13.91C Vancouver
ADS

Jul 15, 2025 6:41 PM - Connect Newsroom

ਲੈਂਗਲੀ: ਗੰਭੀਰ ਸਥਿਤੀ 'ਤੇ ਕਾਬੂ ਪਾਉਣ ਲਈ ਇੰਟੈਗ੍ਰੇਟਿਡ ਐਮਰਜੈਂਸੀ ਰਿਸਪਾਂਸ ਟੀਮ ਨੇ ਕੀਤੀ ਪੁਲਿਸ ਦੀ ਮਦਦ

Share On
integrated-emergency-response-team-called-in-to-assist-langley-rcmp
Due to the nature of the incident, the Lower Mainland Integrated Emergency Response Team (IERT) was deployed to the scene.

ਲੈਂਗਲੀ ਵਿਚ ਪੁਲਿਸ ਅਤੇ ਇੱਕ ਸ਼ੱਕੀ ਵਿਚਕਾਰ ਸੋਮਵਾਰ ਨੂੰ ਕਈ ਘੰਟੇ ਟਕਰਾਅ ਚੱਲਿਆ, ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ 29ਬੀ ਐਵੇਨਿਊ ਦੇ 26400 ਬਲਾਕ ਦੇ ਇੱਕ ਘਰ ਵਿਚ ਦੁਪਹਿਰ ਕਰੀਬ 11.15 ਵਜੇ ਗੋਲੀ ਚੱਲਣ ਦੀ ਰਿਪੋਰਟ ਮਿਲੀ ਸੀ।

ਘਟਨਾ ਦੇ ਮੱਦੇਨਜ਼ਰ ਲੋਅਰ ਮੇਨਲੈਂਡ ਇੰਟੀਗ੍ਰੇਟਿਡ ਐਮਰਜੈਂਸੀ ਰਿਸਪਾਂਸ ਟੀਮ ਨੂੰ ਤਾਇਨਾਤ ਕੀਤਾ ਗਿਆ ਅਤੇ ਅਧਿਕਾਰੀਆਂ ਨੇ ਇਲਾਕੇ ਨੂੰ ਘੇਰ ਲਿਆ, ਇਸ ਦੌਰਾਨ ਸ਼ੱਕੀ ਨੇ ਕਈ ਘੰਟੇ ਤੱਕ ਟਕਰਾਅ ਦੀ ਸਥਿਤੀ ਬਣਾਈ ਰੱਖੀ ਅਤੇ ਰਿਹਾਇਸ਼ ਦੇ ਅੰਦਰੋਂ ਪੁਲਿਸ ਡਰੋਨ ਉਤੇ ਗੋਲੀ ਚਲਾ ਦਿੱਤੀ। ਲਗਭਗ ਰਾਤ 8:30 ਵਜੇ ਸਥਿਤੀ ਕਾਬੂ ਵਿਚ ਹੋਈ ਅਤੇ ਸ਼ੱਕੀ ਨੂੰ ਹਿਰਾਸਤ ਵਿਚ ਲੈਣ ਮਗਰੋਂ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਕਿਹਾ ਕਿ ਇਹ ਸੰਭਾਵੀ ਤੌਰ 'ਤੇ ਖ਼ਤਰਨਾਕ ਸਥਿਤੀ ਸੀ ਪਰ ਸਾਡੇ ਅਧਿਕਾਰੀਆਂ ਨੇ ਸਬਰ ਅਤੇ ਸੰਜਮ ਨਾਲ ਸਥਿਤੀ ਨੂੰ ਬਿਨਾਂ ਕਿਸੇ ਘਟਨਾ ਦੇ ਹੈਂਡਲ ਕੀਤਾ। ਪੁਲਿਸ ਨੇ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ ਅਤੇ ਰਿਹਾਇਸ਼ 'ਤੇ ਸਰਚ ਵਾਰੰਟ ਜਾਰੀ ਕੀਤਾ ਜਾ ਰਿਹਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link