16.6C Vancouver
ADS

May 26, 2025 5:18 PM - Connect Newsroom

ਅਮਰੀਕਾ ਵਿਚ ਭਾਰਤੀ ਮੂਲ ਦੇ ਵਿਅਕਤੀ ਨੂੰ ਪਤਨੀ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਕੀਤਾ ਗਿਆ ਗ੍ਰਿਫ਼ਤਾਰ

Share On
indian-origin-man-arrested-in-us-for-plotting-to-kill-wife
The case came to light when an informant tipped off the police about the conspiracy. (Photo: The Canadian Press)

ਅਮਰੀਕਾ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਦਰਸ਼ਨ ਆਰ ਸੋਨੀ ਨੂੰ ਆਪਣੀ ਪਤਨੀ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ 'ਤੇ ਕਤਲ ਦੀ ਕੋਸ਼ਿਸ਼ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਹਨ। ਇਹ ਇੰਡੀਆਨਾ ਦੀ ਹੈਮਿਲਟਨ ਕਾਊਂਟੀ ਦਾ ਮਾਮਲਾ ਹੈ।

ਰਿਪੋਰਟ ਮੁਤਾਬਕ, 44 ਸਾਲਾ ਸੋਨੀ ਨੇ ਆਪਣੇ ਇੱਕ ਕਰਮਚਾਰੀ ਕੇਨ ਕੌਕਸ ਨੂੰ ਸਾਜ਼ਿਸ਼ ਵਿਚ ਸ਼ਾਮਲ ਕੀਤਾ ਅਤੇ ਕਥਿਤ ਤੌਰ 'ਤੇ ਇਸ ਯੋਜਨਾ ਮੁਤਾਬਕ, ਪਤਨੀ ਨੂੰ ਪਹਿਲਾਂ ਜ਼ਹਿਰ ਦੇਣਾ ਸ਼ਾਮਲ ਸੀ ਅਤੇ ਜਦੋਂ ਇਹ ਸਾਜ਼ਿਸ਼ ਫੇਲ੍ਹ ਹੋ ਗਈ ਤਾਂ 16 ਮਈ 2025 ਨੂੰ ਘਰ ਵਿਚ ਚੋਰੀ ਦੀ ਯੋਜਨਾ ਬਣਾਈ ਗਈ, ਜਿਸ ਦੌਰਾਨ ਹੱਤਿਆ ਹੋਣੀ ਸੀ।

ਇਹ ਮਾਮਲਾ ਉਦੋਂ ਖੁੱਲ੍ਹ ਗਿਆ ਜਦੋਂ ਇੱਕ ਮੁਖਬਿਰ ਨੇ ਪੁਲਿਸ ਨੂੰ ਸਾਜ਼ਿਸ਼ ਬਾਰੇ ਸੂਹ ਦਿੱਤੀ। ਪੁਲਿਸ ਵਲੋਂ ਕਾਰਵਾਈ 'ਤੇ ਕੌਕਸ ਨੇ ਮੰਨਿਆ ਕਿ ਸੋਨੀ ਨੇ ਉਸ ਨੂੰ ਇਸ ਵਾਰਦਾਤ ਦੇ ਬਦਲੇ ਪੈਸੇ ਦੀ ਪੇਸ਼ਕਸ਼ ਕੀਤੀ ਸੀ। ਉਥੇ ਹੀ, ਇਸ ਮਾਮਲੇ ਵਿਚ ਪੀੜਤਾ ਨੇ ਕਥਿਤ ਤੌਰ 'ਤੇ ਸੋਨੀ ਨੂੰ ਬੇਕਸੂਰ ਦੱਸਿਆ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link