15.32C Vancouver
ADS

Aug 5, 2020 7:54 PM -

ਭਿਆਨਕ ਧਮਾਕੇ ਦੇ ਨੁਕਸਾਨ ਤੋਂ ਬਾਅਦ ਲੈਬਨੌਨ ਦੇ ਸਹਿਯੋਗ ਲਈ ਪਹੁੰਚ ਰਹੀ ਅੰਤਰਰਾਸ਼ਟਰੀ ਮਦਦ

Share On
international-aid-flights-arriving-in-lebanon-as-the-government-struggles-to-deal-with-the-aftermath-of-the-massive-blast
People evacuate wounded after of a massive explosion in Beirut, Lebanon, Tuesday, Aug. 4, 2020. Massive explosions rocked downtown Beirut on Tuesday, flattening much of the port, damaging buildings and blowing out windows and doors as a giant mushroom cloud rose above the capital. Witnesses saw many people injured by flying glass and debris. (AP Photo/Hassan Ammar)

ਲੈਬਨੌਨ 'ਚ ਮਦਦ ਲਈ ਅੰਤਰਰਾਸ਼ਟਰੀ ਫਲਾਈਟਾਂ ਪਹੁੰਚ ਰਹੀਆਂ ਹਨ।

ਸਥਾਨਿਕ ਸਰਕਾਰ ਵੀ ਮੰਗਲਵਾਰ ਨੂੰ ਹੋਏ ਖੌਫਨਾਕ ਧਮਾਕੇ ਦੇ ਕਾਰਨ ਹੋਏ ਨੁਕਸਾਨ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਇਸ ਧਮਾਕੇ 'ਚ ਘਟੋ-ਘੱਟ 135 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਲੋਕ ਹਸਪਤਾਲ ਪਹੁੰਚ ਗਏ ਹਨ।

ਜਾਂਚ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ 'ਚ ਜੁਟੇ ਹਨ ਕਿ, ਆਖਿਰ ਪੋਰਟ ਦੇ ਕੋਲ ਇੱਕ ਵੇਅਰਹਾਊਸ 'ਚ ਕਰੀਬ 6 ਸਾਲ ਤੋਂ ਰੱਖੇ 2,750 ਟਨ ਅਮੋਨੀਅਮ ਨਾਈਟ੍ਰੇਟ ਬਾਰੇ ਕੁਝ ਕਿਉਂ ਨਹੀਂ ਕੀਤਾ ਗਿਆ ਸੀ।

ਭਾਲ ਅਤੇ ਬਚਾਅ ਟੀਮਾਂ, ਮੈਡਿਕਲ ਟੀਮਾਂ, ਲੋਕਾਂ ਦੀ ਮਦਦ ਲਈ ਪੈਕੇਜ, ਅਤੇ ਮਲਬੇ 'ਚ ਫਸੇ ਪੀੜਤਾਂ ਦੀ ਮਦਦ ਲਈ ਇਕਵਿਪਮੈਂਟ ਭੇਜੀ ਜਾ ਰਹੀ ਹੈ।

ਆਸਟ੍ਰੇਲੀਆ, ਇੰਡੋਨੇਸ਼ੀਆ ਅਤੇ ਯੂਰੋਪ ਤੋਂ ਮਦਦ ਪਹੁੰਚ ਰਹੀ ਹੈ।

ਰੂਸ ਦੇ ਐਮਰਜੈਂਸੀ ਮੰਤਰਾਲੇ ਦਾ ਕਹਿਣਾ ਹੈ ਕਿ, ਬਚਾਅ ਟੀਮਾਂ ਵਾਲਾ ਉਨ੍ਹਾਂ ਦਾ ਪਹਿਲਾ ਹਵਾਈ ਜਹਾਜ਼ ਵੀ ਲੈਬਨੌਨ ਪਹੁੰਚ ਗਿਆ ਹੈ।

ਜਾਣਕਾਰੀ ਦਿੱਤੀ ਗਈ ਕਿ ਇਸ ਵਿੱਚ ਇੱਕ ਮੋਬਾਈਲ ਹਸਪਤਾਲ ਵੀ ਸ਼ਾਮਿਲ ਹੈ, ਜਿਸ ਵਿੱਚ 50 ਐਮਰਜੈਂਸੀ ਵਰਕਰ ਅਤੇ ਮੈਡਿਕਲ ਸਟਾਫ਼ ਸ਼ਾਮਿਲ ਹਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link