14.09C Vancouver
ADS

Apr 29, 2024 5:40 PM - The Canadian Press

ਕੈਨੇਡਾ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਪ੍ਰਤੀ ਹਫ਼ਤੇ 24 ਘੰਟੇ ਕੰਮ ਕਰਨ ਦੀ ਦਿੱਤੀ ਇਜਾਜ਼ਤ

Share On
international-students-will-be-allowed-to-work-24-hours-a-week-starting-in-september
The Liberals temporarily waved the 20-hour cap on work hours for international students during the COVID-19 pandemic in a bid to ease labour shortages.(Photo: The Canadian Press)

ਕੈਨੇਡਾ ਦੇ ਇੰਟਰਨੈਸ਼ਨਲ ਸਟੂਡੈਂਟਸ ਲਈ ਗੁੱਡ ਨਿਊਜ਼ ਹੈ। ਸਰਕਾਰ ਨੇ ਕੈਂਪਸ ਤੋਂ ਬਾਹਰ ਹਫ਼ਤੇ ਵਿਚ 24 ਘੰਟੇ ਕੰਮ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ। ਨਵੇਂ ਨਿਯਮ ਸਤੰਬਰ ਤੋਂ ਲਾਗੂ ਹੋ ਰਹੇ ਹਨ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਨੇ ਅੱਜ ਇਸ ਦੀ ਘੋਸ਼ਣਾ ਕੀਤੀ।

ਹੁਣ ਤੱਕ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਪ੍ਰਤੀ ਹਫ਼ਤੇ 20 ਘੰਟੇ ਤੱਕ ਕੰਮ ਕਰਨ ਦੀ ਇਜਾਜ਼ਤ ਸੀ ਪਰ ਲਿਬਰਲ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਲੇਬਰ ਦੀ ਘਾਟ ਨੂੰ ਦੂਰ ਕਰਨ ਲਈ ਕੰਮ ਦੇ ਘੰਟਿਆਂ ਵਿਚ ਛੋਟ ਦਿੱਤੀ ਸੀ ਅਤੇ ਇਹ ਅਸਥਾਈ ਫੁੱਲ-ਟਾਈਮ ਕੰਮ ਦੇ ਘੰਟੇ ਨੀਤੀ ਭਲਕੇ ਸਮਾਪਤ ਹੋ ਰਹੀ ਹੈ।

ਇਸ ਦਾ ਮਤਲਬ ਹੈ ਕਿ ਸਤੰਬਰ ਵਿਚ ਨਵੀਂ ਤਬਦੀਲੀ ਲਾਗੂ ਹੋਣ ਤੱਕ ਇੰਟਰਨੈਸ਼ਨਲ ਸਟੂਡੈਂਟਸ ਨੂੰ ਹਫ਼ਤੇ ਵਿਚ 20 ਘੰਟੇ ਕੰਮ ਕਰਨ ਦੀ ਹੀ ਮਨਜ਼ੂਰੀ ਮਿਲੇਗੀ। ਪਾਰਲੀਮੈਂਟ ਹਿੱਲ ਵਿਖੇ ਨਿਊਜ਼ ਕਾਨਫਰੰਸ ਵਿਚ ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿੱਲਰ ਨੇ ਕਿਹਾ ਕਿ ਕੈਂਪਸ ਤੋਂ ਬਾਹਰ ਹਫ਼ਤੇ ਵਿਚ 24 ਘੰਟੇ ਕੰਮ ਕਰਨ ਦੀ ਤਬਦੀਲੀ ਪੱਕੇ ਤੌਰ ’ਤੇ ਲਾਗੂ ਕੀਤੀ ਜਾ ਰਹੀ ਹੈ।

ਗੌਰਤਲਬ ਹੈ ਕਿ ਗਰਮੀਆਂ ਅਤੇ ਸਰਦੀਆਂ ਦੌਰਾਨ ਜਦੋਂ ਸਕੂਲਾਂ ਵਿਚ ਛੁੱਟੀਆਂ ਹੁੰਦੀਆਂ ਹਨ ਤਾਂ ਇੰਟਰਨੈਸ਼ਨਲ ਸਟੂਡੈਂਟਸ ਕਿੰਨੇ ਵੀ ਘੰਟੇ ਕੰਮ ਕਰ ਸਕਦੇ ਹਨ, ਉਸ ਦੌਰਾਨ ਇਸ ਦੀ ਕੋਈ ਲਿਮਟ ਨਹੀਂ ਹੈ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link