19.81C Vancouver
ADS

Oct 4, 2024 1:13 PM - Connect Newsroom - Mandeep Kaur

ਐਸ. ਜੈਸ਼ੰਕਰ 9 ਸਾਲਾਂ ਬਾਅਦ ਪਾਕਿਸਤਾਨ ਜਾਣ ਵਾਲੇ ਪਹਿਲੇ ਭਾਰਤੀ ਮੰਤਰੀ ਬਣਣਗੇ, SCO ਸਮਿੱਟ ਵਿਚ ਲੈਣਗੇ ਹਿੱਸਾ

Share On
indias-foreign-minister-s-jaishankar-will-go-to-pakistan
External Affairs Minister S. Jaishankar will visit Pakistan to attend the SCO Summit on October 15–16. (Photo: Facebook/Dr S. Jaishankar)

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਗਲੇ ਹਫ਼ਤੇ ਪਾਕਿਸਤਾਨ ਵਿਚ ਹੋਣ ਵਾਲੀ ਸ਼ਾਂਘਾਈ ਕੋਆਪਰੇਸ਼ਨ ਆਰਗਨਾਈਜ਼ੇਸ਼ਨ (SCO) ਸਮਿੱਟ ਵਿਚ ਹਿੱਸਾ ਲੈਣ ਲਈ ਜਾਣਗੇ। ਇਹ ਮੀਟਿੰਗ 15 ਤੋਂ 16 ਅਕਤੂਬਰ ਤੱਕ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰੰਧੀਰ ਜੈਸਵਾਲ ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਇਹ ਪਿਛਲੇ ਨੌ ਸਾਲਾਂ ਵਿਚ ਕਿਸੇ ਭਾਰਤੀ ਮੰਤਰੀ ਦੀ ਪਾਕਿਸਤਾਨ ਯਾਤਰਾ ਹੋਵੇਗੀ।

ਜੈਸਵਾਲ ਨੇ ਕਿਹਾ ਕਿ ਜੈਸ਼ੰਕਰ ਭਾਰਤ ਦੀ ਨੁਮਾਇੰਦਗੀ ਕਰਨਗੇ ਅਤੇ ਸਮਿੱਟ ਦੌਰਾਨ ਸੁਰੱਖਿਆ, ਆਰਥਿਕ ਸਹਿਯੋਗ ਅਤੇ ਖੇਤਰੀ ਜੁੜਾਅ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਹੋਣਗੇ।

29 ਅਗਸਤ ਨੂੰ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ SCO ਸਮਿੱਟ ਲਈ ਸੱਦਾ ਦਿੱਤਾ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਮੈਂਬਰ ਦੇਸ਼ਾਂ ਦੇ ਸਾਰੇ ਨੇਤਾਵਾਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਹਾਲਾਂਕਿ, ਭਾਰਤ ਨੇ ਜੈਸ਼ੰਕਰ ਨੂੰ ਆਪਣੀ ਅਗਵਾਈ ਕਰਨ ਲਈ ਭੇਜਣ ਦਾ ਫ਼ੈਸਲਾ ਕੀਤਾ।

ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪਾਕਿਸਤਾਨ ਦੀ ਆਖ਼ਰੀ ਉੱਚ ਪੱਧਰੀ ਯਾਤਰਾ 2015 ਵਿਚ ਹੋਈ ਸੀ, ਜਦੋਂ ਨਰਿੰਦਰ ਮੋਦੀ ਨੇ ਅਚਾਨਕ ਲਾਹੌਰ ਪਹੁੰਚ ਕੇ ਤਤਕਾਲੀਨ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ ਸੀ। ਉਸੇ ਸਾਲ ਦਸੰਬਰ ਵਿਚ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੀ ਇਸਲਾਮਾਬਾਦ ਗਈ ਸਨ। ਉਸ ਤੋਂ ਬਾਅਦ ਕੋਈ ਭਾਰਤੀ ਮੰਤਰੀ ਪਾਕਿਸਤਾਨ ਨਹੀਂ ਗਿਆ।

ਆਉਣ ਵਾਲੀ ਇਹ ਸਮਿੱਟ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਭਰੇ ਰਿਸ਼ਤਿਆਂ ਦੇ ਦਰਮਿਆਨ ਹੋ ਰਹੀ ਹੈ, ਜਿਸ ਕਰਕੇ ਇਸ ’ਤੇ ਵਿਦੇਸ਼ੀ ਕੂਟਨੀਤਿਕ ਵਰਗਾਂ ਦੀ ਖਾਸ ਨਿਗਰਾਨੀ ਰਹੇਗੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link