18.82C Vancouver
ADS

Jun 3, 2021 3:17 PM -

ਭਗੌੜੇ ਮੇਹੁਲ ਚੋਕਸੀ ਨੂੰ ਵਾਪਸ ਲਿਆਉਣਾ ਸੁਨਿਸ਼ਚਿਤ ਕਰੇਗਾ ਭਾਰਤ: ਐਮਈਏ

Share On
india-will-continue-to-ensure-fugitive-mehul-choksi-is-brought-back-mea
India will continue to ensure fugitive Mehul Choksi is brought back: MEA

ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮਹਿਕਮੇ ਨੇ ਅੱਜ ਵੀਰਵਾਰ ਨੂੰ ਆਖਿਆ,"ਭਾਰਤ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਮੁਲਕ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਜਾਰੀ ਰੱਖੇਗਾ।"

ਐਮਈਏ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ,"ਭਾਰਤ ਭਗੌੜੇ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਵਿੱਚ ਦ੍ਰਿੜ੍ਹ ਹੈ। ਇਸ ਵੇਲੇ ਮੇਹੁਲ ਚੋਕਸੀ ਡੋਮੀਨੀਕਾ ਦੀ ਹਿਰਾਸਤ ਵਿੱਚ ਹੈ ਅਤੇ ਕੁਝ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਅਸੀਂ ਇਹ ਸੁਨਿਸ਼ਚਿਤ ਕਰਨਾ ਜਾਰੀ ਰਖਾਂਗੇ ਕਿ ਉਸਨੂੰ ਬਹਾਤ ਵਾਪਸ ਲਿਆਇਆ ਜਾਵੇ।"

ਦੱਸਣਯੋਗ ਹੈ ਕਿ ਚੋਕਸੀ 23 ਮਈ ਨੂੰ ਡਿਨਰ ਲਈ ਨਿਕਲਿਆ ਸੀ ਅਤੇ ਐਂਟੀਗੁਆ ਤੋਂ ਲਾਪਤਾ ਹੋ ਗਿਆ ਸੀ ਅਤੇ ਐਂਟੀਗੁਆ ਪੁਲਿਸ ਵੱਲੋਂ ਬੀਤੇ ਮਹੀਨੇ ਕੀਤੀ ਗਈ ਭਾਲ ਵਿੱਚ ਮੇਹੁਲ ਚੋਕਸੀ ਛੇਤੀ ਹੀ ਡੋਮਿਨਿਕਾ ਤੋਂ ਫੜਿਆ ਗਿਆ ਸੀ।

ਡੋਮੀਨੀਕਾ ਪੁਲਿਸ ਨੇ ਉਸ ਦੇ ਮੁਲਕ ਵਿੱਚ ਅਵੈਧ ਤਰੀਕੇ ਨਾਲ ਦਾਖ਼ਲ ਹੋਣ ਦਾ ਇਲਜ਼ਾਮ ਲਾਇਆ ਸੀ, ਜਦੋਂ ਚੋਕਸੀ ਭਾਰਤ ਨੂੰ ਆਪਣੀ ਹਵਾਲਗੀ ਤੋਂ ਬਚਣ ਦੀ ਕੋਸ਼ਿਸ਼ ਦੇ ਤਹਿਤ ਐਂਟੀਗੁਆ ਅਤੇ ਬਾਰਬੁਡਾ ਭੱਜਿਆ ਸੀ।

ਵੀਰਵਾਰ ਨੂੰ ਇੱਕ ਡੋਮਨਿਕਨ ਅਦਾਲਤ ਵੱਲੋਂ ਮੇਹੁਲ ਚੋਕਸੀ ਦੀ ਜ਼ਮਾਨਤ ਦੀ ਅਰਜ਼ੀ ਨਾਮੰਜ਼ੂਰ ਕਰ ਦਿੱਤੀ ਗਈ।

ਸੁਣਵਾਈ ਦੌਰਾਨ ਜੱਜ ਬਰਨੀ ਸਟੀਫੈਨਸ ਨੇ ਆਖਿਆ ਕਿ ਭਗੌੜੇ ਵਪਾਰੀ ਨੂੰ ਮੈਜਿਸਟ੍ਰੇਟ ਅਦਾਲਤ ਵਿੱਚ ਆਪਣੇ ਡੋਮੀਨੀਕਾ 'ਚ ਗ਼ੈਰ-ਕਾਨੂੰਨੀ ਦਾਖ਼ਲੇ ਲਈ ਜਵਾਬਦੇਹ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਚੋਕਸੀ ਅਤੇ ਉਸਦਾ ਭਤੀਜਾ ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਦੇ 13 ,500 ਕਰੋੜ ਰੁਪਏ ਦੇ ਘਪਲੇ ਵਿੱਚ ਦੋਸ਼ੀ ਹਨ।

ਚੋਕਸੀ ਮੁਲਕ ਛੱਡ ਕੇ ਭੱਜ ਗਿਆ ਸੀ। ਜਨਵਰੀ 2018 ਵਿੱਚ ਉਸਨੇ ਐਂਟੀਗੁਆ ਅਤੇ ਬਾਰਬੁਡਾ ਦੀ ਨਾਗਰਿਕਤਾ ਲੈ ਲਈ ਸੀ।

ਇਸ ਵੇਲੇ ਉਹ ਭਾਰਤ ਨੂੰ ਹਵਾਲਗੀ ਤੋਂ ਬਚਣ ਲਈ ਕਾਨੂੰਨੀ ਲੜਾਈ ਲੜ ਰਿਹਾ ਹੈ।

ਇਸ ਦਰਮਿਆਨ, ਇਸ ਭਗੌੜੇ ਹੀਰਾ ਵਪਾਰੀ ਦੇ ਵਕੀਲ ਵਿਜੈ ਅੱਗਰਵਾਲ ਨੇ ਬੁੱਧਵਾਰ ਨੂੰ ਆਖਿਆ ਸੀ ਕਿ ਚੋਕਸੀ ਦਾ ਅਪਹਰਣ ਕੀਤਾ ਗਿਆ ਸੀ, ਉਹ ਆਪਣੀ ਮਰਜ਼ੀ ਨਾਲ ਡੋਮੀਨੀਕਾ ਨਹੀਂ ਗਿਆ ਸੀ|

ਉਸਨੇ ਅੱਗੇ ਆਖਿਆ ਕਿ ਡੋਮੀਨਿਕਨ ਅਦਾਲਤ ਸਾਹਮਣੇ ਇਹੀ ਮੁੱਦਾ ਹੈ ਕਿ ਉਹ ਡੋਮੀਨੀਕਾ ਵੈਧ ਤਰੀਕੇ ਗਿਆ ਸੀ ਜਾਂ ਨਹੀਂ, ਅਤੇ ਕਿ ਸਥਾਨਕ ਪੁਲਿਸ ਕੋਲ ਉਸਨੂੰ ਹਿਰਾਸਤ ਵਿੱਚ ਰੱਖਣ ਦਾ ਹੱਕ ਹੈ ਜਾਂ ਨਹੀਂ?

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link