18.87C Vancouver
ADS

May 12, 2020 5:39 PM -

ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਕਰੋਨਾਵਾਇਰਸ ਦੇ ਸੰਬੰਧ ਵਿੱਚ ਵਿਸ਼ਾਲ ਰਾਹਤ ਪੈਕੇਜ ਦਾ ਐਲਾਨ

Share On
indias-prime-minister-announces-huge-virus-relief-package
Indian Prime Minister Narendra Modi- Image ANI

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਕਿ ਕਰੋਨਾਵਾਇਰਸ ਦੇ ਸਬੰਧ ਵਿੱਚ ਸਹਿਯੋਗ ਪ੍ਰਦਾਨ ਕਰਨ ਲਈ ਸਰਕਾਰ $260 ਬਿਲੀਅਨ ਦਾ ਰਾਹਤ ਪੈਕੇਜ ਉਪਲੱਬਧ ਕਰਵਾਉਣ ਜਾ ਰਹੀ ਹੈ ਤਾਂ ਕਿ ਦੇਸ਼ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ।

ਇਹ ਐਲਾਨ ਮੋਦੀ ਨੇ ਟੈਲੀਵਿਜ਼ਨ 'ਤੇ ਪ੍ਰਸਾਰਤ ਕੀਤੇ ਜਾ ਰਹੇ ਆਪਣੇ ਭਾਸ਼ਣ ਦੌਰਾਨ ਕੀਤਾ ਅਤੇ ਕਿਹਾ ਕਿ ਇਸ ਪੈਕੇਜ ਦਾ ਮੁੱਖ ਮਕਸਦ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਬਰਾਬਰਤਾ ਦਾ ਦਰਜਾ ਦੇਣ ਵਿੱਚ ਮਦਦ ਕਰਨਾ ਹੈ।

ਭਾਰਤ ਵਿੱਚ ਪਿਛਲੇ ਛੇ ਹਫਤਿਆਂ ਤੋਂ ਲੌਕਡਾਊਨ ਚੱਲ ਰਿਹਾ ਹੈ ਜਿਸ ਕਾਰਣ ਪਹਿਲਾਂ ਤੋਂ ਹੀ ਕਮਜ਼ੋਰ ਆਰਥਿਕਤਾ ਉੱਤੇ ਡੂੰਘਾ ਪ੍ਰਭਾਵ ਪਿਆ ਹੈ।

25 ਮਾਰਚ ਨੂੰ ਸ਼ੁਰੂ ਹੋਏ ਇਸ ਲੌਕਡਾਊਨ ਸਦਕਾ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੂੰ ਸ਼ਹਿਰਾਂ ਨੂੰ ਛੱਡ ਕੇ ਆਪਣੇ ਜੱਦੀ ਘਰਾਂ ਵੱਲ ਨੂੰ ਰੁਖ਼ ਕਰਨਾ ਪਿਆ ਹੈ।

ਅਰਥਸ਼ਾਸਤਰੀਆਂ ਮੁਤਾਬਕ ਇਸ ਹਫਤੇ ਬੇਰੁਜ਼ਗਾਰੀ ਦੀ ਦਰ 24.7 ਫੀਸਦੀ ਪਹੁੰਚ ਗਈ ਹੈ।

ਪਿਛਲੇ ਹਫਤੇ ਉਤਪਾਦਨ ਅਤੇ ਸੈੱਲਫ਼ ਇੰਪਲਾਇਮੈਂਟ ਉੱਤੇ ਲੱਗੀਆਂ ਪਾਬੰਦੀਆਂ ਨੂੰ ਥੋੜ੍ਹੀ ਢਿੱਲ ਦਿੱਤੀ ਗਈ ਸੀ।

ਜਿੱਥੇ ਸਮਾਜਿਕ ਦੂਰੀ ਨਾਲ ਸੰਬੰਧਤ ਨਿਰਦੇਸ਼ ਹਾਲੇ ਵੀ ਲਾਗੂ ਹਨ ਉੱਥੇ ਹੀ ਮੰਗਲਵਾਰ ਤੋਂ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਯਾਤਰੀ ਰੇਲ ਸੇਵਾ ਆਮ ਵਾਂਗ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਮੋਦੀ ਮੁਤਾਬਕ ਲੌਕਡਾਊਨ ਦਾ ਮੌਜੂਦਾ ਪੜਾਅ 18 ਮਈ ਨੂੰ ਖਤਮ ਹੋਵੇਗਾ ਜਿਸ ਤੋਂ ਬਾਅਦ ਨਵੇਂ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ।

ਮੋਦੀ ਨੇ ਕਿਹਾ ਕਿ, "ਕਰੋਨਾਵਾਇਰਸ ਲੰਬੇ ਸਮੇਂ ਤੱਕ ਆਪਣੀ ਜ਼ਿੰਦਗੀ ਦਾ ਹਿੱਸਾ ਰਹੇਗਾ ਪਰ ਆਪਣੀ ਰੋਜ਼ਮਰਾ ਜ਼ਿੰਦਗੀ ਇਸ ਦੇ ਆਲੇ ਦੁਆਲੇ ਨਹੀਂ ਘੁੰਮ ਸਕਦੀ।"

ਉਨ੍ਹਾਂ ਇੱਕ ਵਾਰ ਫਿਰ ਵਾਅਦਾ ਕੀਤਾ ਕਿ ਇਹ ਸਦੀ ਭਾਰਤ ਦੀ ਹੈ ਅਤੇ ਦੇਸ਼ ਲਗਾਤਾਰ ਕਰੋਨਾਵਾਇਰਸ ਨਾਲ ਨਜਿੱਠਣ ਲਈ ਪਰਸਨਲ ਪ੍ਰੋਟੈਕਟਿਵ ਇਕਵਿਪਮੈਂਟ, ਵੈਂਟੀਲੇਟਰ ਅਤੇ ਬਾਕੀ ਸਪਲਾਈਆਂ ਤਿਆਰ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ, "ਇਸ ਸੰਕਟ ਨੇ ਭਾਰਤ ਨੂੰ ਸਵੈ ਨਿਰਭਰ ਹੋਣ ਦੀ ਅਹਿਮੀਅਤ ਨਾਲ ਵਾਕਫ਼ ਕਰਾਇਆ ਹੈ।"

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link