12.5C Vancouver
ADS

May 26, 2022 5:55 PM - ANI

'ਸ਼੍ਰੀਲੰਕਾ 'ਚ ਲੋਕਤੰਤਰ ਤੇ ਇਕਨੋਮਿਕ ਰਿਕਵਰੀ ਲਈ ਭਾਰਤ ਹਰ ਸੰਭਵ ਮਦਦ ਕਰੇਗਾ'- ਪੀ. ਐੱਮ. ਮੋਦੀ

Share On
india-will-continue-to-support-economic-recovery-in-sri-lanka-says-pm-modi-in-chennai
India will continue to support economic recovery in Sri Lanka, says PM Modi in Chennai_ANI

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਤਾਮਿਲਨਾਡੂ ਦੀ ਫੇਰੀ ਦੌਰਾਨ ਚੇਨੱਈ ਵਿਚ ਕਿਹਾ ਕਿ ਭਾਰਤ ਨੇ ਸ਼੍ਰੀਲੰਕਾ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਹੈ ਅਤੇ ਗੁਆਂਢੀ ਦੇਸ਼ ਦੇ ਲੋਕਾਂ ਨਾਲ ਖੜ੍ਹਾ ਰਹੇਗਾ। ਪੀ. ਐੱਮ. ਮੋਦੀ ਨੇ ਕਿਹਾ ਕਿ ਭਾਰਤ ਸੰਕਟਗ੍ਰਸਤ ਸ਼੍ਰੀਲੰਕਾ ਵਿਚ ਲੋਕਤੰਤਰ, ਸਥਿਰਤਾ ਤੇ ਆਰਥਿਕ ਸੁਧਾਰ ਵਿਚ ਮਦਦ ਕਰੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ ਸਟਾਲਿਨ ਦੀ ਮੌਜੂਦਗੀ ਵਿਚ ਚੇਨੱਈ ਵਿਚ 31,500 ਕਰੋੜ ਰੁਪਏ ਤੋਂ ਵੱਧ ਦੇ 11 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਉਨ੍ਹਾਂ ਕਿਹਾ, "ਸ਼੍ਰੀਲੰਕਾ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਿਹਾ ਹੈ, ਮੈਨੂੰ ਯਕੀਨ ਹੈ ਕਿ ਤੁਸੀਂ ਸਾਰੇ ਇਸ ਬਾਰੇ ਚਿੰਤਤ ਹੋ। ਸ਼੍ਰੀਲੰਕਾ ਦੇ ਨਜ਼ਦੀਕੀ ਦੋਸਤ ਤੇ ਗੁਆਂਢੀ ਹੋਣ ਦੇ ਨਾਤੇ ਭਾਰਤ ਉਸ ਨੂੰ ਵਿੱਤੀ ਸਹਾਇਤਾ, ਤੇਲ, ਖਾਣ ਦਾ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹਾਇਤਾ ਸਣੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।"

ਸੰਕਟ ਦੀ ਘੜੀ ਵਿੱਚ ਸ਼੍ਰੀਲੰਕਾ ਦੇ ਨਾਲ ਖੜੇ ਹੋਣ ਦੇ ਭਾਰਤ ਦੇ ਯਤਨਾਂ ਨੂੰ ਬਿਆਨ ਕਰਦੇ ਹੋਏ ਪੀ. ਐੱਮ. ਮੋਦੀ ਨੇ ਕਿਹਾ ਕਿ ਭਾਰਤ ਨੇ ਗੁਆਂਢੀ ਦੇਸ਼ ਨੂੰ ਆਰਥਿਕ ਸਹਾਇਤਾ ਦੇਣ ਲਈ ਅੰਤਰਰਾਸ਼ਟਰੀ ਮੰਚਾਂ 'ਤੇ ਜ਼ੋਰਦਾਰ ਮੁੱਦਾ ਉਠਾਇਆ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link