16.4C Vancouver
ADS

Aug 26, 2022 7:42 PM - Connect News

ਸਾਲ 2016 ਦੀ ਡੈਨੀਅਲ ਪੀਟਰ ਰਿੰਟੋਲ ਦੀ ਮੌਤ ਦੇ ਮਾਮਲੇ 'ਚ 31 ਅਕਤੂਬਰ ਨੂੰ ਹੋਵੇਗੀ ਕੋਰੋਨਰਸ ਇਨਕਵੈਸਟ

Share On
inquest-into-death-of-daniel-peter-rintoul-will-begin-in-october
A public inquest into the death of Daniel Peter Rintoul will begin on Oct. 31, 2022, at 9:30 a.m. at the Burnaby Coroners' Court. (Photo - BC RCMP/Twitter)

ਬੀ.ਸੀ. ਦੇ ਕੋਰੋਨਰਸ ਸਰਵਿਸ ਵੱਲੋਂ ਸਾਲ 2016 'ਚ ਹੋਈ ਇੱਕ ਵਿਅਕਤੀ ਦੀ ਪੁਲਿਸ ਕਾਰਵਾਈ ਦੌਰਾਨ ਹੋਈ ਮੌਤ ਦੇ ਮਾਮਲੇ 'ਚ ਇਨਕਵੈਸਟ ਕੀਤੀ ਜਾ ਰਹੀ ਹੈ।

ਮਾਮਲਾ ਡੈਨੀਅਲ ਪੀਟਰ ਰਿੰਟੋਲ ਨਾਮ ਦੇ ਵਿਅਕਤੀ ਦੀ ਮੌਤ ਨਾਲ ਸੰਬੰਧਤ ਹੈ।

ਇਸ ਵਿਅਕਤੀ ਦੀ ਸਾਲ 2016 'ਚ ਵੈਨਕੂਵਰ ਦੇ ਗ੍ਰੈਂਡਵਿਊ ਹਾਈਵੇਅ ਅਤੇ ਰੂਪਰਟ ਸਟ੍ਰੀਟ ਦੇ ਕੋਲ ਸਥਿਤ ਕਨੇਡੀਅਨ ਟਾਇਰ ਸਟੋਰ ਕੋਲ ਸ਼ੂਟਿੰਗ 'ਚ ਮੌਤ ਹੋ ਗਈ ਸੀ।

ਪੁਲਿਸ ਦਾ ਕਹਿਣਾ ਸੀ ਕਿ ਵਿਅਕਤੀ ਨੇ ਇੱਕ ਕਲਰਕ ਨੂੰ ਪਿੱਠ ਅਤੇ ਧੌਣ 'ਚ ਚਾਕੂ ਨਾਲ ਵਾਰ ਕੀਤਾ ਸੀ।

ਇਸ ਤੋਂ ਬਾਅਦ ਵਿਅਕਤੀ ਨੇ ਕਥਿਤ ਤੌਰ 'ਤੇ ਸਟੋਰ ਦਾ ਬੰਦੂਕਾਂ ਦਾ ਕੈਬਿਨੇਟ ਖੋਲ੍ਹ ਲਿਆ ਸੀ ਅਤੇ ਹਥਿਆਰ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਸੀ।

ਪੁਲਿਸ ਅਨੁਸਾਰ ਉਹ ਹਥਿਆਰਾਂ ਨੂੰ ਛੱਡ ਇੱਕ ਚਾਕੂ ਅਤੇ ਬੇਅਰ ਸਪਰੇ ਲੈਕੇ ਸਟੋਰ ਵਿੱਚੋਂ ਨਿਕਲ ਆਇਆ ਸੀ।

ਪੁਲਿਸ ਅਨੁਸਾਰ ਮੌਕੇ 'ਤੇ ਪਹੁੰਚੇ ਅਫਸਰਾਂ ਨੂੰ ਚਾਕੂ ਅਤੇ ਬੇਅਰ ਸਪਰੇ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ।

ਪੁਲਿਸ ਅਨੁਸਾਰ ਇੱਕ ਸੀਨੀਅਰ ਵਿਅਕਤੀ ਨੂੰ ਬੰਦੀ ਬਣਾ ਲਿਆ ਗਿਆ ਅਤੇ ਇੱਕ ਅਫ਼ਸਰ 'ਤੇ ਚਾਕੂ ਨਾਲ ਵਾਰ ਵੀ ਕੀਤਾ ਗਿਆ।

ਜਵਾਬੀ ਕਾਰਵਾਈ 'ਚ ਸ਼ੱਕੀ ਆਦਮੀ 'ਤੇ 9 ਗੋਲੀਆਂ ਚਲਾ ਦਿੱਤੀਆਂ ਗਈਆਂ ਸਨ।

ਵਿਅਕਤੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ।

ਇਸ ਮਾਮਲੇ 'ਚ ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫਿਸ ਯਾਨੀ ਕਿ ਆਈ.ਆਈ.ਓ. ਨੇ ਪਹਿਲਾਂ ਹੀ ਜਾਂਚ ਕਰ ਲਈ ਹੈ।

ਇਸ ਮਾਮਲੇ 'ਚ ਪਬਲਿਕ ਇਨਕਵੈਸਟ 31 ਅਕਤੂਬਰ 2022 ਨੂੰ ਸਵੇਰ 9.30 ਵਜੇ ਬਰਨਬੀ ਕੋਰੋਨਰਸ ਕੋਰਟ 'ਚ ਹੋਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link