17.47C Vancouver
ADS

Jun 16, 2025 5:38 PM - Connect Newsroom

ਇਜ਼ਰਾਈਲ ਨਾਲ ਚੱਲ ਰਹੀ ਲੜਾਈ ਵਿਚਕਾਰ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਦਿੱਤੀ ਇਜਾਜ਼ਤ

Share On
iran-allows-foreign-nationals-to-leave-the-country-amid-ongoing-war-with-israel
The students will be evacuated from the Armenian border by buses. There are about 10,000 Indians in Iran, including 1,500 students. (Photo: The Canadian Press)

ਇਜ਼ਰਾਈਲ ਨਾਲ ਚੱਲ ਰਹੀ ਲੜਾਈ ਵਿਚਕਾਰ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜਾਜ਼ਤ ਦੇ ਦਿੱਤੀ ਹੈ। ਸੂਤਰਾਂ ਮੁਤਾਬਕ, ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਕੱਢਣ ਲਈ ਈਰਾਨ ਵਿਚ ਅਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਵਿਦਿਆਰਥੀਆਂ ਨੂੰ ਅਰਮੀਨੀਆ ਸਰਹੱਦ ਤੋਂ ਬੱਸਾਂ ਰਾਹੀਂ ਕੱਢਿਆ ਜਾਵੇਗਾ।

ਈਰਾਨ ਵਿਚ 1,500 ਵਿਦਿਆਰਥੀਆਂ ਸਮੇਤ ਲਗਭਗ 10,000 ਭਾਰਤੀ ਹਨ। ਈਰਾਨੀ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਵਿਚ ਭਾਵੇਂ ਦੇਸ਼ ਦੇ ਹਵਾਈ ਅੱਡੇ ਬੰਦ ਹਨ ਪਰ ਜ਼ਮੀਨੀ ਸਰਹੱਦਾਂ ਖੁੱਲ੍ਹੀਆਂ ਹਨ।

ਜਾਣਕਾਰੀ ਮੁਤਾਬਕ, ਈਰਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਭਾਰਤੀ ਵਿਦਿਆਰਥੀ ਅਰਮੀਨੀਆ ਲੱਗਦੀ ਸਰਹੱਦ ਕੋਲ ਪਹੁੰਚਣਗੇ, ਜਿੱਥੋਂ ਉਨ੍ਹਾਂ ਨੂੰ ਬੱਸ ਤੋਂ ਅਰਮੀਨੀਆ ਦੇ ਹਵਾਈ ਅੱਡੇ ਲਿਜਾਇਆ ਜਾਵੇਗਾ, ਇਸ ਤੋਂ ਬਾਅਦ ਉਨ੍ਹਾਂ ਨੂੰ ਜਹਾਜ਼ ਰਾਹੀਂ ਭਾਰਤ ਲਿਆਂਦਾ ਜਾਵੇਗਾ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link