14.21C Vancouver
ADS

Jan 14, 2020 8:17 PM -

ਇਰਾਨ ਦੀ ਨਿਆਂਪਾਲਿਕਾ ਵੱਲੋਂ ਵਿਮਾਨ ਕ੍ਰੈਸ਼ ਮਾਮਲੇ 'ਚ ਗਿਰਫਤਾਰੀਆਂ ਦਾ ਖੁਲਾਸਾ

Share On
iran-arrests-some-individuals-over-accidental-downing-of-a-ukrainian-airliner
File photo of the Ukranian Airlines Flight 752 wreckage/ ANI

ਮੰਗਲਵਾਰ ਨੂੰ ਇਰਾਨ ਦੀ ਨਿਆਂਪਾਲਿਕਾ ਨੇ ਆਖਿਆ ਕਿ ਯੁਕ੍ਰੇਨੀਅਨ ਵਿਮਾਨ ਦੇ 'ਗਲਤੀ ਨਾਲ ਗਿਰਾਏ ਜਾਣ' ਦੇ ਮਾਮਲੇ ਵਿੱਚ ਗਿਰਫਤਾਰੀਆਂ ਹੋਈਆਂ ਹਨ।

ਇਹ ਐਲਾਨ ਉਸ ਵੇਲੇ ਕੀਤਾ ਗਿਆ ਹੈ ਜਦ ਇਰਾਨ ਦੇ ਵਿੱਚ ਲੋਕਾਂ ਨੇ ਘਟਨਾ ਨੂੰ ਲੈਕੇ ਮੁਜਾਹਰੇ ਕਰਨੇ ਸ਼ੁਰੂ ਕਰ ਦਿੱਤੇ ਹਨ।

ਕੁਝ ਸੀਨੀਅਰ ਅਧਿਕਾਰੀਆਂ ਵੱਲੋਂ ਘਟਨਾ 'ਤੇ ਪਰਦਾ ਪਾਏ ਜਾਣ ਦੀ ਕੋਸ਼ਿਸ਼ ਵੀ ਲੋਕਾਂ ਨੂੰ ਹਜਮ ਨਹੀਂ ਹੋ ਰਹੀ।

ਘਟਨਾ ਤੋਂ ਬਾਅਦ ਇਰਾਨ ਨੇ ਕੁਝ ਦਿਨ ਤਕ ਇਸਤੋਂ ਇਨਕਾਰ ਕੀਤਾ ਸੀ ਕਿ ਉਨ੍ਹਾਂ ਦੀ ਹੀ ਇੱਕ ਮਿਸਾਈਲ ਕਾਰਨ ਵਿਮਾਨ ਸਿੱਟਿਆ ਗਿਆ ਸੀ।

ਅਮਰੀਕਾ ਅਤੇ ਕੈਨੇਡਾ ਵੱਲੋਂ ਬਿਆਨ ਦਿੱਤੇ ਜਾਣ ਤੋਂ ਬਾਅਦ, ਸ਼ਨੀਵਾਰ ਨੂੰ ਇਰਾਨ ਨੇ ਮੰਨਿਆ ਸੀ ਕਿ ਵਿਮਾਨ ਉਨ੍ਹਾਂ ਦੀ ਹੀ ਇੱਕ ਮਿਸਾਈਲ ਦਾ ਨਿਸ਼ਾਨਾ ਬਣ ਗਿਆ ਸੀ।

ਨਿਆਂਪਾਲਿਕਾ ਦੇ ਬੁਲਾਰੇ ਗੁਲਾਮਹੁਸੈਨ ਇਸਮਾਇਲੀ ਨੇ ਆਖਿਆ ਕਿ, ਗਹਿਰਾਈ ਦੇ ਵਿੱਚ ਜਾਂਚ ਕੀਤੀ ਜਾ ਰਹੀ ਹੈ, ਅਤੇ ਕੁਝ ਲੋਕਾਂ ਦੀ ਗਿਰਫਤਾਰੀ ਵੀ ਹੋਈ ਹੈ।'

ਹਾਲਾਂਕਿ ਕਿੰਨੇ ਲੋਕਾਂ ਦੀ ਗਿਰਫਤਾਰੀ ਹੋਈ ਹੈ, ਜਾਂ ਉਨ੍ਹਾਂ ਦੇ ਨਾਮ ਕੀ ਹਨ, ਇਸਦੇ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਯਾਦ ਰਹੇ ਇਸ ਵਿਮਾਨ ਕਰੈਸ਼ ਵਿੱਚ 176 ਲੋਕਾਂ ਦੀ ਜਾਨ ਜਾਂਦੀ ਰਹੀ ਸੀ।


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

post card alt

ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 18 ਲੋਕਾਂ ਦੀ ਗਈ ਜਾਨ

ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ।ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ਵਿੱਚ ਤੇਲ ਕਰਮਚਾਰੀ ਸਵਾਰ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link