9.69C Vancouver
ADS

Aug 13, 2020 7:28 PM -

ਭਾਰਤ 'ਚ ਇੱਕੋ ਦਿਨ 'ਚ ਕੋਵਿਡ-19 ਮਾਮਲਿਆਂ ਦਾ ਸਭ ਤੋਂ ਵੱਡਾ ਵਾਧਾ, ਕੁੱਲ ਮਾਮਲੇ 24 ਲੱਖ ਦੇ ਨੇੜੇ ਪਹੁੰਚੇ

Share On
indias-covid-tally-nears-24-lakh-mark-with-highest-single-day-spike-of-66-999-cases
With the highest single-day spike of 66,999 cases, India's COVID count approached 24 lakh mark, according to the Union Health Ministry on Thursday. Photo-ANI

ਭਾਰਤ 'ਚ ਇੱਕੋ ਦਿਨ 'ਚ ਕੋਵਿਡ-19 ਸੰਬੰਧਤ 66,999 ਮਾਮਲਿਆਂ ਦਾ ਸਭ ਤੋਂ ਵੱਡਾ ਵਾਧਾ ਹੋਇਆ ਹੈ।

ਭਾਰਤ 'ਚ ਵਾਇਰਸ ਸੰਬੰਧਤ ਮਾਮਲੇ 24 ਲੱਖ ਦੇ ਕਰੀਬ ਪਹੁੰਚ ਗਏ ਹਨ।

ਇਸ ਦੀ ਜਾਣਕਾਰੀ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਹੈ।

ਹਾਲਾਂਕਿ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਭਾਰਤ ਨੇ ਇੱਕੋ ਦਿਨ 'ਚ ਸਭ ਤੋਂ ਵੱਧ ਰਿਕਵਰੀਆਂ ਵੀ ਦਰਜ ਕੀਤੀਆਂ ਹਨ, ਅਤੇ 56,383 ਮਾਮਲੇ ਸੁਲਝ ਗਏ ਵੀ ਦੱਸੇ ਗਏ ਹਨ।

ਜਾਣਕਾਰੀ ਜਾਰੀ ਕਰਨ ਤੱਕ ਭਾਰਤ ਦਾ ਵਾਇਰਸ ਸੰਬੰਧੀ ਅੰਕੜਾ 23,96,638 ਤੱਕ ਪਹੁੰਚ ਗਿਆ ਸੀ।

ਇਸ ਦੇ ਵਿੱਚ 6,53,622 ਮਾਮਲੇ ਐਕਟਿਵ ਦੱਸੇ ਗਏ ਹਨ।

16,95,982 ਮਾਮਲੇ ਸੁਲਝ ਗਏ, ਡਿਸਚਾਰਜ ਕੀਤੇ ਜਾਂ ਮਾਈਗ੍ਰੇਟ ਕੀਤੇ ਦੱਸੇ ਗਏ ਹਨ।

ਬੀਤੇ 24 ਘੰਟੇ 'ਚ 942 ਮਰੀਜ਼ਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ, ਜਿਸ ਦੇ ਨਾਲ ਭਾਰਤ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 47,033 ਤੱਕ ਪਹੁੰਚ ਗਈ ਹੈ।

ਜਾਰੀ ਕੀਤੀ ਜਾਣਕਾਰੀ ਅਨੁਸਾਰ ਭਾਰਤ ਵਿੱਚ ਹੁਣ ਤੱਕ 2 ਕਰੋੜ ਤੋਂ ਵਧੇਰੇ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

ਭਾਰਤ 'ਚ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ, ਜਿੱਥੇ ਵਾਇਰਸ ਸੰਬੰਧੀ 1,47,820 ਐਕਟਿਵ ਮਾਮਲੇ ਦੱਸੇ ਗਏ ਹਨ।

ਇਹ ਵੀ ਦੱਸਿਆ ਗਿਆ ਕਿ, 'ਮੇਕ ਇਨ ਇੰਡੀਆ' ਪ੍ਰੋਗਰਾਮ ਤਹਿਤ 22,533 ਵੈਂਟੀਲੇਟਰ ਵੀ ਡਿਲਿਵਰ ਕੀਤੇ ਗਏ ਹਨ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link