8.92C Vancouver
ADS

Jul 2, 2025 4:45 PM - Connect Newsroom

ਜਲੰਧਰ ਤੋਂ ਮੁੰਬਈ ਦੀ ਫਲਾਈਟ ਸ਼ੁਰੂ, ਇੰਦਰਪ੍ਰੀਤ ਕੌਰ ਨੂੰ ਮਿਲਿਆ ਇਸ ਦੀ ਪਹਿਲੀ ਪਾਇਲਟ ਹੋਣ ਦਾ ਮਾਣ

Share On
indigo-airlines-starts-direct-flight-from-adampur-to-mumbai
This flight running between Jalandhar-Mumbai will benefit Sikh pilgrims a lot.

ਪੰਜਾਬ ਦੇ ਜਲੰਧਰ ਤੋਂ ਇੰਡੀਗੋ ਏਅਰਲਾਈਨਜ਼ ਨੇ ਅੱਜ ਯਾਨੀ 2 ਜੁਲਾਈ ਤੋਂ ਮੁੰਬਈ ਲਈ ਸਿੱਧੀ ਉਡਾਣ ਸੇਵਾ ਸ਼ੁਰੂ ਕੀਤੀ ਹੈ। ਜਲੰਧਰ-ਮੁੰਬਈ ਵਿਚਕਾਰ ਚੱਲਣ ਵਾਲੀ ਇਸ ਉਡਾਣ ਦਾ ਸਿੱਖ ਸ਼ਰਧਾਲੂਆਂ ਨੂੰ ਕਾਫ਼ੀ ਫਾਇਦਾ ਹੋਵੇਗਾ।

ਇਸ ਫਲਾਈਟ ਦੀ ਪਾਇਲਟ ਇੰਦਰਪ੍ਰੀਤ ਕੌਰ ਵਿਰਦੀ ਸਨ, ਜੋ ਜਲੰਧਰ ਦੇ ਰਹਿਣ ਵਾਲੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਪਿਤਾ ਗੁਰਿੰਦਰ ਸਿੰਘ ਵਿਰਦੀ ਵਲੋਂ ਕਨੈਕਟ ਐੱਫ ਐੱਮ ਨੂੰ ਦਿੱਤੀ ਗਈ।

ਉਥੇ ਹੀ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੇਂਦਰ ਦੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ, ਉਨ੍ਹਾਂ ਕਿਹਾ ਕਿ ਇਸ ਫਲਾਈਟ ਜ਼ਰੀਏ ਸਿੱਖ ਸ਼ਰਧਾਲੂਆਂ ਲਈ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੱਕ ਪਹੁੰਚਣਾ ਹੋਰ ਵੀ ਆਸਾਨ ਹੋਵੇਗਾ।

Latest news

immigration-minister-criticized-after-policy-details-shared-in-influencer-interview
Punjabi

ਇਮੀਗ੍ਰੇਸ਼ਨ ਮੰਤਰੀ ਸੋਸ਼ਲ ਮੀਡੀਆ ਇੰਫਲੂਐਂਸਰ ਨਾਲ ਇੰਟਰਵਿਊ ਤੋਂ ਬਾਅਦ ਇਮੀਗ੍ਰੇਸ਼ਨ ਵਕੀਲਾਂ ਦੇ ਨਿਸ਼ਾਨੇ 'ਤੇ

ਪੀ.ਐਮ.ਮਾਰਕ ਕਾਰਨੀ ਸਰਕਾਰ ਦੀ ਇਮੀਗ੍ਰੇਸ਼ਨ ਮਿਨਿਸਟਰ ਲੀਨਾ ਮੈਟਲੇਜ ਡਿਆਬ ਇੱਕ ਸੋਸ਼ਲ-ਮੀਡੀਆ ਇੰਫਲੂਐਂਸਰ ਮੈਕਸ ਮੇਡਿਕ ਨਾਲ ਇੰਟਰਵਿਊ ਤੋਂ ਬਾਅਦ ਇਮੀਗ੍ਰੇਸ਼ਨ ਵਕੀਲਾਂ ਦੇ ਨਿਸ਼ਾਨੇ 'ਤੇ ਹਨ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਮੰਤਰੀ ਨੇ ਅਧਿਕਾਰਤ ਐਲਾਨ ਤੋਂ ਪਹਿਲਾਂ ਹੀ ਇਸ ਇੰਟਰਵਿਊ ਦੌਰਾਨ ਇੱਕ ਆਉਣ ਵਾਲੀ ਅਹਿਮ ਇਮੀਗ੍ਰੇਸ਼ਨ ਪਾਲਿਸੀ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਸਰਕਾਰ ਜਲਦੀ ਹੀ ਹਜ਼ਾਰਾਂ ਅਸਥਾਈ ਨਿਵਾਸੀਆਂ ਨੂੰ ਪੀ. ਆਰ. ਦੇਣ ਲਈ ਇੱਕ ਨਵਾਂ ਪ੍ਰੋਗਰਾਮ ਲਿਆ ਰਹੀ ਹੈ, ਜੋ ਖ਼ਾਸ ਤੌਰ 'ਤੇ ਮਹਾਂਨਗਰੀ ਖੇਤਰ ਤੋਂ ਬਾਹਰ ਰਹਿ ਰਹੇ ਲੋਕਾਂ ਲਈ ਹੋਵੇਗਾ।
one-taken-to-hospital-after-house-fire-in-surreys-newton-area
Punjabi

ਸਰੀ ਦੇ ਨਿਊਟਨ ਇਲਾਕੇ ਵਿਚ ਲੱਗੀ ਅੱਗ, ਵਿਅਕਤੀ ਨੂੰ ਤੁਰੰਤ ਲਿਜਾਇਆ ਗਿਆ ਹਸਪਤਾਲ

ਸਰੀ ਦੇ ਨਿਊਟਨ ਇਲਾਕੇ ਵਿਚ ਬੀਤੇ ਕੱਲ੍ਹ ਇੱਕ ਘਰ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ। ਪੁਲਿਸ ਅਨੁਸਾਰ, ਅੱਗ ਦੇ ਧੂੰਏਂ ਕਾਰਨ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਇੱਕ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
wildfire-incidents-rise-across-british-columbia-majority-linked-to-human-activity
Punjabi

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਵਾਈਲਡ ਫਾਇਰ ਸਰਵਿਸ ਏਜੰਸੀ ਮੁਤਾਬਕ, ਸੂਬੇ ਵਿਚ ਇਸ ਸਮੇਂ 15 ਥਾਵਾਂ 'ਤੇ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਦੋ ਆਊਟ ਔਫ ਕੰਟਰੋਲ ਹਨ। ਇਨ੍ਹਾਂ ਵਿਚੋਂ ਚਾਰ ਅੱਗਾਂ ਬੁੱਧਵਾਰ ਨੂੰ ਹੀ ਸ਼ੁਰੂ ਹੋਈਆਂ ਹਨ। ​ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਵਿਚ 57 ਜੰਗਲੀ ਅੱਗਾਂ ਰਿਪੋਰਟ ਹੋ ਚੁੱਕੀਆਂ ਹਨ।
langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link