18.34C Vancouver
ADS

May 6, 2021 3:33 PM -

ਸੁਪਰੀਮ ਕੋਰਟ ਦੇ ਆਦੇਸ਼ ਤੇ’ ਭਾਰਤ ਸਰਕਾਰ ਵਲੋਂ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਦੂਰ ਕਰਣ ਦੇ ਯਤਨ

Share On
indias-govt-eases-hospital-oxygen-shortage-as-demand-jumps
A health worker receives the COVID-19 vaccine at a hospital in Kolkata, India, Saturday, Jan. 16, 2021. THE CANADIAN PRESS/AP-Bikas Das

ਆਕਸੀਜਨ ਦੀ ਘਾਟ ਕਾਰਣ ਬੀਤੇ ਦੋ ਹਫਤਿਆਂ ਦੌਰਾਨ ਦੇਸ਼ ਵਿੱਚ ਕੋਰੋਨਾਵਾਇਰਸ ਦੇ ਵਿਗੜੇ ਹਾਲਾਤ ਵਿੱਚ ਸੁਧਾਰ ਲਿਆਉਣ ਲਈ, ਸੁਪਰੀਮ ਕੋਰਟ ਦੇ ਆਦੇਸ਼ ਦੇ ਤਹਿਤ, ਭਾਰਤ ਸਰਕਾਰ ਰਾਜਧਾਨੀ ਦੇ ਹਸਪਤਾਲਾਂ ਨੂੰ ਵਧੇਰੇ ਮੈਡੀਕਲ ਆਕਸੀਜਨ ਮੁਹੱਈਆ ਕਰਾਉਣ ਲਈ ਸਹਿਮਤ ਹੋ ਗਈ ਹੈ।

ਅਧਿਕਾਰੀਆਂ ਨੇ ਉਨ੍ਹਾਂ ਰਿਪੋਰਟਾਂ ਦਾ ਵੀ ਖੰਡਨ ਕੀਤਾ ਕਿ ਉਹ ਵਿਦੇਸ਼ਾਂ ਤੋਂ ਦਾਨ ਕੀਤੀਆਂ ਜਾਂਦੀਆਂ ਜਾਨਾਂ ਬਚਾਉਣ ਵਾਲੀਆਂ ਚੀਜ਼ਾਂ ਦੀ ਵੰਡ ਵਿੱਚ ਹੌਲੀ ਹਨ।

ਪਿਛਲੇ ਹਫ਼ਤੇ 80 ਮਿੰਟ ਤੱਕ ਆਕਸੀਜਨ ਖਤਮ ਹੋਣ 'ਤੇ ਇੱਕ ਸੀਨੀਅਰ ਡਾਕਟਰ ਸਣੇ 12 ਕੋਵਿਡ -19 ਮਰੀਜ਼ਾਂ ਦੀ ਇੱਕ ਹਸਪਤਾਲ ਵਿਚ ਮੌਤ ਹੋ ਜਾਣ ਤੋਂ ਬਾਅਦ ਸੁਪਰੀਮ ਕੋਰਟ ਨੇ ਨਵੀਂ ਦਿੱਲੀ ਵਿੱਚ ਆਕਸੀਜਨ ਦੀ ਸਪਲਾਈ ਵਿੱਚ ਦਖਲ ਦਿੱਤਾ ਸੀ।

ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਮਹਾਂਮਾਰੀ ਦੇ 41,2262 ਨਵੇਂ ਕੇਸ ਦਰਜ ਕੀਤੇ ਗਏ ਅਤੇ 3,980 ਲੋਕਾਂ ਨੇ ਆਪਣੀ ਜਾਨ ਗੁਆ ​​ਦਿੱਤੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link