12.86C Vancouver
ADS

Oct 29, 2022 12:32 AM - The Canadian Press

ਨੈਨਸੀ ਪੈਲੋਸੀ ਦੇ ਪਤੀ 'ਤੇ ਹਮਲੇ ਦੀ ਟਰੂਡੋ ਨੇ ਕੀਤੀ ਨਿੰਦਿਆ

Share On
intruder-attacks-pelosis-husband-calling-where-is-nancy
Authorities say an intruder attacked the husband of House Speaker Nancy Pelosi with a hammer in the couple's San Francisco home early Friday, searching for the Democratic leader and shouting, ``Where is Nancy, where is Nancy?'' (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂ.ਐਸ. ਹਾਊਸ ਸਪੀਕਰ ਨੈਨਸੀ ਪੈਲੋਸੀ ਦੇ ਪਤੀ ਪੌਲ ਪੈਲੋਸੀ 'ਤੇ ਹਿੰਸਕ ਹਮਲੇ ਦੀ ਨਿਖੇਧੀ ਕੀਤੀ ਹੈ।

ਟਰੂਡੋ ਨੇ ਇੱਕ ਟਵੀਟ ਕਰ ਕਿਹਾ ਕਿ ਉਹ ਇਸ ਹਿੰਸਕ ਹਮਲੇ ਦੀ ਨਿੰਦਿਆ ਕਰਦੇ ਹਨ ਅਤੇ ਅਜਿਹਾ ਹਮਲਾ ਨਿਰਾਸ਼ਾਜਨਕ ਹੈ।

ਉਨ੍ਹਾਂ ਕਿਹਾ ਕਿ ਪੌਲ ਪੈਲੋਸੀ ਦੀ ਜਲਦੀ ਰਿਕਵਰੀ ਦੀ ਪ੍ਰਾਰਥਨਾ ਕਰ ਰਹੇ ਲੋਕਾਂ ਨਾਲ ਉਨ੍ਹਾਂ ਦੀ ਪ੍ਰਾਰਥਨਾ ਵੀ ਸ਼ਾਮਿਲ ਹੈ।

ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਵਿੱਚ ਇਸ ਵੇਲੇ ਨੈਨਸੀ ਪੈਲੋਸੀ, ਉਨ੍ਹਾਂ ਦੇ ਪਤੀ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਹੈ।

ਯਾਦ ਰਹੇ ਇਸ ਮਾਮਲੇ 'ਚ 42 ਸਾਲਾ ਡੇਵਿਡ ਡਿਪਾਪੇ ਨਾਮ ਦੇ ਵਿਅਕਤੀ 'ਤੇ ਦੋਸ਼ ਲੱਗੇ ਹਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸਵੇਰ ਦੇ ਸਮੇਂ ਵਾਪਰੀ ਘਟਨਾ 'ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੌਲ ਪੈਲੋਸੀ ਦੀ ਉਮਰ 82 ਸਾਲ ਹੈ।

ਅਧਿਕਾਰੀਆਂ ਅਨੁਸਾਰ ਪੌਲ ਪੈਲੋਸੀ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ।

ਯੂ.ਐਸ. ਕੈਪੀਟਲ ਪੁਲਿਸ ਅਨੁਸਾਰ ਘਟਨਾ ਮੌਕੇ ਨੈਨਸੀ ਪੈਲੋਸੀ ਵਾਸ਼ਿੰਗਟਨ 'ਚ ਮੌਜੂਦ ਸਨ।

ਕੈਪੀਟਲ ਪੁਲਿਸ ਅਨੁਸਾਰ ਹਮਲੇ ਦੇ ਇਰਾਦੇ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

ਸੈਨ ਫਰੈਂਸਿਸਕੋ ਪੁਲਿਸ ਦਾ ਕਹਿਣਾ ਹੈ ਕਿ ਘਟਨਾ ਸੰਬੰਧੀ ਉਨ੍ਹਾਂ ਕੋਲ ਤਸਕੇ ਕਰੀਬ 2.27 ਵਜੇ ਜਾਣਕਾਰੀ ਪਹੁੰਚੀ ਸੀ।

ਪੌਲ ਪੈਲੋਸੀ ਨੂੰ ਰਗੜਾਂ ਅਤੇ ਗੰਭੀਰ ਸੋਜ ਸੰਬੰਧੀ ਇਲਾਜ ਪ੍ਰਦਾਨ ਕੀਤਾ ਗਿਆ।

ਸੈਨ ਫਰੈਂਸਿਸਕੋ ਪੁਲਿਸ ਚੀਫ਼ ਵਿਲੀਅਮ ਸਕੌਟ ਨੇ ਜਾਣਕਾਰੀ ਦਿੱਤੀ ਕਿ ਸ਼ੱਕੀ ਆਦਮੀ 'ਤੇ ਮਲਟੀਪਲ ਦੋਸ਼ ਤੈਅ ਕੀਤੇ ਜਾ ਰਹੇ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link