19.36C Vancouver
ADS

Jun 20, 2024 7:03 PM - Connect Newsroom

ਸੁਪਰ 8 ’ਚ ਭਾਰਤ ਦੀ ਸ਼ਾਨਦਾਰ ਜਿੱਤ, ਅਫ਼ਗਾਨਿਸਤਾਨ ਨੂੰ 47 ਦੌੜਾਂ ਨਾਲ ਹਰਾਇਆ

Share On
india-wins-the-super-8-beating-afghanistan-by-47-runs
Indian cricket team captain Rohit Sharma won the toss and decided to bat first, Rohit got out for eight runs in 13 balls, Virat could only score 24 runs, while Suryakumar Yadav's half-century helped him in 20 overs.(Photo: Facebook/ICC T20 World Cup)

ਟੀ-20 ਵਰਲਡ ਕੱਪ ਦੇ ਸੁਪਰ-8 ਵਿਚ ਅੱਜ ਭਾਰਤ ਨੇ ਅਫਗਾਨਿਸਤਾਨ ਨੂੰ 47 ਦੌੜਾਂ ਨਾਲ ਪੱਟਖਣੀ ਦੇ ਕੇ ਬੜੀ ਆਸਾਨੀ ਨਾਲ ਮੈਚ ਆਪਣੇ ਨਾਮ ਕਰ ਲਿਆ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ’ਤੇ ਭਾਰਤ ਨੇ ਟੀ-20 ਵਿਸ਼ਵ ਕੱਪ ਵਿਚ ਲਗਾਤਾਰ ਇਹ ਚੌਥੀ ਜਿੱਤ ਦਰਜ ਕੀਤੀ।

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ, ਰੋਹਿਤ 13 ਗੇਂਦਾਂ ਵਿਚ ਅੱਠ ਦੌੜਾਂ ਬਣਾ ਕੇ ਆਊਟ ਹੋ ਗਏ, ਵਿਰਾਟ 24 ਦੌੜਾਂ ਹੀ ਬਣਾ ਸਕੇ, ਜਦੋਂ ਕਿ ਸੂਰਿਆਕੁਮਾਰ ਯਾਦਵ ਦੇ ਅਰਧ ਸੈਂਕੜੇ ਦੀ ਮਦਦ ਨਾਲ 20 ਓਵਰਾਂ ਵਿਚ ਅੱਠ ਵਿਕਟਾਂ ’ਤੇ ਭਾਰਤ ਨੇ 181 ਦੌੜਾਂ ਬਣਾਈਆਂ ਅਤੇ ਅਫਗਾਨਿਸਤਾਨ ਨੂੰ 182 ਦੌੜਾਂ ਦਾ ਟਾਰਗੇਟ ਦਿੱਤਾ।

ਉਥੇ ਹੀ, ਗੇਂਦਬਾਜ਼ੀ ਵਿਚ ਤਾਕਤ ਦਿਖਾਉਂਦੇ ਹੋਏ ਬੁਮਰਾਹ ਅਤੇ ਅਰਸ਼ਦੀਪ ਨੇ ਅਫਗਾਨਿਸਤਾਨ ਦੇ ਤਿੰਨ-ਤਿੰਨ ਵਿਕਟ ਝਟਕਾਏ, ਜਿਸ ਦੀ ਬਦੌਲਤ ਭਾਰਤ ਨੇ ਅਫਗਾਨਿਸਤਾਨ ਨੂੰ 20 ਓਵਰਾਂ ਵਿਚ 134 ਦੌੜਾਂ ’ਤੇ ਹੀ ਢੇਰ ਕਰ ਦਿੱਤਾ।

ਭਾਰਤ ਦਾ ਸਾਹਮਣਾ ਹੁਣ ਸ਼ਨੀਵਾਰ ਨੂੰ ਬੰਗਲਾਦੇਸ਼ ਨਾਲ ਹੋਵੇਗਾ। ਭਾਰਤ ਦੋ ਅੰਕਾਂ ਨਾਲ ਸੁਪਰ 8 ਦੇ ਗਰੁੱਪ ਵਿਚ ਸਿਖਰਲੇ ਸਥਾਨ ’ਤੇ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link