19.03C Vancouver
ADS

May 14, 2020 2:21 AM -

ਭਾਰਤ 'ਚ ਤੇਜ਼ੀ ਨਾਲ ਵੱਧ ਰਹੇ ਕੋਵਿਡ-19 ਦੇ ਮਾਮਲੇ, ਕੁੱਲ ਗਿਣਤੀ 'ਚ ਕੈਨੇਡਾ ਨੂੰ ਛੱਡਿਆ ਪਿਛਾਂ

Share On
indias-coronavirus-tally-increasing-rapidly
The total number of coronavirus positive cases in India reached 74,281 on Wednesday, said the Ministry of Health and Family Welfare. Photo-ANI

ਭਾਰਤ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ ਹੁਣ 75,000 ਦੇ ਨੇੜ ਪਹੁੰਚ ਚੁੱਕੇ ਹਨ।

ਬੁੱਧਵਾਰ ਨੂੰ ਸਿਹਤ ਅਤੇ ਪਰਿਵਾਰ ਵੈਲਫੇਅਰ ਮੰਤਰਾਲੇ (Ministry of Health and Family Welfare) ਨੇ ਜਾਣਕਾਰੀ ਦਿੱਤੀ ਕਿ ਭਾਰਤ 'ਚ ਵਾਇਰਸ ਸੰਬੰਧੀ 74,281 ਮਾਮਲੇ ਪਾਜ਼ਿਟਿਵ ਪਾਏ ਜਾ ਚੁੱਕੇ ਹਨ।

ਇਸਦੇ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 47,480 ਹੈ, ਜਦਕਿ ਸੁਲਝ ਗਏ ਮਾਮਲਿਆਂ ਦਾ ਅੰਕੜਾ 24,385 ਤੱਕ ਪਹੁੰਚ ਗਿਆ ਹੈ।

ਇਨਫੈਕਸ਼ਨ ਕਾਰਨ ਹੁਣ ਤੱਕ 2,415 ਭਾਰਤੀਆਂ ਨੇ ਜਾਨ ਗਵਾ ਦਿੱਤੀ ਹੈ।

ਵਾਇਰਸ ਸੰਬੰਧੀ ਮਾਮਲਿਆਂ ਦੇ ਦੁੱਗਣੇ ਹੋਣ ਦਾ ਸਮਾਂ ਪਹਿਲਾਂ 10.9 ਦਿਨ ਦਾ ਸੀ, ਜੋ ਹੁਣ ਬਿਹਤਰੀ ਦਰਸ਼ਾਉਂਦੇ ਹੋਏ 12.2 ਦਿਨ ਦਾ ਹੋ ਗਿਆ ਹੈ।

ਦੂਜੇ ਪਾਸੇ ਬੁੱਧਵਾਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 72,278 ਰਿਪੋਰਟ ਹੋਈ ਹੈ।

ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਭਾਰਤ ਵਿੱਚ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ।

ਮਹਾਰਾਸ਼ਟਰ 'ਚ ਵਾਇਰਸ ਦੇ 24,427 ਪਾਜ਼ਿਟਿਵ ਕੇਸ ਸਾਹਮਣੇ ਆਏ ਹਨ।

ਦੂਜੇ ਨੰਬਰ 'ਤੇ ਗੁਜਰਾਤ ਹੈ, ਜਿੱਥੇ ਪਾਜ਼ਿਟਿਵ ਮਾਮਲਿਆਂ ਦੀ ਗਿਣਤੀ 8,903 ਹੈ।

ਤਾਮਿਲ ਨਾਡੂ 'ਚ 8,718 ਵਾਇਰਸ ਦੇ ਮਾਮਲੇ ਰਿਪੋਰਟ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ, ਬਲਬੀਰ ਸਿੰਘ ਦੇ ਨਾਲ ਸੂਬੇ ਦੇ ਕੋਵਿਡ-19 ਹਾਲਾਤਾਂ ਸੰਬੰਧੀ ਗੱਲਬਾਤ ਕੀਤੀ।

ਯਾਦ ਰਹੇ ਭਾਰਤ 'ਚ ਕੋਵਿਡ-19 ਕਾਰਨ ਲਗਾਏ ਗਏ ਲੌਕਡਾਊਨ ਦਾ ਤੀਜਾ ਫੇਜ਼ ਜਾਰੀ ਹੈ।

ਹਾਲਾਂਕਿ ਮੰਗਲਵਾਰ ਨੂੰ ਭਾਰਤ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਲੌਕਡਾਊਨ ਦੇ ਚੌਥੇ ਫੇਜ਼ ਦਾ ਵੀ ਜ਼ਿਕਰ ਕੀਤਾ ਸੀ।

ਮੰਗਲਵਾਰ ਨੂੰ ਨਰੇਂਦਰ ਮੋਦੀ ਨੇ ਭਾਰਤ ਲਈ ਰਾਹਤ ਪੈਕੇਜ ਦੇ ਤੌਰ 'ਤੇ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਵੀ ਐਲਾਨ ਕੀਤਾ ਸੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link