11.57C Vancouver
ADS

Nov 4, 2022 5:16 AM - The Canadian Press, translated by Connect News

40 ਸਾਲ ਤੋਂ ਬੀ.ਸੀ. ਵਾਸੀ ਕੱਟ ਰਿਹਾ ਸੀ ਕੈਦ, ਐਬਟਸਫੋਰਡ ਦੀ ਜੇਲ੍ਹ 'ਚ ਮੌਤ

Share On
inmate-58-dies-in-b-c-prison-40-years-after-receiving-indeterminate-sentence
A former Fort Nelson, B.C., resident has died in prison, 40 years after he was handed an indeterminate sentence for two second-degree murders. (Photo - Correctional Service of Canada)

ਬੀ.ਸੀ. 'ਚ ਫੋਰਟ ਨੈਲਸਨ ਦੇ ਇਲਾਕੇ ਤੋਂ ਵਾਸਤਾ ਰੱਖਦੇ ਇੱਕ ਆਦਮੀ ਦੀ ਜੇਲ੍ਹ 'ਚ ਮੌਤ ਹੋ ਗਈ ਹੈ।

ਸੈਕਿੰਡ ਡਿਗਰੀ ਕਤਲ ਦੇ 2 ਮਾਮਲਿਆਂ 'ਚ ਇਸ ਵਿਅਕਤੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਸੀ।

ਸਾਲ 1982 'ਚ ਡਾਰਸੀ ਸਿਡਰੋਕ ਨਾਮ ਦੇ ਵਿਅਕਤੀ ਦੀ ਉਮਰ 18 ਸਾਲ ਸੀ ਜਦ ਉਸ ਨੇ ਪਰਿਵਾਰਿਕ ਦੋਸਤ ਯਵੋਨ ਡੁਸੈਟ ਅਤੇ 19 ਸਾਲਾ ਜੇਮਸ ਪਿਟ ਨਾਮ ਦੇ ਵਿਅਕਤੀ ਦੇ ਕਤਲ ਦੇ ਦੋਸ਼ ਕਬੂਲੇ ਸਨ। ਦੋਵਾਂ ਲੋਕਾਂ ਦਾ ਗੋਲੀ ਮਾਰ ਕਤਲ ਕੀਤਾ ਗਿਆ ਸੀ।

ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਉਂਦੇ ਹੋਏ 20 ਸਾਲ ਤਕ ਪੈਰੋਲ ਦਾ ਮੌਕਾ ਨਾ ਦੇਣ ਦੀ ਸਜਾ ਸੁਣਾਈ ਗਈ ਸੀ।

1982 ਦੀ ਸਜਾ ਸੁਣਾਉਣ ਦੀ ਸੁਣਵਾਈ ਮੌਕੇ ਦੱਸਿਆ ਗਿਆ ਸੀ ਕਿ ਇਸ ਵਿਅਕਤੀ ਦਾ ਇਤਿਹਾਸ ਵੀ ਐਂਟੀ ਸੋਸ਼ਲ ਗਤੀਵਿਧੀਆਂ ਨਾਲ ਭਰਿਆ ਸੀ ਜਿਸ ਦੌਰਾਨ ਉਸ ਨੇ ਅਧਿਆਪਕ 'ਤੇ ਹਮਲਾ ਕਰਨ ਤੋਂ ਇਲਾਵਾ ਚੋਰੀਆਂ ਅਤੇ ਬ੍ਰੇਕ-ਇਨਸ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।

ਇੱਕ ਸਾਈਕੈਟ੍ਰਿਸਟ ਦਾ ਕਹਿਣਾ ਸੀ ਕਿ ਸਿਡਰੋਕ ਨੂੰ ਇੱਕ ਕਾਰ ਕਰੈਸ਼ 'ਚ ਗੰਭੀਰ ਜਖਮ ਆਏ ਸਨ ਅਤੇ ਉਸ ਨੇ ਲੰਮਾ ਸਮਾਂ ਹਸਪਤਾਲ 'ਚ ਬਿਤਾਇਆ ਸੀ ਅਤੇ ਫਿਰ ਉਸ ਦੇ ਮਾਂ-ਪਿਓ ਨੇ ਉਸ ਨਾਲ ਰਿਸ਼ਤਾ ਤੋੜ ਦਿੱਤਾ ਅਤੇ ਉਸ ਨੂੰ ਇੱਕ ਰਿਸ਼ਤੇਦਾਰ ਦੇ ਘਰ 'ਚ ਵੀ ਐਬਿਊਜ ਦਾ ਸਾਹਮਣਾ ਕਰਨਾ ਪਿਆ ਸੀ। ਸਿਡਰੋਕ ਐਬਟਸਫੋਰਡ ਦੀ ਜੇਲ੍ਹ 'ਚ ਬੰਦ ਸੀ ਅਤੇ ਉਸ ਦੀ ਉਮਰ 58 ਸਾਲ ਸੀ।

ਜਾਣਕਾਰੀ ਦਿੱਤੀ ਗਈ ਕਿ ਪੁਲਿਸ ਅਤੇ ਕੋਰੋਨਰ ਨੂੰ ਮੌਤ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਕ੍ਰੈਕਸ਼ਨਲ ਸਰਵਿਸ ਆਫ ਕੈਨੇਡਾ ਵੱਲੋਂ ਮੌਤ ਦਾ ਰੀਵਿਊ ਕੀਤਾ ਜਾਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link