13.65C Vancouver
ADS

Jul 22, 2024 4:59 PM - The Canadian Press

ਬੈਂਕ ਆਫ਼ ਕੈਨੇਡਾ ਵਲੋਂ ਵਿਆਜ ਦਰਾਂ ’ਚ ਕੀਤੀ ਜਾ ਸਕਦੀ ਹੈ ਇਕ ਹੋਰ ਕਟੌਤੀ

Share On
interest-rate-cut-possible-this-week-economists
The mother of a boy who died a year ago in a Nova Scotia flood says her grief returns daily, along with frustration over what she considers the province's slow pace in reforming its preparations for climate disasters.(Image: The Canadian Press)

ਬੈਂਕ ਆਫ਼ ਕੈਨੇਡਾ ਵਲੋਂ ਬੁੱਧਵਾਰ ਨੂੰ ਵਿਆਜ ਦਰਾਂ ਵਿਚ ਇੱਕ ਹੋਰ ਕਟੌਤੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸੈਂਟਰਲ ਬੈਂਕ ਨੇ ਪਿਛਲੇ ਮਹੀਨੇ ਆਪਣੀ ਪ੍ਰਮੁੱਖ ਦਰ ਨੂੰ 5 ਫੀਸਦੀ ਤੋਂ ਘਟਾ ਕੇ 4.75 ਫੀਸਦੀ ਕੀਤਾ ਸੀ ਅਤੇ ਇਹ 4 ਸਾਲਾਂ ਵਿਚ ਪਹਿਲੀ ਕਟੌਤੀ ਸੀ।

ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਮਹਿੰਗਾਈ ਵਿਚ ਜਾਰੀ ਨਰਮੀ ਦੇ ਮੱਦੇਨਜ਼ਰ ਗਵਰਨਰ ਟਿਫ ਮੈਕਲੇਮ ਅਤੇ ਉਨ੍ਹਾਂ ਦੀ ਟੀਮ ਵਿਆਜ ਦਰ ਵਿਚ 0.25 ਫੀਸਦੀ ਦੀ ਇੱਕ ਹੋਰ ਕਟੌਤੀ ਨਾਲ ਕੈਨੇਡੀਅਨਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਫੈਸਲਾ ਲੈ ਸਕਦੇ ਹਨ।

ਅਰਥ ਸ਼ਾਸਤਰੀ ਮੁਤਾਬਕ, ਦੋ ਦਹਾਕੇ ਦੀਆਂ ਉੱਚੀਆਂ ਵਿਆਜ ਦਰਾਂ ਨੇ ਸੈਂਟਰਲ ਬੈਂਕ ਦੇ ਉਦੇਸ਼ ਅਨੁਸਾਰ ਖਪਤਕਾਰ ਖ਼ਰਚ ’ਤੇ ਲਗਾਮ ਲਗਾਈ ਹੈ, ਹਾਊਸਿੰਗ ਮਾਰਕੀਟ ਨੂੰ ਠੰਡਾ ਕੀਤਾ ਹੈ ਅਤੇ ਅਰਥਵਿਵਸਥਾ ਵਿਚ ਸਪਲਾਈ ਅਤੇ ਮੰਗ ਨੂੰ ਮੁੜ ਸੰਤੁਲਿਤ ਕਰਨ ਦਾ ਕੰਮ ਕੀਤਾ ਹੈ, ਜਿਸ ਨਾਲ ਖਪਤਕਾਰ ਕੀਮਤਾਂ ਨੂੰ ਸਥਿਰ ਕਰਨ ਵਿਚ ਮਦਦ ਮਿਲੀ ਹੈ, ਲਿਹਾਜਾ ਮਹਿੰਗਾਈ ਦਰ ਦੋ ਸਾਲ ਪਹਿਲਾਂ ਦੇ 8.1 ਫੀਸਦੀ ਦੇ ਉੱਚ ਪੱਧਰ ਤੋਂ ਡਿੱਗ ਕੇ ਤਿੰਨ ਫੀਸਦੀ ਤੋਂ ਘੱਟ ’ਤੇ ਆ ਗਈ ਹੈ। ਇਹ ਦਿਖਾਉਂਦਾ ਹੈ ਕਿ ਬੈਂਕ ਔਫ ਕੈਨੇਡਾ ਕੋਲ ਵਿਆਜ ਦਰਾਂ ਵਿਚ ਕਮੀ ਕਰਨ ਦੀ ਗੁੰਜ਼ਾਇਸ਼ ਹੈ।

ਇਸ ਵਿਚ ਹੋਰ ਕਟੌਤੀ ਪਰਿਵਰਤਨਸ਼ੀਲ ਦਰ ਮੌਰਗੇਜ ਵਾਲੇ ਘਰ ਦੇ ਮਾਲਕਾਂ ਲਈ ਚੰਗੀ ਖ਼ਬਰ ਹੋਵੇਗੀ ਕਿਉਂਕਿ ਸੈਂਟਰਲ ਬੈਂਕ ਦੇ ਪਾਲਿਸੀ ਰੇਟ ਵਿਚ ਕਮੀ ਦੇ ਨਾਲ ਹੀ ਪਰਿਵਰਤਨਸ਼ੀਲ ਦਰ ਮੌਰਗੇਜ ਵਿਚ ਗਿਰਾਵਟ ਆ ਜਾਂਦੀ ਹੈ। ਹਾਲਾਂਕਿ, ਇਸ ਦੀ ਸਥਿਰ ਦਰ ਗਿਰਵੀਨਾਮਾ ਵਾਲੀਆਂ ਵਿਆਜ ਦਰਾਂ ’ਤੇ ਵੱਡਾ ਪ੍ਰਭਾਵ ਨਹੀਂ ਪਵੇਗਾ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link