18.21C Vancouver
ADS

Feb 10, 2021 9:24 PM -

ਪ੍ਰਧਾਨ ਮੰਤਰੀ ਟਰੂਡੋ ਨਾਲ ਗੱਲਬਾਤ ਤੋਂ ਬਾਅਦ ਮੋਦੀ ਨੇ ਕਿਹਾ, ਕੈਨੇਡਾ ਨੂੰ ਕੋਵਿਡ-19 ਵੈਕਸੀਨ ਪਹੁੰਚਾਉਣ ਦੀ ਭਾਰਤ ਕਰੇਗਾ ਪੂਰੀ ਕੋਸ਼ਿਸ਼

Share On
india-will-do-its-best-to-get-covid-19-vaccines-to-canada-says-pm-narendra-modi
Prime Minister Justin Trudeau meets with Prime Minister of India Narendra Modi at Hyderabad House in New Delhi, India on February 23, 2018. THE CANADIAN PRESS/Sean Kilpatrick

ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਚਰਚਾ ਹੋਈ ਹੈ।

ਇਸ ਦੌਰਾਨ ਮੋਦੀ ਨੇ ਟਰੂਡੋ ਨੂੰ ਭਰੋਸਾ ਦਵਾਇਆ ਹੈ ਕਿ ਭਾਰਤ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰੇਗਾ ਕਿ ਕੈਨੇਡਾ ਨੂੰ ਕੋਵਿਡ-19 ਵੈਕਸੀਨ ਹਾਸਿਲ ਹੋਣ 'ਚ ਕੋਈ ਵਿਘਨ ਪੇਸ਼ ਨਾ ਆਵੇ।

ਹਾਲਾਂਕਿ ਕੈਨੇਡਾ ਤਕ ਵੈਕਸੀਨ ਸ਼ਿਪਮੈਂਟ ਪਹੁੰਚਾਏ ਜਾਣ ਦਾ ਕੋਈ ਵਾਅਦਾ ਵੀ ਨਹੀਂ ਕੀਤਾ ਗਿਆ ਹੈ।

ਭਾਰਤ ਦੀ ਸਰਕਾਰ ਵੱਲੋਂ ਐਪਰੂਵ (ਮਨਜ਼ੂਰ) ਕੀਤੇ ਗਏ 25 ਦੇਸ਼ਾਂ ਦੀ ਸੂਚੀ ਵਿੱਚ ਕੈਨੇਡਾ ਦਾ ਨਾਮ ਸ਼ਾਮਿਲ ਨਹੀਂ ਹੈ, ਜਿੱਥੇ ਐਸਟ੍ਰਾਜ਼ੈਨਕਾ ਵੈਕਸੀਨ ਦੀ ਐਕਸਪੋਰਟ ਡੋਜ਼ ਪਹੁੰਚਾਈ ਜਾਵੇਗੀ।

ਯਾਦ ਰਹੇ ਸੀਰਮ ਇੰਸਟੀਟਿਊਟ ਆਫ ਇੰਡੀਆ ਦਾ ਐਸਟ੍ਰਾਜ਼ੈਨਕਾ ਦੇ ਨਾਲ ਕਰਾਰ ਹੈ ਅਤੇ ਇੱਥੇ ਇੱਕ ਬਿਲੀਅਨ ਡੋਜ਼ ਤਿਆਰ ਕੀਤੀਆਂ ਜਾ ਰਹੀਆਂ ਹਨ।

ਹੈਲਥ ਕੈਨੇਡਾ ਵੱਲੋਂ ਫਿਲਹਾਲ ਮੈਨੂਫੈਕਚਰਿੰਗ ਪ੍ਰੀਕਿਰਿਆ ਦਾ ਰੀਵਿਊ ਕੀਤਾ ਜਾ ਰਿਹਾ ਹੈ।

ਅੱਜ ਮੋਦੀ ਨੇ ਇੱਕ ਟਵੀਟ 'ਚ ਦੱਸਿਆ ਕਿ ਟਰੂਡੋ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਦੋਨਾਂ ਨੇ ਵੈਕਸੀਨ, ਮੌਸਮ ਤਬਦੀਲੀ ਅਤੇ ਗਲੋਬਲ ਵਿੱਤੀ ਰਿਕਵਰੀ ਜਿਹੇ ਮਾਮਲਿਆਂ 'ਤੇ ਚਰਚਾ ਕੀਤੀ।

ਇਸ ਤੋਂ ਪਹਿਲਾਂ ਟਰੂਡੋ ਨੇ ਕਿਹਾ ਸੀ ਕਿ ਕੈਨੇਡਾ ਅਤੇ ਭਾਰਤ ਵੱਲੋਂ ਪਾਰਟਨਰਸ ਦੀ ਤਰ੍ਹਾਂ ਕੋਵਿਡ-19 ਖਿਲਾਫ਼ ਕੰਮ ਕੀਤਾ ਜਾ ਰਿਹਾ ਹੈ, ਪਰ ਟਰੂਡੋ ਨੇ ਮੋਦੀ ਨਾਲ ਸੰਪਰਕ ਬਣਾਉਣ ਬਾਰੇ ਜਾਣਕਾਰੀ ਨਹੀਂ ਦਿੱਤੀ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link