13.11C Vancouver
ADS

Sep 20, 2023 6:00 PM - The Canadian Press

ਲੀਵਾਏ ਸਟ੍ਰਾਊਸ ਦੇ ਜਬਰਨ ਮਜ਼ਦੂਰੀ ਨਾਲ ਸਬੰਧਾਂ ਨੂੰ ਲੈ ਕੇ ਜਾਂਚ ਸ਼ੁਰੂ

Share On
investigation-into-levi-strauss-ties-to-forced-labor-begins
Levi Strauss denies the allegations, saying they are based on outdated and inaccurate data.(Photo: The Canadian Press)

ਲੀਵਾਏ ਸਟ੍ਰਾਊਸ ਕੈਨੇਡਾ 'ਤੇ ਇਲਜ਼ਾਮ ਲੱਗੇ ਹਨ ਕਿ ਇਹ ਉਨ੍ਹਾਂ ਕੰਪਨੀਆਂ ਨਾਲ ਕੰਮ ਕਰ ਰਿਹਾ ਹੈ ਜੋ ਚੀਨ ਵਿੱਚ ਜਬਰੀ ਮਜ਼ਦੂਰੀ ਦੀ ਵਰਤੋਂ ਕਰਦੀਆਂ ਹਨ।

ਇਸ ਮਾਮਲੇ ਦੀ ਜਾਂਚ ਹੁਣ ਕੈਨੇਡਾ ਦੇ ਕਾਰਪੋਰੇਟ ਐਥਿਕਸ ਵਾਚਡੌਗ ਨੇ ਸ਼ੁਰੂ ਕੀਤੀ ਹੈ।

ਕੈਨੇਡਾ ਦੀ ਜ਼ਿੰਮੇਵਾਰ ਐਂਟਰਪ੍ਰਾਈਜ਼ ਓਮਬਡਜ਼ਪਰਸਨ ਸ਼ੈਰੀ ਮੇਅਰਹੌਫ਼ਰ ਨੇ ਇਸ ਬਾਰੇ ਜਾਂਚ ਸ਼ੁਰੂ ਕੀਤੀ ਹੈ ਕਿ ਲਿਵਾਈਜ਼ ਜੀਨਸ ਲਈ ਜਾਣੀ ਜਾਂਦੀ ਡੈਨਿਮ ਕੰਪਨੀ ਦੇ ਚੀਨੀ ਕੰਪਨੀਆਂ ਨਾਲ ਸਪਲਾਈ ਸਬੰਧ ਹਨ।

ਜੋ ਸ਼ਿਨਜਿਆਂਗ ਖੇਤਰ ਵਿੱਚ ਜਬਰਨ ਮਜ਼ਦੂਰੀ ’ਤੇ ਲਾਏ ਗਏ ਵੀਗਰ ਲੋਕਾਂ ਤੋਂ ਸਮੱਗਰੀ ਦਾ ਸਰੋਤ ਬਣਾਉਂਦੇ ਹਨ।ਮੇਅਰਹੌਫ਼ਰ ਦੇ ਦਫਤਰ ਨੂੰ ਕੈਨੇਡੀਅਨ ਗਾਰਮੈਂਟ, ਮਾਈਨਿੰਗ ਅਤੇ ਤੇਲ ਅਤੇ ਗੈਸ ਕੰਪਨੀਆਂ ਦੇ ਸੰਚਾਲਨ ਵਿੱਚ ਮਨੁੱਖੀ-ਅਧਿਕਾਰਾਂ ਦੀ ਸੰਭਾਵਿਤ ਉਲੰਘਣਾ ਬਾਰੇ ਸ਼ਿਕਾਇਤਾਂ ਦੀ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਹਾਲਾਂਕਿ ਲਿਵਾਈ ਸਟ੍ਰਾਊਸ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਓਮਬਡਜ਼ਪਰਸਨ ਦੇ ਦਫਤਰ ਨੇ ਕਿਹਾ ਕਿ ਕੰਪਨੀ ਸ਼ੁਰੂਆਤੀ ਮੁਲਾਂਕਣ ਮੀਟਿੰਗ ਵਿੱਚ ਉਪਲਬਧ ਨਹੀਂ ਸੀ ਅਤੇ ਦੋਸ਼ਾਂ ਪ੍ਰਤੀ ਆਪਣੇ ਜਵਾਬ ਦੀ ਪੁਸ਼ਟੀ ਕਰਨ ਵਾਲੀ ਜਾਣਕਾਰੀ ਪ੍ਰਦਾਨ ਨਹੀਂ ਕੀਤੀ।

ਸ਼ਿਕਾਇਤ ਪ੍ਰਕਿਰਿਆ ਵਿੱਚ ਕੰਪਨੀ ਦੀ ਸੀਮਤ ਭਾਗੀਦਾਰੀ ਨੂੰ ਦੇਖਦੇ ਹੋਏ ਵਾਚਡੌਗ ਨੇ ਕਿਹਾ ਕਿ ਉਹ ਇਸ ਗੱਲ 'ਤੇ ਵਿਚਾਰ ਕਰ ਸਕਦੇ ਹਨ ਕੀ ਕੰਪਨੀ ਪ੍ਰਕਿਰਿਆ ਦੇ ਬਾਅਦ ਦੇ ਪੜਾਅ ਵਿੱਚ ਚੰਗੀ ਭਾਵਨਾ ਨਾਲ ਹਿੱਸਾ ਲੈ ਰਹੀ ਹੈ ਜਾਂ ਨਹੀਂ।

ਦਰਅਸਲ ਇਹਨਾਂ ਇਲਜ਼ਾਮਾਂ ਦੀ ਸ਼ੁਰੂਆਤ ਜੂਨ 2022 ਵਿੱਚ 28 ਸਿਵਲ ਸੁਸਾਇਟੀ ਸੰਸਥਾਵਾਂ ਦੇ ਗੱਠਜੋੜ ਦੁਆਰਾ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ।

ਸੰਗਠਨਾਂ ਨੇ ਪਹਿਲਾਂ ਨਵੰਬਰ 2021 ਵਿਚ ਲਿਵਾਈ ਸਟ੍ਰਾਊਸ ਕੋਲ ਵੀ ਆਪਣੀ ਸ਼ਿਕਾਇਤ ਕੀਤੀ ਸੀ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੰਪਨੀ ਕੋਲੋਂ ਕੋਈ ਜਵਾਬ ਨਹੀਂ ਮਿਲਿਆ।

ਯੂਕੇ ਵਿੱਚ ਸ਼ੈਫੀਲਡ ਹੈਲਮ ਯੂਨੀਵਰਸਿਟੀ ਦੇ ਇੱਕ ਪ੍ਰੋਫੈਸਰ ਵੱਲੋਂ 2021 ਦੀ ਇੱਕ ਰਿਪੋਰਟ ਦਾ ਵੀ ਹਵਾਲਾ ਦਿੱਤਾ ਗਿਆ ਸੀ, ਜਿਸ ਵਿੱਚ ਲਿਵਾਈ ਸਟ੍ਰਾਊਸ ਦੇ ਅਜਿਹੀਆਂ ਤਿੰਨ ਕੰਪਨੀਆਂ ਨਾਲ ਸਬੰਧ ਦੱਸੇ ਗਏ ਸਨ ਜੋ ਜਬਰਨ ਮਜ਼ਦੂਰੀ ਦੀ ਵਰਤੋਂ ਕਰਦੀਆਂ ਹਨ ਜਾਂ ਇਸ ਤੋਂ ਲਾਭ ਉਠਾਉਂਦੀਆਂ ਹਨ।

ਫਿਲਹਾਲ ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਰਿਪੋਰਟਾਂ ਵਿੱਚ ਡਾਟਾ ਸਹੀ ਹੈ।

ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਓਮਬਡਜ਼ਪਰਸਨ ਨੇ ਵਾਲਮਾਰਟ, ਹਿਊਗੋ ਬੌਸ ਅਤੇ ਡੀਜ਼ਲ ਖ਼ਿਲਾਫ਼ ਵੀ ਜਾਂਚ ਦਾ ਐਲਾਨ ਕੀਤਾ ਸੀ।

ਲਿਵਾਈ ਸੱਤਵੀਂ ਕੰਪਨੀ ਹੈ ਜਿਸ ਦੀ ਜਾਂਚ ਕੀਤੀ ਜਾਵੇਗੀ ਤੇ ਜਲਦ ਹੀ ਇਸ ਬਾਰੇ ਨਤੀਜੇ ਜਨਤਕ ਕੀਤੇ ਜਾਣਗੇ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link