14.19C Vancouver
ADS

Jul 23, 2025 12:14 PM - The Associated Press

ਭਾਰਤੀ ਪੁਲਿਸ ਨੇ ਜਾਅਲੀ ਦੂਤਾਵਾਸ ਚਲਾਉਣ ਵਾਲੇ ਸ਼ੱਕੀ ਘੁਟਾਲੇਬਾਜ਼ ਨੂੰ ਕੀਤਾ ਗ੍ਰਿਫ਼ਤਾਰ

Share On
indian-police-arrest-a-suspected-scammer-running-a-fake-embassy-near-new-delhi
According to police, Harshvardhan Jain, 47, claimed to have acted as an adviser or ambassador to entities such as “Seborga” or “Westarctica.”(Photo - The Canadian Press)

ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਨੇ ਗਾਜ਼ੀਆਬਾਦ ਵਿੱਚ ਚੱਲ ਰਹੇ ਇੱਕ ਜਾਅਲੀ ਸਫ਼ਾਰਤਖ਼ਾਨੇ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਮੁਲਜ਼ਮ ਇਕ ਕਥਿਤ "ਕੌਂਸਲਖ਼ਾਨਾ" ਚਲਾਉਂਦਾ ਸੀ ਅਤੇ ਆਪਣੇ ਆਪ ਨੂੰ ਗੈਰ-ਮੌਜੂਦ ਮੁਲਕ "ਵੈਸਟ ਆਰਕਟਿਕਾ" ਦਾ ਡਿਪਲੋਮੈਟ ਹੋਣ ਦਾ ਦਾਅਵਾ ਕਰਦਾ ਸੀ।


ਗਾਜ਼ੀਆਬਾਦ ਦੇ ਕਵੀ ਨਗਰ ਦੇ ਰਹਿਣ ਵਾਲੇ ਮੁਲਜ਼ਮ ਹਰਸ਼ਵਰਧਨ ਜੈਨ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ਼ੌਰਤਲਬ ਹੈ ਕਿ ਵੈਸਟ ਆਰਕਟਿਕਾ ਨਾਂ ਦੀ ਅਮਰੀਕਾ ਵਿਚ ਰਜਿਸਟਰਡ ਇਕ ਸੰਸਥਾ ਜ਼ਰੂਰ ਹੈ,ਪਰ ਇਸ ਨਾਂ ਦਾ ਕੋਈ ਮੁਲਕ ਦੁਨੀਆ ਦੇ ਨਕਸ਼ੇ ਉਤੇ ਮੌਜੂਦ ਨਹੀਂ ਹੈ।ਐਸਟੀਐਫ ਦੀ ਨੋਇਡਾ ਯੂਨਿਟ ਦੇ ਅਨੁਸਾਰ,ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਜੈਨ ਵਿਦੇਸ਼ੀ ਮੁਲਕਾਂ ਦੀਆਂ ਕੰਪਨੀਆਂ ਵਿਚ ਨੌਕਰੀਆਂ ਦਿਵਾਉਣ ਦੇ ਲਾਰੇ ਲਾ ਕੇ ਲੋਕਾਂ ਨੂੰ ਠੱਗਣ ਦੀਆਂ ਕੋਸ਼ਿਸ਼ਾਂ ਤੇ ਸੌਦਿਆਂ ਦੀ ਦਲਾਲੀ ਵਿੱਚ ਰੁੱਝਿਆ ਹੋਇਆ ਸੀ।

ਏਜੰਸੀ ਨੇ ਕਿਹਾ ਕਿ ਉਸ 'ਤੇ ਸ਼ੈੱਲ ਕੰਪਨੀਆਂ ਰਾਹੀਂ ਹਵਾਲਾ ਰੈਕੇਟ ਚਲਾਉਣ ਦੇ ਜੁਰਮਾਂ ਵਿੱਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪ੍ਰਧਾਨ ਮੰਤਰੀ,ਰਾਸ਼ਟਰਪਤੀ ਅਤੇ ਹੋਰ ਪਤਵੰਤਿਆਂ ਨਾਲ ਖ਼ੁਦ ਨੂੰ ਦਿਖਾਉਂਦੀਆਂ ਜਾਅਲੀ ਫੋਟੋਆਂ ਦੀ ਵਰਤੋਂ ਕੀਤੀ।

ਗ੍ਰਿਫਤਾਰੀ ਪਿੱਛੋਂ ਉਸ ਕੋਲੋਂ ਜਾਅਲੀ ਡਿਪਲੋਮੈਟਿਕ ਨੰਬਰ ਪਲੇਟਾਂ ਵਾਲੀਆਂ ਚਾਰ ਗੱਡੀਆਂ,ਅਖੌਤੀ ਮਾਈਕ੍ਰੋਨੇਸ਼ਨਾਂ ਦੇ 12 ਜਾਅਲੀ ਡਿਪਲੋਮੈਟਿਕ ਪਾਸਪੋਰਟ, ਵਿਦੇਸ਼ ਮੰਤਰਾਲੇ ਦੀ ਮੋਹਰ ਵਾਲੇ ਜਾਅਲੀ ਦਸਤਾਵੇਜ਼,ਦੋ ਜਾਅਲੀ ਪੈਨ ਕਾਰਡ,ਵੱਖ-ਵੱਖ ਦੇਸ਼ਾਂ ਅਤੇ ਕੰਪਨੀਆਂ ਦੇ 34 ਰਬੜ ਸਟੈਂਪ ਅਤੇ ਦੋ ਜਾਅਲੀ ਪ੍ਰੈਸ ਕਾਰਡ ਜ਼ਬਤ ਕੀਤੇ ਗਏ ਹਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link