12.96C Vancouver
ADS

Apr 21, 2021 5:27 PM -

ਬੀਤੇ ਸਾਲ ਦੇ ਮਾਰਚ ਮੁਕਾਬਲੇ, ਇਸ ਸਾਲ ਦੇ ਮਾਰਚ ਮਹੀਨੇ ਤੱਕ ਇੰਫਲੇਸ਼ਨ 2.2% ਵਧੀ: ਸਟੈਟਿਸਟਿਕਸ ਕੈਨੇਡਾ

Share On
inflation-rose-2-2-per-cent-in-march-compared-to-the-same-month-last-year-statistics-canada
A sign outside a building at Statistics Canada in seen in Ottawa on Friday, March 12, 2021. THE CANADIAN PRESS/Justin Tang

ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਮਾਰਚ ਦੇ ਮਹੀਨੇ 'ਚ ਇੰਫਲੇਸ਼ਨ 2.2% ਵਧ ਗਈ।

ਇਹ ਅੰਕੜਾ ਬੀਤੇ ਸਾਲ ਦੇ ਮਾਰਚ ਮਹੀਨੇ ਦੀ ਤੁਲਣਾ 'ਚ ਪੇਸ਼ ਕੀਤਾ ਗਿਆ ਹੈ।

ਇਸ 'ਚ ਵਧੇਰੇ ਜ਼ਿੰਮੇਵਾਰ ਗੈਸੋਲੀਨ ਕੀਮਤਾਂ ਨੂੰ ਦੱਸਿਆ ਗਿਆ ਹੈ, ਜਿਸ 'ਚ ਸਾਲ-ਦਰ-ਸਾਲ 35.3% ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਟੀ.ਡੀ. ਦੇ ਸੀਨੀਅਰ ਇਕਾਨਮਿਸਟ, ਜੇਮਸ ਮਾਰਪਲ ਦਾ ਕਹਿਣਾ ਹੈ ਕਿ ਇੰਫਲੇਸ਼ਨ, ਇਸ ਪੈਂਡੈਮਿਕ ਦੇ ਦੌਰ 'ਚ ਇੰਨੀ ਉੱਚੀ ਇਸਲਈ ਗਈ ਹੈ ਕਿ ਇਸ ਦੀ ਤੁਲਣਾ ਬੀਤੇ ਸਾਲ ਦੀਆਂ ਬੇਹੱਦ ਕਮਜ਼ੋਰ ਹੋ ਚੁੱਕੀਆਂ ਕੀਮਤਾਂ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਸੇ ਸਾਲ ਦੇ ਅੰਤ ਤਕ ਵਧੇਰੇ ਮਜ਼ਬੂਤ ਪ੍ਰਾਈਸ ਗਰੋਥ (price growth) ਵੇਖਣ ਨੂੰ ਮਿਲ ਸਕਦੀ ਹੈ।

ਪਰ ਅਜਿਹਾ ਉਸ ਵੇਲੇ ਹੋ ਸਕਦਾ ਹੈ ਜੇਕਰ, ਹਾਈ ਕੰਟੈਕਟ ਸਰਵਿਸਿਜ਼ (high-contact services) ਮੁੜ ਤੋਂ ਖੁਲ੍ਹਦੀਆਂ ਹਨ ਅਤੇ ਕੰਮ ਗਵਾਉਣ ਵਾਲੇ ਵਰਕਰਾਂ ਦੀ ਵਾਪਸੀ ਹੋ ਪਾਉਂਦੀ ਹੈ।

ਮਾਰਪਲ ਨੇ ਇਹ ਵੀ ਕਿਹਾ ਕਿ ਇੰਫਲੇਸ਼ਨ ਕੁਝ ਕਨੇਡੀਅਨਸ ਨੂੰ ਵਧੇਰੇ ਮਹਿਸੂਸ ਹੋ ਸਕਦੀ ਹੈ, ਜੋ ਕਿ ਵੱਡੇ ਘਰਾਂ 'ਚ ਨਿਵੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਨਵੇਂ ਘਰਾਂ ਨਾਲ ਸੰਬੰਧਤ ਹੋਮ-ਓਨਰ ਰਿਪਲੇਸਮੈਂਟ ਕੀਮਤਾਂ 'ਚ ਮਾਰਚ 2020 ਤੋਂ ਇਸ ਸਾਲ ਬੀਤੇ ਮਹੀਨੇ ਵਿਚਾਲੇ 7.9% ਤਕ ਦਾ ਵਾਧਾ ਹੋਇਆ ਹੈ, ਜੋ ਕਿ ਦਿਸੰਬਰ 2006 ਤੋਂ ਬਾਅਦ ਸਭ ਤੋਂ ਵੱਡਾ ਸਾਲਾਨਾ ਵਾਧਾ ਦਰਸ਼ਾਉਂਦਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link