ ਭਾਰਤ ਨੇ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣਾ ਕੀਤਾ ਸ਼ੁਰੂ

Share On
india-starts-evacuating-its-citizens-from-iran-amid-ongoing-conflict-between-israel-and-iran
There are about 10,000 Indians in Iran, including 1,500 students.(Photo: The Canadian Press)

ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਟਕਰਾਅ ਵਿਚਕਾਰ ਭਾਰਤ ਨੇ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੁਝ ਭਾਰਤੀ ਨਾਗਰਿਕਾਂ ਨੂੰ ਅਰਮੀਨੀਆ ਸਰਹੱਦ ਰਾਹੀਂ ਦੇਸ਼ ਤੋਂ ਕੱਢਿਆ ਗਿਆ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਜੰਮੂ-ਕਸ਼ਮੀਰ ਦੇ ਹਨ, ਜੋ ਈਰਾਨ ਦੇ ਉਰਮੀਆ ਸ਼ਹਿਰ ਤੋਂ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਸਮੇਂ ਅਨੁਸਾਰ 16 ਜੂਨ ਦੀ ਅੱਧੀ ਰਾਤ ਯੂਨੀਵਰਸਿਟੀ ਕੈਂਪਸ ਤੋਂ ਅਰਮੀਨੀਆ ਸਰਹੱਦ 'ਤੇ ਲਿਆਂਦਾ ਗਿਆ ਸੀ। ਸਾਰੇ ਬੁੱਧਵਾਰ ਨੂੰ ਭਾਰਤ ਪਹੁੰਚਣਗੇ। ਈਰਾਨ ਵਿਚ 1,500 ਵਿਦਿਆਰਥੀਆਂ ਸਮੇਤ ਲਗਭਗ 10,000 ਭਾਰਤੀ ਹਨ।

ਈਰਾਨੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਵਿਚ ਭਾਵੇਂ ਦੇਸ਼ ਦੇ ਹਵਾਈ ਅੱਡੇ ਬੰਦ ਹਨ, ਪਰ ਜ਼ਮੀਨੀ ਸਰਹੱਦਾਂ ਖੁੱਲ੍ਹੀਆਂ ਹਨ। ਗੌਰਤਲਬ ਹੈ ਕਿ ਅਰਮੀਨੀਆ ਦੀ ਸਰਹੱਦ ਈਰਾਨ ਦੇ ਪ੍ਰਮੁੱਖ ਸ਼ਹਿਰਾਂ ਤੋਂ ਥੋੜ੍ਹੀ ਦੂਰੀ 'ਤੇ ਹੈ ਅਤੇ ਭਾਰਤ ਦੇ ਅਰਮੀਨੀਆ ਨਾਲ ਸਬੰਧ ਵੀ ਚੰਗੇ ਹਨ। ਇਸ ਲਈ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਕੱਢਣ ਲਈ ਅਰਮੀਨੀਆ ਦਾ ਰਸਤਾ ਚੁਣਿਆ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link