15.3C Vancouver
ADS

Jan 10, 2020 10:19 PM -

ਇਰਾਨ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਇਲਜ਼ਾਮ ਸਾਬਿਤ ਕਰਨ ਦੀ ਚੁਣੌਤੀ

Share On
iran-asks-canada-and-us-to-back-allegations-with-proof
Members of Montreal's Iranian community attend a vigil in downtown Montreal on Thursday January 9, 2020, to mourn victims of the Iranian air crash. THE CANADIAN PRESS/Andrej Ivanov

ਇਰਾਨ ਨੇ ਸ਼ੁੱਕਰਵਾਰ ਨੂੰ ਪੱਛਮੀ ਦੇਸ਼ਾਂ ਵੱਲੋਂ ਖੜੇ ਕੀਤੇ ਜਾ ਰਹੇ ਸਵਾਲਾਂ ਨੂੰ ਰੱਦ ਕਰ ਦਿੱਤਾ।

ਇਰਾਨ ਨੇ ਆਪਣੇ ਵੱਲੋਂ ਕਿਸੇ ਮਿਸਾਈਲ ਦੇ ਨਾਲ ਯੁਕ੍ਰੇਨੀਅਨ ਹਵਾਈ ਜਹਾਜ਼ ਨੂੰ ਡੇਗੇ ਹੋਣ ਦੇ ਇਲਜਾਮਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਨੂੰ ਆਪਣੇ ਬਿਆਨ ਸਾਬਿਤ ਕਰਨ ਲਈ ਸਬੂਤ ਸਾਂਝੇ ਕਰਨੇ ਚਾਹੀਦੇ ਹਨ।

ਇਰਾਨ ਦੇ ਰਾਸ਼ਟਰੀ ਏਵੀਏਸ਼ਨ ਮਹਿਕਮੇ ਦੇ ਮੁਖੀ ਅਲੀ ਅਬੇਦਜਾਦੇਹ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਆਖਿਆ ਕਿ, 'ਸਾਡੇ ਲਈ ਇਸਦੇ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਹਵਾਈ ਜਹਾਜ਼ ਨਾਲ ਕੋਈ ਮਿਸਾਈਲ ਨਹੀਂ ਟਕਰਾਈ।'

ਵੀਰਵਾਰ ਨੂੰ ਅਮਰੀਕੀ ਅਧਿਕਾਰੀ ਤੋਂ ਅਲਾਵਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਿਆਨ ਦਿੱਤੇ ਸਨ, ਅਤੇ ਆਖਿਆ ਸੀ ਕਿ ਇਰਾਨ ਵੱਲੋਂ ਜ਼ਮੀਨ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਸਾਈਲ ਦੇ ਨਾਲ ਯੁਕ੍ਰੇਨੀਅਨ ਹਵਾਈ ਜਹਾਜ਼ ਡੇਗਿਆ ਹੋ ਸਕਦਾ ਹੈ।

ਹਾਲਾਂਕਿ ਟਰੂਡੋ ਨੇ ਆਪਣੇ ਬਿਆਨ ਵਿੱਚ ਇਹ ਵੀ ਆਖਿਆ ਸੀ ਕਿ ਅਜਿਹਾ ਜਾਣਬੁੱਝ ਕੇ ਨਾ ਕੀਤਾ ਹੋਇਆ ਹੋ ਸਕਦਾ ਹੈ।

ਯਾਦ ਰਹੇ ਇਹ ਵਿਮਾਨ ਦੁਰਘਟਨਾ ਉਸ ਵੇਲੇ ਵਾਪਰੀ ਸੀ, ਜਦ ਕੁਝ ਹੀ ਘੰਟੇ ਪਹਿਲਾਂ ਇਰਾਨ ਨੇ ਇਰਾਕ ਵਿੱਚ ਅਮਰੀਕੀ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਸੀ।

ਵਿਮਾਨ ਦੁਰਘਟਨਾ ਵਿੱਚ 176 ਲੋਕਾਂ ਦੀ ਜਾਨ ਜਾਂਦੀ ਰਹੀ ਜਿਸਦੇ ਵਿੱਚ 63 ਕਨੇਡੀਅਨ ਸ਼ਾਮਿਲ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

post card alt

ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 18 ਲੋਕਾਂ ਦੀ ਗਈ ਜਾਨ

ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ।ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ਵਿੱਚ ਤੇਲ ਕਰਮਚਾਰੀ ਸਵਾਰ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link