15.32C Vancouver
ADS

Feb 26, 2020 10:27 PM -

ਬੀ.ਸੀ. ਵਿਧਾਨ ਸਭਾ ਕੋਲ ਯੁਵਾ ਪ੍ਰਦਰਸ਼ਨਕਾਰੀਆਂ ਦਾ ਇਕੱਠ, ਵੈਟ'ਸੁਵੈਟ'ਐਨ ਹੈਰੀਡਿਟਰੀ ਚੀਫਸ ਦੇ ਪੱਖ 'ਚ ਡਟੇ

Share On
indigenous-youth-protest-at-b-c-legislature-support-wetsuweten-hereditary-chiefs
Wet’suwet’en supporters form a line to halt the progress of a police vehicle at the B.C. legislature in Victoria, Monday, Feb.24, 2020. They are there in defiance of a court injunction restricting the blockage of entrances to the building. THE CANADIAN PRESS/Dirk Meissner

ਬੀ.ਸੀ. ਵਿਧਾਨ ਸਭਾ ਦੇ ਕੋਲ ਯੁਵਾ ਪ੍ਰਦਰਸ਼ਨਕਾਰੀਆਂ ਦਾ ਇੱਕ ਸਮੂਹ, ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਿਹਾ ਹੈ।

ਇਹ ਪ੍ਰਦਰਸ਼ਨ ਵੈਟ'ਸੁਵੈਟ'ਐਨ ਹੈਰੀਡਿਟਰੀ ਚੀਫਸ ਦੇ ਪੱਖ ਵਿੱਚ ਅਤੇ ਪਾਈਪਲਾਈਨ ਦਾ ਵਿਰੋਧ ਕਰਨ ਲਈ ਕੀਤੇ ਜਾ ਰਹੇ ਹਨ।

ਪ੍ਰਦਰਸ਼ਨਕਾਰੀਆਂ ਦਾ ਇਹ ਸਮੂਹ ਵਿਧਾਨ ਸਭਾ ਦੀਆਂ ਪੌੜੀਆਂ 'ਚ ਬੈਠਾ ਸੀ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੋਸਟਲ ਗੈਸਲਿੰਕ ਪ੍ਰੋਜੈਕਟ ਨੂੰ ਰੋਕਣ ਲਈ ਓਹ ਸੂਬੇ ਅਤੇ ਫੈਡਰਲ ਸਰਕਾਰ ਦੇ ਦਫਤਰ ਘੇਰਨ ਲਈ ਅਤੇ ਰੇਲ ਲਾਈਨਸ ਨੂੰ ਰੋਕਣ ਲਈ ਤਿਆਰ ਹਨ।

ਇਸ ਸਮੂਹ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਅਤੇ ਦੱਸਿਆ ਕਿ ਪ੍ਰਦਰਸ਼ਨ ਇਸਲਈ ਕੀਤੇ ਜਾ ਰਹੇ ਹਨ, ਤਾਂ ਜੋ ਓਹ ਆਪਣੀ ਪਵਿੱਤਰ ਧਰਤੀ ਅਤੇ ਪਾਣੀਆਂ ਨੂੰ ਅਜਿਹੇ ਪ੍ਰੋਜੈਕਟਸ ਤੋਂ ਬਚਾ ਸਕਣ।

ਸਮੂਹ ਦੀ ਬੁਲਾਰੀ ਤਾ'ਕਿਆਹ ਦਾ ਕਹਿਣਾ ਸੀ ਕਿ ਪ੍ਰਦਰਸ਼ਨਕਾਰੀਆਂ ਨੂੰ ਗਿਰਫਤਾਰ ਕੀਤਾ ਜਾ ਰਿਹਾ ਹੈ, ਅਤੇ ਅਪਰਾਧਿਕ ਇਲਜਾਮ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਅਜਿਹਾ ਸਿਰਫ ਇਸਲਈ ਕੀਤੇ ਜਾ ਰਿਹਾ ਹੈ, ਕਿਉਂਕਿ ਓਹ ਆਪਣੇ ਬੱਚਿਆਂ ਅਤੇ ਭਵਿੱਖ ਨੂੰ ਬਚਾਉਣਾ ਚਾਹੁੰਦੇ ਹਨ।

ਇਸ ਸਮੂਹ 'ਚ ਕੁਝ ਦਰਜਨ ਲੋਕ ਇਕੱਠੇ ਹੋਏ ਹਨ।

ਹਾਲਾਂਕਿ ਇਕੱਠ ਦੇ ਮੱਦੇਨਜਰ ਵਿਧਾਨ ਸਭਾ ਦੇ ਕੋਲ ਪੁਲਿਸ ਵੀ ਮੌਜੂਦ ਹੈ।

ਸਿਰ ਢਕਣ ਲਈ ਅਤੇ ਖਾਣੇ ਲਈ ਨੇੜੇ ਹੀ ਤੰਬੂ ਲਗਾਏ ਜਾਣ ਦੀਆਂ ਵੀ ਖਬਰਾਂ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link