9.15C Vancouver
ADS

Nov 4, 2021 8:24 PM - The Canadian Press

ਮਿਲਟਰੀ 'ਚ ਜਿਨਸੀ ਬਦਸਲੂਕੀ ਦੇ ਮਾਮਲਿਆਂ ਦੀ ਜਾਂਚ ਹੁਣ ਜਾਵੇਗੀ ਸਿਵਿਲੀਅਨ ਪੁਲਿਸ ਦੇ ਹੱਥ: ਅਨੀਤਾ ਅਨੰਦ

Share On
investigation-and-prosecution-of-military-related-sexual-misconduct-and-assault-cases-to-move-to-civilian-police-anita-anand
Canada's new defence minister says she's accepted a call to move the investigation and prosecution of sexual misconduct and assault cases that happen in the military over from the force's control to civilian police. (Photo - Anita Anand/Twitter)

ਕੈਨੇਡਾ ਦੀ ਨਵੀਂ ਰੱਖਿਆ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਇਸ ਸਿਫਾਰਸ਼ ਨੂੰ ਮਨਜੂਰ ਕਰ ਲਿਆ ਹੈ ਕਿ ਮਿਲਟਰੀ 'ਚ ਜਿਨਸੀ ਹਮਲੇ ਜਾਂ ਜਿਨਸੀ ਬਦਸਲੂਕੀ ਸੰਬੰਧੀ ਮਾਮਲਿਆਂ ਦੀ ਜਾਂਚ ਅਤੇ ਪ੍ਰਾਸੀਕਿਊਸ਼ਨ ਨੂੰ ਫੋਰਸ ਦੇ ਕੰਟਰੋਲ ਤੋਂ ਬਾਹਰ ਸਿਵਿਲੀਅਨ ਪੁਲਿਸ ਦੇ ਹੱਥ ਦਿੱਤਾ ਜਾਵੇ।

ਅਨੀਤਾ ਅਨੰਦ ਨੇ ਅੱਜ ਕਿਹਾ ਕਿ ਫੈਡਰਲ ਸਰਕਾਰ ਨੇ ਰਿਟਾਇਰਡ ਸੁਪ੍ਰੀਮ ਕੋਰਟ ਜਸਟਿਸ ਲੁਈਸ ਆਰਬੋਰ ਦੀ ਸਿਫਾਰਸ਼ ਨੂੰ ਪੂਰੀ ਤਰ੍ਹਾਂ ਮਨਜੂਰੀ ਦੇ ਦਿੱਤੀ ਹੈ।

ਆਰਬੋਰ ਦੂਜੀ ਰਿਟਾਇਰਡ ਸੁਪ੍ਰੀਮ ਕੋਰਟ ਜਸਟਿਸ ਸਨ ਜਿੰਨਾ ਮਿਲਟਰੀ ਨੂੰ ਜਿਨਸੀ ਬਦਸਲੂਕੀ ਸੰਬੰਧੀ ਅਪਰਾਧਿਕ ਮਾਮਲਿਆਂ ਨੂੰ ਸਿਵਿਲੀਅਨ ਅਥਾਰਿਟੀਸ ਦੇ ਸਪੁਰਦ ਕਰਨ ਦੀ ਮੰਗ ਕੀਤੀ ਸੀ।

ਮਿਲਟਰੀ ਜਸਟਿਸ ਸਿਸਟਮ ਦੇ ਰੀਵਿਊ ਤੋਂ ਬਾਅਦ ਜੂਨ ਮਹੀਨੇ 'ਚ ਮੌਰਿਸ ਫਿਸ਼ ਨੇ ਵੀ ਇਸੇ ਪ੍ਰਕਾਰ ਦੀ ਰੈਕਮੈਂਡੇਸ਼ਨ ਕੀਤੀ ਸੀ।

ਉਸ ਮੌਕੇ ਸਰਕਾਰ ਨੇ ਕਿਹਾ ਸੀ ਕਿ ਫਿਸ਼ ਦੀ ਸਿਫਾਰਸ਼ ਨਾਲ ਸਹਿਮਤੀ ਤਾਂ ਹੈ ਪਰ ਇਸ 'ਤੇ ਕੋਈ ਐਕਸ਼ਨ ਲਏ ਜਾਣ 'ਤੇ ਫੈਸਲਾ ਬਾਕੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link