12.54C Vancouver
ADS

Dec 20, 2023 5:05 PM - Connect News

ਅਮਰੀਕਾ 'ਚ ਸਿੱਖ ਲੀਡਰ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ਾਂ ਮਗਰੋਂ ਭਾਰਤ ਦੇ ਲਹਿਜੇ 'ਚ ਆਇਆ ਬਦਲਾਅ :ਟਰੂਡੋ

Share On
indias-tone-changed-after-allegations-of-conspiracy-to-kill-sikh-leader-in-america-trudeau
In an interview, Trudeau said that with the US accusations, Modi feels a change in the government's tone.(Photo :The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਸਿੱਖ ਲੀਡਰ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ ਉਜਾਗਰ ਹੋਣ ਤੋਂ ਬਾਅਦ ਕੈਨੇਡਾ ਨਾਲ ਭਾਰਤ ਦੇ ਰੁਖ਼ ਵਿੱਚ ਮਹੱਤਵਪੂਰਨ ਤਬਦੀਲੀ ਆਈ ਹੈ। ਇੱਕ ਇੰਟਰਵਿਊ ਵਿੱਚ ਟਰੂਡੋ ਨੇ ਕਿਹਾ ਕਿ ਅਮਰੀਕਾ ਦੇ ਦੋਸ਼ਾਂ ਨਾਲ ਮੋਦੀ ਸਰਕਾਰ ਦੇ ਲਹਿਜੇ ਵਿੱਚ ਬਦਲਾਅ ਮਹਿਸੂਸ ਕਰਦੇ ਹਨ।

ਅਤੇ ਸ਼ਾਇਦ ਭਾਰਤ ਨੂੰ ਹੁਣ ਇਹ ਸਮਝ ਆ ਗਈ ਹੈ ਕਿ ਹਮਲਾਵਰ ਤਰੀਕੇ ਨਾਲ ਨਹੀਂ ਚੱਲਿਆ ਜਾ ਸਕਦਾ। ਪੀ. ਐੱਮ. ਟਰੂਡੋ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਭਾਰਤ ਵੱਲੋਂ ਅਮਰੀਕਾ ਨਾਲ ਜਾਂਚ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਕਿਹਾ ਹੈ ਕਿ ਉਹ ਕੈਨੇਡਾ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਵੀ ਤਿਆਰ ਹੈ ਜੇ ਇਸ ਸਬੰਧੀ ਕੋਈ ਠੋਸ ਸਬੂਤ ਦਿੱਤੇ ਜਾਣ।

ਦੱਸ ਦੇਈਏ ਕਿ ਖਾਲਿਸਤਾਨ ਲੀਡਰ ਗੁਰਪਤਵੰਤ ਸਿੰਘ ਪੰਨੂੰ ਦੀ ਹੱਤਿਆ ਦੀ ਸਾਜ਼ਿਸ਼ ਦੀ ਜਾਂਚ ਲਈ ਭਾਰਤ ਨੇ ਉੱਚ-ਪੱਧਰੀ ਜਾਂਚ ਕਮਿਸ਼ਨ ਦੀ ਸਥਾਪਨਾ ਕੀਤੀ ਹੈ, ਜਿਸ ਨੇ 18 ਨਵੰਬਰ ਨੂੰ ਆਪਣਾ ਕੰਮ ਸ਼ੁਰੂ ਕਰ ਦਿੱਤਾ ਸੀ।

ਟਰੂਡੋ ਨੇ ਕਿਹਾ ਕਿ ਕੈਨੇਡਾ ਭਾਰਤ ਨਾਲ ਰਿਸ਼ਤਿਆਂ ਵਿੱਚ ਖਟਾਸ ਨਹੀਂ ਚਾਹੁੰਦਾ, ਅਸੀਂ ਵਪਾਰਕ ਸੌਦੇ ਅਤੇ ਇੰਡੋ-ਪੈਸੀਫਿਕ ਰਣਨੀਤੀ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ ਪਰ ਕੈਨੇਡਾ ਲਈ ਆਪਣੇ ਲੋਕਾਂ ਦੇ ਅਧਿਕਾਰਾਂ, ਉਨ੍ਹਾਂ ਦੀ ਸੁਰੱਖਿਆ ਲਈ ਖੜ੍ਹੇ ਹੋਣਾ ਬੁਨਿਆਦੀ ਫਰਜ਼ ਹੈ ਅਤੇ ਇਹੀ ਕੀਤਾ ਜਾ ਰਿਹਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link